19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਇਨਸਾਫ਼ ਕਮੇਟੀ ਦੇ ਸੱਦੇ ਮੁਤਾਬਿਕ ਵਿਧਾਇਕਾ ਦੀ ਰਿਹਾਇਸ਼ ‘ਤੇ ਚਿਪਕਾਇਆ ‘ਰੋਸ ਪੱਤਰ’ ਪ੍ਰਦਰਸ਼ਨ ਵੀ ਕੀਤਾ

ਤਲਵੰਡੀ ਸਾਬੋ, 19 ਅਕਤੂਬਰ (ਰਣਜੀਤ ਸਿੰਘ ਰਾਜੂ)- ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਉਪਰੰਤ ਇਨਸਾਫ਼ ਲਈ ਗਠਿਤ ਐਕਸ਼ਨ ਕਮੇਟੀ ਦੇ ਸੱਦੇ ਤੇ ਅੱਜ ਇਲਾਕੇ ਦੀਆਂ ਇਨਸਾਫ਼ ਪਸੰਦ ਧਿਰਾਂ, ਕਿਸਾਨ ਜਥੇਬੰਦੀਆਂ ਤੇ ਸਿਆਸੀ ਜਮਾਤਾਂ ਦੇ ਆਗੂਆਂ ਨੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਦੀ ਰਿਹਾਇਸ਼ ਕਮ ਦਫ਼ਤਰ ਦੀ ਕੰਧ ’ਤੇ ਲਾਹਨਤ ਪੱਤਰ ਚਿਪਕਾਇਆ ਅਤੇ ਬਾਅਦ ਦੁਪਹਿਰ 3 ਵਜੇ ਤੱਕ ਸ਼ਾਂਤਮਈ ਤੇ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨ ਨੂੰ ਸੰਬੋਧਨ ਦੌਰਾਨ ਭਾਕਿਯੂ (ਸਿੱਧੂਪੁਰ) ਆਗੂਆਂ, ਜਮਹੂਰੀ ਕਿਸਾਨ ਸਭਾ ਦੇ ਸੁਖਮੰਦਰ ਸਿੰਘ ਧਾਲੀਵਾਲ, ਖੇਤ ਮਜ਼ਦੂਰ ਸਭਾ ਦੇ ਮੱਖਣ ਸਿੰਘ, ਸ਼੍ਰੋਮਣੀ ਅਕਾਲੀ ਦਲ (ਬਾਦਲ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਨਸ਼ਿਆਂ ਦਾ ਵੱਡਾ ਪ੍ਰਕੋਪ ਝੱਲ ਰਿਹਾ ਹੈ ਅਤੇ ਨਸ਼ਾ ਤਸਕਰਾਂ ਨੇ ਪੰਜਾਬ ਦੇ ਇੱਕ ਨੌਜਵਾਨ ਨੂੰ ਸ਼ਰੇਆਮ ਦਿਨ-ਦਿਹਾੜੇ ਕਤਲ ਕਰ ਦਿੱਤਾ ਹੈ ਤਾਂ ਲੋਕਾਂ ਦੀਆਂ ਵੋਟਾਂ ਸਦਕਾ ਵਿਧਾਇਕੀ ਦਾ ਆਨੰਦ ਮਾਣ ਰਹੇ ਸੂਬੇ ਦੀ ਸੱਤਾਧਿਰ ਆਮ ਆਦਮੀ ਪਾਰਟੀ ਦੇ ਲਗਭਗ 94 ਵਿਧਾਇਕ ਬਿਲਕੁਲ ਚੁੱਪ ਕਰਕੇ ਬੈਠੇ ਹਨ।

Ad Position 21
No active advertisement
ਵਿਧਾਇਕਾ ਦੀ ਰਿਹਾਇਸ਼ ਤੇ ਲਾਹਨਤ ਪੱਤਰ ਚਿਪਕਾਉਣ ਸਮੇਂ ਆਗੂ ਅਤੇ ਪ੍ਰਦਰਸ਼ਨ ਦੌਰਾਨ ਵੱਡੀ ਗਿਣਤੀ ਲੋਕ। 20-10-2026
ਤਲਵੰਡੀ ਸਾਬੋ, 19 ਅਕਤੂਬਰ (ਰਣਜੀਤ ਸਿੰਘ ਰਾਜੂ)- ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਉਪਰੰਤ ਇਨਸਾਫ਼ ਲਈ ਗਠਿਤ ਐਕਸ਼ਨ ਕਮੇਟੀ ਦੇ ਸੱਦੇ ਤੇ ਅੱਜ ਇਲਾਕੇ ਦੀਆਂ ਇਨਸਾਫ਼ ਪਸੰਦ ਧਿਰਾਂ, ਕਿਸਾਨ ਜਥੇਬੰਦੀਆਂ ਤੇ ਸਿਆਸੀ ਜਮਾਤਾਂ ਦੇ ਆਗੂਆਂ ਨੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਦੀ ਰਿਹਾਇਸ਼ ਕਮ ਦਫ਼ਤਰ ਦੀ ਕੰਧ ’ਤੇ ਲਾਹਨਤ ਪੱਤਰ ਚਿਪਕਾਇਆ ਅਤੇ ਬਾਅਦ ਦੁਪਹਿਰ 3 ਵਜੇ ਤੱਕ ਸ਼ਾਂਤਮਈ ਤੇ ਜ਼ੋਰਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਪ੍ਰਦਰਸ਼ਨ ਨੂੰ ਸੰਬੋਧਨ ਦੌਰਾਨ ਭਾਕਿਯੂ (ਸਿੱਧੂਪੁਰ) ਆਗੂਆਂ, ਜਮਹੂਰੀ ਕਿਸਾਨ ਸਭਾ ਦੇ ਸੁਖਮੰਦਰ ਸਿੰਘ ਧਾਲੀਵਾਲ, ਖੇਤ ਮਜ਼ਦੂਰ ਸਭਾ ਦੇ ਮੱਖਣ ਸਿੰਘ, ਸ਼੍ਰੋਮਣੀ ਅਕਾਲੀ ਦਲ (ਬਾਦਲ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਅੱਜ ਜਦੋਂ ਪੰਜਾਬ ਨਸ਼ਿਆਂ ਦਾ ਵੱਡਾ ਪ੍ਰਕੋਪ ਝੱਲ ਰਿਹਾ ਹੈ ਅਤੇ ਨਸ਼ਾ ਤਸਕਰਾਂ ਨੇ ਪੰਜਾਬ ਦੇ ਇੱਕ ਨੌਜਵਾਨ ਨੂੰ ਸ਼ਰੇਆਮ ਦਿਨ-ਦਿਹਾੜੇ ਕਤਲ ਕਰ ਦਿੱਤਾ ਹੈ ਤਾਂ ਲੋਕਾਂ ਦੀਆਂ ਵੋਟਾਂ ਸਦਕਾ ਵਿਧਾਇਕੀ ਦਾ ਆਨੰਦ ਮਾਣ ਰਹੇ ਸੂਬੇ ਦੀ ਸੱਤਾਧਿਰ ਆਮ ਆਦਮੀ ਪਾਰਟੀ ਦੇ ਲਗਭਗ 94 ਵਿਧਾਇਕ ਬਿਲਕੁਲ ਚੁੱਪ ਕਰਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਹੁਣ ਚੁੱਪੀ ਧਾਰੀ ਬੈਠੇ ਇਨ੍ਹਾਂ ਵਿਧਾਇਕਾਂ ਅਤੇ ਸੱਤਾਧਿਰ ਆਗੂਆਂ ਤੋਂ ਲੋਕ 2027 ਚੋਣਾਂ ‘ਚ ਪੂਰਾ ਹਿਸਾਬ ਲੈਣਗੇ। ਉਕਤ ਪ੍ਰਦਰਸ਼ਨ ‘ਚ ਵੱਡੀ ਗਿਣਤੀ ਕਿਸਾਨਾਂ ਤੋਂ ਇਲਾਵਾ ਅਕਾਲੀ ਦਲ (ਬ) ਦੇ ਗੁਰਪ੍ਰੀਤ ਸਿੰਘ ਮਾਨਸ਼ਾਹੀਆ ਸਾਬਕਾ ਪ੍ਰਧਾਨ ਨਗਰ ਪੰਚਾਇਤ, ਜਸਵਿੰਦਰ ਸਿੰਘ ਜ਼ੈਲਦਾਰ, ਚਰਨਾ ਸਿੰਘ ਭਾਗੀਵਾਂਦਰ, ਭਿੰਦਾ ਸਿੰਘ ਜੱਜਲ, ਮਨਜੀਤ ਭਾਗੀਵਾਂਦਰ, ਹਰਤਾਬਲ ਸਿੰਘ ਸੁੱਖੀ, ਕੁਲਦੀਪ ਸਿੰਘ ਭੁੱਖਿਆਂਵਾਲੀ, ਸੰਦੀਪ ਸਿੰਘ ਨਿੱਕਾ, ਲੀਲਾ ਸਿੰਘ ਧਾਲੀਵਾਲ, ਕਾਂਗਰਸ ਦੇ ਮਰਹੂਮ ਆਗੂ ਖੁਸ਼ਬਾਜ ਸਿੰਘ ਜਟਾਣਾ ਧੜੇ ਦੇ ਹਰਬੰਸ ਸਿੰਘ ਸਾਬਕਾ ਕਾ.ਪ੍ਰਧਾਨ ਨਗਰ ਕੌਂਸਲ, ਸ਼ੁਭਮ ਸੈਣੀ, ਨਾਨਕ ਸ਼ੇਖਪੁਰਾ, ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕੁਲਦੀਪ ਸਿੰਘ ਗੋਸਲ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਪ੍ਰਕਿਰਿਆ ਦਾ ਜਾਇਜ਼ਾ ਅਗਲੀ ਖ਼ਬਰ ਪਰਵਿੰਦਰ ਝੋਟਾ ਹੱਤਿਆ ਕਾਂਡ ਦੇ ਵਿਰੋਧ ’ਚ ਵਿਧਾਇਕ ਮਾ. ਜਗਸੀਰ ਸਿੰਘ ਦੀ ਰਿਹਾਇਸ਼ ਅੱਗੇ ਧਰਨਾ
Ad Position 24