18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਜਸਵੀਰ ਸਿੰਘ ਮਹਿਰਾਜ ਭਾਜਪਾ ਐੱਸ. ਸੀ. ਮੋਰਚਾ ਪੰਜਾਬ ਦੇ ਸੂਬਾ ਉਪ-ਪ੍ਰਧਾਨ ਨਿਯੁਕਤ

ਬਠਿੰਡਾ, 18 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਐੱਸ. ਸੀ.

Ad Position 21
No active advertisement
ਅਜੀਤ ਡੈਸਕ 19-10-2026
ਬਠਿੰਡਾ, 18 ਅਕਤੂਬਰ (ਸੱਤਪਾਲ ਸਿੰਘ ਸਿਵੀਆਂ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਐੱਸ. ਸੀ. ਮੋਰਚਾ ਪੰਜਾਬ ਵਲੋਂ ਸੂਬਾ ਪੱਧਰ ‘ਤੇ ਕੁਝ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਪੰਜਾਬ ਦੇ ਉੱਘੇ ਦਲਿਤ ਆਗੂ ਜਸਵੀਰ ਸਿੰਘ ਮਹਿਰਾਜ ਨੂੰ ਸੂਬਾ ਉਪ- ਪ੍ਰਧਾਨ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਨਿਯੁਕਤੀ ਲਈ ਜਸਵੀਰ ਸਿੰਘ ਮਹਿਰਾਜ ਨੇ ਭਾਜਪਾ ਐੱਸ. ਸੀ. ਮੋਰਚਾ ਦੇ ਪੰਜਾਬ ਪ੍ਰਧਾਨ ਸੀਤਲ ਅੰਗੁਰਾਲ (ਸਾਬਕਾ ਵਿਧਾਇਕ) ਸਮੇਤ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਤੇ ਪੰਜਾਬ ਭਾਜਪਾ ਦੇ ਕੇਵਲ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਮੋਢਿਆਂ ‘ਤੇ ਪਾਈ ਇਸ ਅਹਿਮ ਜ਼ਿੰਮੇਵਾਰੀ ਨੂੰ ਹੋਰ ਤਨਦੇਹੀ ਨਾਲ ਨਿਭਾਉਣਗੇ। ਜਸਵੀਰ ਸਿੰਘ ਮਹਿਰਾਜ ਮੌਜੂਦਾ ਸਮੇਂ ਐੱਸ. ਸੀ. ਮੋਰਚਾ ਦੇ ਸੂਬਾ ਜਨਰਲ ਸਕੱਤਰ ਵਜੋਂ ਵੀ ਸੇਵਾ ਨਿਭਾ ਰਹੇ ਹਨ, ਜਦਕਿ ਇਸ ਤੋਂ ਪਹਿਲਾਂ ਉਹ ਪਾਰਟੀ ਦੇ ਸੂਬਾ ਪ੍ਰੈੱਸ ਸਕੱਤਰ ਵਜੋਂ ਵੀ ਕੰਮ ਕਰ ਚੁੱਕੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਫੂਲ ਵਿਖੇ 5ਵਾਂ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਕਰਵਾਇਆ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਖਿਡਾਰੀਆਂ ਦੀ ਕੀਤੀ ਹੌਸਲਾ... ਅਗਲੀ ਖ਼ਬਰ ਲੋੜਵੰਦਾਂ ਅਤੇ ਮਰੀਜ਼ਾਂ ਨੂੰ ਚੈੱਕ ਵੰਡਦੇ ਹੋਏ ਸਰਬੱਤ ਦਾ ਭਲਾ ਟਰੱਸਟ ਦੇ ਮੈਂਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਮਰੀਜ਼ਾਂ ਤ...
Ad Position 24