20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਪਿੰਡ ਪਥਰਾਲਾ ਦੀ ਪੰਚਾਇਤ ਦਾ ਨਸ਼ਿਆਂ ਖ਼ਿਲਾਫ਼ ਸਖ਼ਤ ਫ਼ੈਸਲਾ ਪਾਬੰਦੀਸ਼ੁਦਾ ਵਸਤਾਂ ਵੇਚਣ ਵਾਲਿਆਂ ਨੂੰ ਹੋਵੇਗਾ ਜੁਰਮਾਨਾ

ਸੰਗਤ ਮੰਡੀ, 19 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ-ਡੱਬਵਾਲੀ ਮੁੱਖ ਮਾਰਗ ‘ਤੇ ਪੈਂਦੇ ਪਿੰਡ ਪਥਰਾਲਾ ਦੀ ਗ੍ਰਾਮ ਪੰਚਾਇਤ ਨੇ ਨਸ਼ਿਆਂ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪਾਬੰਦੀਸ਼ੁਦਾ ਵਸਤਾਂ ਵੇਚਣ ਵਾਲਿਆਂ ਨੂੰ ਜੁਰਮਾਨੇ ਕਰਨ ਦਾ ਫ਼ੈਸਲਾ ਕੀਤਾ ਹੈ । ਸਰਪੰਚ ਚਰਨਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪਿੰਡ ਵਿਚ ਨਸ਼ਿਆਂ ਦਾ ਕਾਰੋਬਾਰ ਰੋਕਣ ਲਈ ਕਈ ਅਹਿਮ ਮਤੇ ਪਾਸ ਕੀਤੇ ਗਏ।

Ad Position 21
No active advertisement
ਅਜੀਤ ਡੈਸਕ 20-10-2026
ਸੰਗਤ ਮੰਡੀ, 19 ਅਕਤੂਬਰ (ਸੁਖਤੇਜ ਧਾਲੀਵਾਲ)- ਬਠਿੰਡਾ-ਡੱਬਵਾਲੀ ਮੁੱਖ ਮਾਰਗ ‘ਤੇ ਪੈਂਦੇ ਪਿੰਡ ਪਥਰਾਲਾ ਦੀ ਗ੍ਰਾਮ ਪੰਚਾਇਤ ਨੇ ਨਸ਼ਿਆਂ ਵਿਰੁੱਧ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਪਾਬੰਦੀਸ਼ੁਦਾ ਵਸਤਾਂ ਵੇਚਣ ਵਾਲਿਆਂ ਨੂੰ ਜੁਰਮਾਨੇ ਕਰਨ ਦਾ ਫ਼ੈਸਲਾ ਕੀਤਾ ਹੈ । ਸਰਪੰਚ ਚਰਨਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਪਿੰਡ ਵਿਚ ਨਸ਼ਿਆਂ ਦਾ ਕਾਰੋਬਾਰ ਰੋਕਣ ਲਈ ਕਈ ਅਹਿਮ ਮਤੇ ਪਾਸ ਕੀਤੇ ਗਏ। ਪੰਚਾਇਤ ਨੇ ਫ਼ੈਸਲਾ ਕੀਤਾ ਕਿ ਪਿੰਡ ਦੀਆਂ ਦੁਕਾਨਾਂ ‘ਤੇ ਸਟਿੰਗ ਐਨਰਜੀ ਡਰਿੰਕ ਅਤੇ ਸਿਲਵਰ ਪੰਨੀ ਦੀ ਵਿਕਰੀ ਨਹੀਂ ਹੋਵੇਗੀ। ਉਲੰਘਣਾ ਕਰਨ ਵਾਲੇ ਦੁਕਾਨਦਾਰ ਨੂੰ ਪਹਿਲੀ ਵਾਰ 5 ਹਜ਼ਾਰ ਅਤੇ ਦੂਜੀ ਵਾਰ 10 ਹਜ਼ਾਰ ਰੁਪਏ ਜੁਰਮਾਨਾ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਬੰਧਿਤ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਵੀ ਕਰਵਾਈ ਜਾਵੇਗੀ। ਮੀਟਿੰਗ ਦੌਰਾਨ ਮੈਡੀਕਲ ਸਟੋਰਾਂ ਨੂੰ ਪਾਬੰਦੀਸ਼ੁਦਾ ਦਵਾਈਆਂ ਦੀ ਵਿਕਰੀ ਨਾ ਕਰਨ ਦੀ ਹਦਾਇਤ ਕੀਤੀ ਗਈ। ਅਜਿਹੀਆਂ ਦਵਾਈਆਂ ਵੇਚਣ ਵਾਲਿਆਂ ਵਿਰੁੱਧ ਸਬੰਧਿਤ ਵਿਭਾਗਾਂ ਰਾਹੀਂ ਕਾਰਵਾਈ ਕਰਵਾਉਣ ਦਾ ਫ਼ੈਸਲਾ ਵੀ ਲਿਆ ਗਿਆ। ਪੰਚਾਇਤ ਨੇ ਕਿਹਾ ਕਿ ਪਿੰਡ ਵਿਚ ਨਸ਼ਾ ਵੇਚਣ ਜਾਂ ਨਸ਼ਾ ਕਰਦੇ ਫੜੇ ਜਾਣ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ। ਅਜਿਹੇ ਵਿਅਕਤੀਆਂ ਦੀ ਪੈਰਵੀ ਜਾਂ ਜ਼ਮਾਨਤ ਕਰਵਾਉਣ ’ਚ ਸਹਿਯੋਗ ਨਾ ਦੇਣ ਦਾ ਫ਼ੈਸਲਾ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਖੰਬੇ ਨਾਲ ਟਕਰਾਉਣ ਕਾਰਨ ਚਾਲਕ ਦੀ ਮੌਤ ਅਗਲੀ ਖ਼ਬਰ — ਪਰਵਿੰਦਰ ਝੋਟਾ ਕਤਲ ਕਾਂਡ — ਵਿਧਾਇਕਾ ਨੂੰ ਰੋਸ ਪੱਤਰ ਦੇਣ ਜਾਂਦੇ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ , ਕਿਸਾਨ ਆਗੂ...
Ad Position 24