20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਖੇਤ ਮਜ਼ਦੂਰ ਸਭਾ ਵਲੋਂ ਬੀ.ਡੀ.ਪੀ.ਓ. ਦਫ਼ਤਰ ਸੰਗਤ ਅੱਗੇ ਰੋਸ ਧਰਨਾ

ਸੰਗਤ ਮੰਡੀ, 19 ਅਕਤੂਬਰ (ਸੁਖਤੇਜ ਧਾਲੀਵਾਲ)-ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਜ਼ਿਲ੍ਹਾ ਆਗੂ ਕਾਮਰੇਡ ਮਿੱਠੂ ਸਿੰਘ ਘੁੱਦਾ ਅਤੇ ਉਮਰਦੀਨ ਜੱਸੀ ਦੀ ਅਗਵਾਈ ਹੇਠ ਬੀ. ਡੀ.

Ad Position 21
No active advertisement
ਅਜੀਤ ਡੈਸਕ 20-10-2026
ਸੰਗਤ ਮੰਡੀ, 19 ਅਕਤੂਬਰ (ਸੁਖਤੇਜ ਧਾਲੀਵਾਲ)-ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਜ਼ਿਲ੍ਹਾ ਆਗੂ ਕਾਮਰੇਡ ਮਿੱਠੂ ਸਿੰਘ ਘੁੱਦਾ ਅਤੇ ਉਮਰਦੀਨ ਜੱਸੀ ਦੀ ਅਗਵਾਈ ਹੇਠ ਬੀ. ਡੀ. ਪੀ. ਓ. ਦਫ਼ਤਰ ਸੰਗਤ ਅੱਗੇ ਰੋਸ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਏ. ਪੀ. ਓ. ਸੰਦੀਪ ਕੌਰ ਨੇ ਧਰਨਾਕਾਰੀਆਂ ਕੋਲ ਪਹੁੰਚ ਕੇ ਮੰਗ ਪੱਤਰ ਪ੍ਰਾਪਤ ਕੀਤਾ। ਆਗੂਆਂ ਨੇ ਕਿਹਾ ਕਿ ਸਰਕਾਰ ਬੇਜ਼ਮੀਨੇ ਅਤੇ ਸਾਧਨਹੀਣ ਪੇਂਡੂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਮਨਰੇਗਾ ਕਾਨੂੰਨ ਬਹਾਲ ਕਰਕੇ ਪਰਿਵਾਰ ਦੇ ਸਾਰੇ ਬਾਲਗ ਮੈਂਬਰਾਂ ਨੂੰ ਸਾਰਾ ਸਾਲ 700 ਰੁਪਏ ਦਿਹਾੜੀ ਨਾਲ ਕੰਮ ਦੀ ਗਾਰੰਟੀ ਦਿੱਤੀ ਜਾਵੇ। ਪੇਂਡੂ ਅਤੇ ਖੇਤ ਮਜ਼ਦੂਰਾਂ ਲਈ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਦੇ ਨਾਲ ਕੰਮ ਨਾ ਮਿਲਣ ’ਤੇ 5,000 ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ ਅਤੇ ਕੰਮਾਂ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ। ਉਨ੍ਹਾਂ ਸ਼ਾਮਲਾਟ ਜ਼ਮੀਨਾਂ ’ਤੇ ਕਾਬਜ਼ ਮਜ਼ਦੂਰਾਂ ਨੂੰ ਮਾਲਕੀ ਹੱਕ ਦੇਣ, ਲੋੜਵੰਦਾਂ ਨੂੰ ਪਲਾਟ ਅਲਾਟ ਕਰਨ, ਰਾਸ਼ਨ ਵੰਡ ਪ੍ਰਣਾਲੀ ਮਜ਼ਬੂਤ ਕਰਨ ਅਤੇ ਬੰਦ ਪਏ ਮਨਰੇਗਾ ਦੇ ਕੰਮ ਚਾਲੂ ਕਰਨ ਦੀ ਮੰਗ ਵੀ ਕੀਤੀ। ਇਸ ਤੋਂ ਇਲਾਵਾ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟੇ ਦੀ ਮੌਤ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਗਈ। ਆਗੂਆਂ ਨੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕਰਵਾਉਣ ਦੀ ਮੰਗ ਵੀ ਕੀਤੀ। ਇਸ ਮੌਕੇ ਮਾਹਸਾ ਸਿੰਘ, ਬਲਵਿੰਦਰ ਸਿੰਘ ਜੰਗੀਰਾਣਾ, ਦਰਸ਼ਨ ਸਿੰਘ ਬਾਜਕ, ਮੂਰਤੀ ਕੌਰ, ਰਾਜਪਾਲ ਕੌਰ, ਮਨਪ੍ਰੀਤ ਕੌਰ, ਮਨਜੀਤ ਕੌਰ, ਜਸਪਾਲ ਕੌਰ, ਕਰਨੈਲ ਸਿੰਘ, ਪਾਲੀ ਸੰਗਤ ਅਤੇ ਜਗਜੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ (ਬ) ਐਸ. ਸੀ. ਵਿੰਗ ਭੁੱਚੋ ਦੀ ਅਹਿਮ ਮੀਟਿੰਗ 21 ਨੂੰ ਨਥਾਣਾ ’ਚ- ਬਲਕਾਰ ਬਰਾੜ ਅਗਲੀ ਖ਼ਬਰ ਐਕਸ਼ਨ ਕਮੇਟੀ ਅਤੇ ਸਹਿਯੋਗੀ ਜਥੇਬੰਦੀਆਂ ਵਲੋਂ ਵਿਧਾਇਕ ਬਲਕਾਰ ਸਿੱਧੂ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ
Ad Position 24