19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਇਆ

ਬਠਿੰਡਾ, 18 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਈ ਯੁਵਾ ਭਾਰਤ ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵਲੋਂ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ 2026-27 ਤਹਿਤ “ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ” ਵਿਸ਼ੇ ‘ਤੇ ਜਾਗਰੂਕਤਾ ਪ੍ਰੋਗਰਾਮ ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 19-10-2026
ਬਠਿੰਡਾ, 18 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਈ ਯੁਵਾ ਭਾਰਤ ਬਠਿੰਡਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵਲੋਂ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ 2026-27 ਤਹਿਤ “ਨਸ਼ਾ ਮੁਕਤ ਯੁਵਾ ਫ਼ਾਰ ਵਿਕਸਿਤ ਭਾਰਤ” ਵਿਸ਼ੇ ‘ਤੇ ਜਾਗਰੂਕਤਾ ਪ੍ਰੋਗਰਾਮ ਐੱਸ.ਐੱਸ.ਡੀ. ਗਰਲਜ਼ ਕਾਲਜ ਵਿਖੇ ਕੀਤਾ ਗਿਆ। ਮੇਰਾ ਯੁਵਾ ਭਾਰਤ, ਬਠਿੰਡਾ ਦੀ ਜ਼ਿਲ੍ਹਾ ਯੁਵਾ ਅਧਿਕਾਰੀ ਸ਼੍ਰੀਮਤੀ ਮਿਸ਼ਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸਹਾਇਕ ਪ੍ਰੋਫੈਸਰ ਗੁਰਮਿੰਦਰ ਜੀਤ ਕੌਰ ਦੇ ਸਵਾਗਤੀ ਭਾਸ਼ਣ ਨਾਲ ਹੋਈ। ਉਨ੍ਹਾਂ ਨੌਜਵਾਨਾਂ ਨੂੰ ਮਾਈ ਭਾਰਤ ਪੋਰਟਲ ਦੇ ਉਦੇਸ਼ਾਂ, ਵਿਸ਼ੇਸ਼ਤਾਵਾਂ ਅਤੇ ਨੌਜਵਾਨਾਂ ਲਈ ਉਪਲਬਧ ਵੱਖ-ਵੱਖ ਮੌਕਿਆਂ ਬਾਰੇ ਵੀ ਜਾਣੂ ਕਰਵਾਇਆ। ਇਸ ਉਪਰੰਤ ਸਹਾਇਕ ਪ੍ਰੋਫੈਸਰ ਡਾ. ਕੁਲਵਿੰਦਰ ਸਿੰਘ ਨੇ ਨਸ਼ਿਆਂ ਦੀ ਦੁਰਵਰਤੋਂ ਨੂੰ ਸਮਝਣਾ, ਭਾਰਤ ਦੇ ਨੌਜਵਾਨਾਂ ਸਾਹਮਣੇ ਚੁਣੌਤੀਆਂ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਐੱਸ.ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਰਸ਼ਮੀ ਤਿਵਾੜੀ ਨੇ ‘ਜਾਗਰੂਕਤਾ ਤੋਂ ਕਾਰਵਾਈ ਤੱਕ: ਨਸ਼ਾ ਮੁਕਤ ਨੌਜਵਾਨਾਂ ਲਈ ਸਾਧਨ’ ਸੈਸ਼ਨ ਦਾ ਸੰਚਾਲਨ ਕੀਤਾ। ਸੈਸ਼ਨ ਪਰਿਵਰਤਨ ਦੀਆਂ ਕਹਾਣੀਆਂ: ਨਸ਼ਾ ਮੁਕਤ ਭਾਰਤ ਵੱਲ ਦਾ ਸਫ਼ਰ ਦੌਰਾਨ ਵਿਭਾਗ ਮੁਖੀ ਡਾ. ਸਿਮਰਜੀਤ ਕੌਰ ਨੇ ਛੋਟੀਆਂ ਅਤੇ ਦਸਤਾਵੇਜ਼ੀ ਫ਼ਿਲਮਾਂ ਰਾਹੀਂ ਨਸ਼ਾ ਮੁਕਤੀ ਦਾ ਸੰਦੇਸ਼ ਦਿੱਤਾ। ਇਸ ਤੋਂ ਬਾਅਦ ਨਸ਼ਿਆਂ ਦੀ ਸਮੱਸਿਆ ਅਤੇ ਇਸ ਦੇ ਹੱਲ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਪ੍ਰੋਗਰਾਮ ਦੌਰਾਨ ਹਾਜ਼ਰ ਸਾਰੇ ਪ੍ਰਤੀਭਾਗੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਐੱਸ.ਐੱਸ.ਡੀ. ਗਰਲਜ਼ ਕਾਲਜ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਮੇਰਾ ਯੁਵਾ ਭਾਰਤ, ਬਠਿੰਡਾ ਵੱਲੋਂ ਸਾਰੇ ਸਰੋਤ ਵਿਅਕਤੀਆਂ ਅਤੇ ਪ੍ਰਿੰਸੀਪਲ ਡਾ. ਨੀਰੂ ਗਰਗ ਨੂੰ ਪੌਦੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮਾਨਸਾ ਕਲਾਂ ’ਚ ਵੱਖ-ਵੱਖ ਪਾਰਟੀਆਂ ਛੱਡ ਕੇ ਲੋਕ ਅਕਾਲੀ ਦਲ (ਬ) ’ਚ ਸ਼ਾਮਿਲ ਅਗਲੀ ਖ਼ਬਰ ਪਰਮਜੀਤ ਸਿੰਘ ਕੋਟਫੱਤਾ ਨੇ ਮਕਾਨਾਂ ਦੀ ਮਾਲਕੀ ਦੇ ਦਸਤਾਵੇਜ਼ ਵੰਡੇ
Ad Position 24