ਸੈਨਿਕਾਂ/ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਕੈਂਪ ਲਗਾਇਆ
ਰਾਮਪੁਰਾ ਫੂਲ, 18 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਜ਼ਿਲ੍ਹਾ ਸੈਨਿਕ ਬੋਰਡ ਬਠਿੰਡਾ ਵਲੋਂ ਸੇਵਾ ਕਰ ਰਹੇ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਰਾਮਪੁਰਾ ਫੂਲ ਵਿਖੇ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਤਹਿਸੀਲਦਾਰ ਫੂਲ ਰਣਜੀਤ ਸਿੰਘ ਖਹਿਰਾ ਵਲੋਂ ਸੇਵਾ ਕਰ ਰਹੇ ਤੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਗਈ।
ਰਾਮਪੁਰਾ ਫੂਲ, 18 ਅਕਤੂਬਰ (ਹੇਮੰਤ ਕੁਮਾਰ ਸ਼ਰਮਾ): ਜ਼ਿਲ੍ਹਾ ਸੈਨਿਕ ਬੋਰਡ ਬਠਿੰਡਾ ਵਲੋਂ ਸੇਵਾ ਕਰ ਰਹੇ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਦੇ ਹੱਲ ਲਈ ਰਾਮਪੁਰਾ ਫੂਲ ਵਿਖੇ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਤਹਿਸੀਲਦਾਰ ਫੂਲ ਰਣਜੀਤ ਸਿੰਘ ਖਹਿਰਾ ਵਲੋਂ ਸੇਵਾ ਕਰ ਰਹੇ ਤੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਆ ਰਹੀਆਂ ਮੁਸ਼ਕਿਲਾ ਨੂੰ ਕਾਨੂੰਨ ਅਨੁਸਾਰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਪ੍ਰਸ਼ਾਸਨ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ। ਇਸ ਤੋਂ ਪਹਿਲਾਂ ਸ਼ੁਰੂਆਤ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਸਕੱਤਰ ਜ਼ਿਲ੍ਹਾ ਸੈਨਿਕ ਬੋਰਡ-ਕਮ- ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਬਠਿੰਡਾ ਵਲੋਂ ਸਾਰੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਕੀਤੀ ਗਈ ਅਤੇ ਇਸ ਤੋਂ ਬਾਅਦ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਬਠਿੰਡਾ ਵਲੋਂ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ ਜਿਸ ਵਿਚ ਕੇਂਦਰ/ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਮਾਂਡਰ ਕੰਗ ਵਲੋਂ ਸਾਬਕਾ ਸੈਨਿਕਾਂ ਨੂੰ ਸੁਨੇਹਾ ਦਿੱਤਾ ਕਿ ਸਬ-ਡਵੀਜਨਲ ਲੈਵਲ ’ਤੇ ਲਗਾਏ ਕੈਂਪਾਂ ਵਿਚ ਵੱਧ ਤੋਂ ਵੱਧ ਹਿੱਸਾ ਲਿਆ ਜਾਵੇ ਤਾਂ ਜੋ ਸਮੇਂ ਸਿਰ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ ਤੇ ਅਣਚਾਹੇ ਅਦਾਲਤੀ ਕੇਸਾਂ ਤੋਂ ਬਚਿਆ ਜਾ ਸਕੇ। ਇਸ ਦੌਰਾਨ ਹਾਜ਼ਰੀਨ ਸਮੂਹ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜ਼ਮੀਨ ਦੀ ਖ਼ਰੀਦ ਸਮੇਂ ਧੋਖਾਧੜੀ ਤੋਂ ਬਚਣ ਲਈ ਧਿਆਨ ਵਿਚ ਰੱਖਣਯੋਗ ਗੱਲਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਬਠਿੰਡਾ ਦਾ ਸਟਾਫ਼, ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰਜ਼, ਸਾਬਕਾ ਸੈਨਿਕਾਂ, ਸਾਬਕਾ ਸੈਨਿਕਾਂ ਦੀ ਵਿਧਵਾਵਾਂ ਆਦਿ ਵਲੋਂ ਸ਼ਿਰਕਤ ਕੀਤੀ ਗਈ।