ਐਕਸ਼ਨ ਕਮੇਟੀ ਅਤੇ ਸਹਿਯੋਗੀ ਜਥੇਬੰਦੀਆਂ ਵਲੋਂ ਵਿਧਾਇਕ ਬਲਕਾਰ ਸਿੱਧੂ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ
ਰਾਮਪੁਰਾ ਫੂਲ, 19 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)-ਮਾਨਸਾ ਵਿਖੇ ਸਮਾਜ ਸੇਵੀ ਅਤੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਆਗੂ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਵੱਖ-ਵੱਖ ਜਥੇਬੰਦੀਆਂ, ਜਿਨ੍ਹਾਂ ਵਿੱਚ ’ਅਕਾਲੀ ਦਲ ਵਾਰਿਸ ਪੰਜਾਬ ਦੇ’ ਗਿੱਲ ਰੌਂਤਾ ਅਤੇ ਹੋਰ ਆਗੂ ਸ਼ਾਮਿਲ ਸਨ, ਵਲੋਂ ਰਾਮਪੁਰਾ ਫੂਲ ਵਿਖੇ ਹਲਕਾ ਵਿਧਾਇਕ ਬਲਕਾਰ ਸਿੱਧੂ ਦੀ ਰਿਹਾਇਸ਼ ਅੱਗੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਦੌਰਾਨ ‘ਮੁੱਖ ਮੰਤਰੀ ਭਗਵੰਤ ਮਾਨ ਮੁਰਦਾਬਾਦ’ ਦੇ ਨਾਅਰੇ ਲਗਾ ਕੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਚੁੱਕੇ ਗਏ।
ਰਾਮਪੁਰਾ ਫੂਲ, 19 ਅਕਤੂਬਰ (ਹੇਮੰਤ ਕੁਮਾਰ ਸ਼ਰਮਾ)-ਮਾਨਸਾ ਵਿਖੇ ਸਮਾਜ ਸੇਵੀ ਅਤੇ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਆਗੂ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਨੂੰ ਲੈ ਕੇ ਐਕਸ਼ਨ ਕਮੇਟੀ ਦੇ ਸੱਦੇ ’ਤੇ ਵੱਖ-ਵੱਖ ਜਥੇਬੰਦੀਆਂ, ਜਿਨ੍ਹਾਂ ਵਿੱਚ ’ਅਕਾਲੀ ਦਲ ਵਾਰਿਸ ਪੰਜਾਬ ਦੇ’ ਗਿੱਲ ਰੌਂਤਾ ਅਤੇ ਹੋਰ ਆਗੂ ਸ਼ਾਮਿਲ ਸਨ, ਵਲੋਂ ਰਾਮਪੁਰਾ ਫੂਲ ਵਿਖੇ ਹਲਕਾ ਵਿਧਾਇਕ ਬਲਕਾਰ ਸਿੱਧੂ ਦੀ ਰਿਹਾਇਸ਼ ਅੱਗੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਦੌਰਾਨ ‘ਮੁੱਖ ਮੰਤਰੀ ਭਗਵੰਤ ਮਾਨ ਮੁਰਦਾਬਾਦ’ ਦੇ ਨਾਅਰੇ ਲਗਾ ਕੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਚੁੱਕੇ ਗਏ। ਇਸ ਮੌਕੇ ਲਾਹਨਤ ਪੱਤਰ ਸੌਂਪਿਆ ਆਗੂਆਂ ਨੇ ਵਿਧਾਇਕ ਦੇ ਘਰ ਬਾਹਰ ਲਾਹਨਤ ਪੱਤਰ ਲਗਾ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਤੀ ਆਪਣਾ ਭਾਰੀ ਰੋਸ ਪ੍ਰਗਟਾਇਆ। ਪ੍ਰਦਰਸ਼ਨਕਾਰੀਆਂ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਹਲਕਾ ਵਿਧਾਇਕ ਦੀ ਗੈਰ ਮੌਜੂਦਗੀ ’ਚ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚ ਕੇ ਇਕ ’ਲਾਹਨਤ ਪੱਤਰ’ ਘਰ ਦੀ ਕੰਧ ਤੇ ਲਗਾ ਕੇ ਆਪਣਾ ਰੋਸ ਪ੍ਰਗਟਾਇਆ। ਇਸ ਮੌਕੇ ਆਗੂਆਂ ਨੇ ਆਖਿਆ ਕਿ ਜਦੋਂ ਤੱਕ ਪੀੜਤ ਪਰਿਵਾਰ ਨੂੰ ਪੂਰਾ ਇਨਸਾਫ਼ ਨਹੀਂ ਮਿਲਦਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ ਉਦੋਂ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਨਸਾਫ਼ ਦੀ ਮੰਗ ਦੀ ਕਰਦਿਆ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿਚ ਪੀੜਤ ਪਰਿਵਾਰ ਨੂੰ ਜਿੰਨੀ ਦੇਰ ਤੱਕ ਪੂਰਾ ਇਨਸਾਫ਼ ਨਹੀਂ ਮਿਲਦਾ, ਉਹ ਸ਼ੰਘਰਸ਼ ਦੇ ਰਾਸਤਾ ਅਪਣਾਉਗੇ।