18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਮਾਨਸਾ ਕਲਾਂ ’ਚ ਵੱਖ-ਵੱਖ ਪਾਰਟੀਆਂ ਛੱਡ ਕੇ ਲੋਕ ਅਕਾਲੀ ਦਲ (ਬ) ’ਚ ਸ਼ਾਮਿਲ

ਮੌੜ ਮੰਡੀ, 18 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹਲਕਾ ਮੌੜ ਅੰਦਰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦ ਪਿੰਡ ਮਾਨਸਾ ਕਲਾਂ ਵਿਖੇ ਵੱਖ-ਵੱਖ ਥਾਵਾਂ ‘ਤੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਨ੍ਹਾਂ ਪਰਿਵਾਰਾਂ ਨੂੰ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਸਿਰੋਪਾਓ ਦੇ ਕੇ ਅਕਾਲੀ ਦਲ ਵਿਚ ਸ਼ਾਮਿਲ ਕੀਤਾ।

Ad Position 21
No active advertisement
ਅਜੀਤ ਡੈਸਕ 19-10-2026
ਮੌੜ ਮੰਡੀ, 18 ਅਕਤੂਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ (ਬ) ਨੂੰ ਹਲਕਾ ਮੌੜ ਅੰਦਰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦ ਪਿੰਡ ਮਾਨਸਾ ਕਲਾਂ ਵਿਖੇ ਵੱਖ-ਵੱਖ ਥਾਵਾਂ ‘ਤੇ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਨ੍ਹਾਂ ਪਰਿਵਾਰਾਂ ਨੂੰ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਸਿਰੋਪਾਓ ਦੇ ਕੇ ਅਕਾਲੀ ਦਲ ਵਿਚ ਸ਼ਾਮਿਲ ਕੀਤਾ। ਇਸ ਮੌਕੇ ਸਾਰੇ ਵਰਕਰਾਂ ਨੂੰ ਜੀ ਆਇਆਂ ਕਹਿੰਦੇ ਹੋਏ ਜਨਮੇਜਾ ਸਿੰਘ ਸੇਖੋਂ ਨੇ ਕਿਹਾ ਕਿ ਅਕਾਲੀ ਦਲ ਵਿਚ ਸਾਰੇ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਲੋਕ ਹਿੱਤਾ ਦੀਆਂ ਯੋਜਨਾਵਾਂ ਨੂੰ ਦੁਬਾਰਾ ਚਾਲੂ ਕੀਤਾ ਜਾਵੇਗਾ, ਜਿਨ੍ਹਾਂ ਨੂੰ ਕਾਂਗਰਸ ਅਤੇ ‘ਆਪ’ ਦੀਆਂ ਸਰਕਾਰਾਂ ਨੇ ਬੰਦ ਕਰ ਦਿੱਤਾ ਹੈ। ਇਸ ਮੌਕੇ ਸੁਰਜੀਤ ਸਿੰਘ ਮਾਨਸਾ ਕਲਾਂ, ਬੂਟਾ ਸਿੰਘ ਮਾਨਸਾ ਕਲਾਂ, ਸ਼ਿੰਦਰ ਸਿੰਘ ਰੰਧਾਵਾ, ਕੁਲਦੀਪ ਸਿੰਘ ਮਾਣਕ, ਕੇਵਲ ਸਿੰਘ ਮਾਨਸਾ ਕਲਾਂ, ਕੁਲਵਿੰਦਰ ਸਿੰਘ ਲਾਡੀ, ਦਰਸ਼ਨ ਸਿੰਘ ਆਦਿ ਤੋਂ ਇਲਾਵਾ ਹਰਭਜਨ ਸਿੰਘ ਮਾਈਸਰਖਾਨਾ ਮੈਂਬਰ ਪੀ ਏ ਸੀ, ਅੰਮ੍ਰਿਤਪਾਲ ਸਿੰਘ ਹਨੀ ਸਰਕਲ ਜਥੇਦਾਰ, ਹਰਜਸ ਸਿੰਘ ਸਰਕਲ ਜਥੇਦਾਰ, ਗੁਰਬਚਨ ਸਿੰਘ ਬਾਬੇਕਾ, ਹਰਜਿੰਦਰ ਸਿੰਘ ਕੱਪੀ, ਗੁਰਜੀ ਤਪਾਲ ਸਿੰਘ ਗਿੰਨੀ ਐਮ ਸੀ, ਗੁਰਪ੍ਰੀਤ ਸਿੰਘ ਮੰਟੀ, ਸਰਦਾਰਾ ਸਿੰਘ ਐਮ ਸੀ, ਜਗਸੀਰ ਸਿੰਘ ਸੀਰਾ ਕਮਾਲੂ ਆਦਿ ਤੋਂ ਇਲਾਵਾ ਹੋਰ ਅਕਾਲੀ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿੰਗਲਾ ਪਰਿਵਾਰ ਨੂੰ ਸਦਮਾ, ਮਾਤਾ ਕੁਸ਼ੱਲਿਆ ਦੇਵੀ ਦਾ ਦਿਹਾਂਤ ਅਗਲੀ ਖ਼ਬਰ ਨਸ਼ਾ ਮੁਕਤ ਯੁਵਾ ਵਿਸ਼ੇ ’ਤੇ ਬਲਾਕ ਪੱਧਰੀ ਯੁਵਾ ਸੰਸਦ ਕਰਵਾਇਆ
Ad Position 24