ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਪ੍ਰਕਿਰਿਆ ਦਾ ਜਾਇਜ਼ਾ
ਬਠਿੰਡਾ, 19 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਬਠਿੰਡਾ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਵਿਚ ਚੱਲ ਰਹੇ ਖ਼ਰੀਦ ਪ੍ਰਬੰਧਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਖ਼ਰੀਦ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਦਾਇਤਾਂ ਦਿੱਤੀਆਂ ਗਈਆਂ।
ਬਠਿੰਡਾ, 19 ਅਕਤੂਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਬਠਿੰਡਾ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਅਦਾਇਗੀ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਵਿਚ ਚੱਲ ਰਹੇ ਖ਼ਰੀਦ ਪ੍ਰਬੰਧਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਖ਼ਰੀਦ ਕਾਰਜ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਦਾਇਤਾਂ ਦਿੱਤੀਆਂ ਗਈਆਂ। ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਅਕਤੂਬਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਅੱਜ 11,044 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਦਕਿ ਹੁਣ ਤੱਕ ਕੁੱਲ ਆਮਦ 54,664 ਮੀਟ੍ਰਿਕ ਟਨ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਏਜੰਸੀਆਂ ਵਲੋਂ ਝੋਨੇ ਦੀ ਖਰੀਦ ਵਿਚ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ। ਰਿਪੋਰਟ ਅਨੁਸਾਰ ਪਨਗ੍ਰੇਨ ਵਲੋਂ 17,982 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 4,605 ਮੀਟ੍ਰਿਕ ਟਨ, ਪਨਸਪ ਵਲੋਂ 10,476 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 4604 ਮੀਟ੍ਰਿਕ ਟਨ ਝੋਨੇ ਦੀ ਕੁੱਲ ਖਰੀਦ ਦਰਜ ਕੀਤੀ ਗਈ ਹੈ। ਇਸ ਤਰ੍ਹਾਂ ਹੁਣ ਤੱਕ ਜ਼ਿਲ੍ਹੇ ਵਿਚ ਕੁੱਲ 37,667 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਹੋ ਚੁੱਕੀ ਹੈ। ਲਿਫ਼ਟਿੰਗ ਦੇ ਮਾਮਲੇ ਵਿਚ ਇਕ ਦਿਨ ਦੌਰਾਨ 5,658 ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਲਿਫ਼ਟਿੰਗ ਕੀਤੀ ਗਈ ਹੈ, ਜਦਕਿ ਹੁਣ ਤੱਕ ਕੁੱਲ 19,483 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਹੋ ਚੁੱਕੀ ਹੈ। ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਬੰਧੀ ਹੁਣ ਤੱਕ ਕੁੱਲ 69.88 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ, ਸਮੇਂ ਸਿਰ ਲਿਫਟਿੰਗ ਅਤੇ ਨਿਰਧਾਰਿਤ ਸਮੇਂ ਅੰਦਰ ਅਦਾਇਗੀ ਨੂੰ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ।