20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਦੀਆਂ ਹੋਣਹਾਰ ਵਿਦਿਆਰਥਣਾਂ।

ਤਲਵੰਡੀ ਸਾਬੋ, 19 ਅਕਤੂਬਰ (ਰਵਜੋਤ ਸਿੰਘ ਰਾਹੀ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਦੇ ਇਮਤਿਹਾਨ ਦੇ ਅੱਜ ਐਲਾਨੇ ਗਏ ਨਤੀਜਿਆਂ ‘ਚ ਸੁਦੇਸ਼ ਵਾਟਿਕਾ ਸਕੂਲ ਭਾਗੀਵਾਂਦਰ ਦੀਆਂ ਪੰਜ ਵਿਦਿਆਰਥਣਾਂ ਨੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ । ਪ੍ਰਬੰਧਕਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤਲਵੰਡੀ ਸਾਬੋ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਮੁਕਾਬਲੇ ਵਿਚ 40 ਸਕੂਲਾਂ ਦੇ ਲਗਭਗ 2500 ਵਿਦਿਆਰਥੀਆਂ ਨੇ ਭਾਗ ਲਿਆ ਸੀ।

Ad Position 21
No active advertisement
ਅਜੀਤ ਡੈਸਕ 20-10-2026
ਤਲਵੰਡੀ ਸਾਬੋ, 19 ਅਕਤੂਬਰ (ਰਵਜੋਤ ਸਿੰਘ ਰਾਹੀ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਦੇ ਇਮਤਿਹਾਨ ਦੇ ਅੱਜ ਐਲਾਨੇ ਗਏ ਨਤੀਜਿਆਂ ‘ਚ ਸੁਦੇਸ਼ ਵਾਟਿਕਾ ਸਕੂਲ ਭਾਗੀਵਾਂਦਰ ਦੀਆਂ ਪੰਜ ਵਿਦਿਆਰਥਣਾਂ ਨੇ ਪੁਜ਼ੀਸ਼ਨਾਂ ਹਾਸਿਲ ਕੀਤੀਆਂ । ਪ੍ਰਬੰਧਕਾਂ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਤਲਵੰਡੀ ਸਾਬੋ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਮੁਕਾਬਲੇ ਵਿਚ 40 ਸਕੂਲਾਂ ਦੇ ਲਗਭਗ 2500 ਵਿਦਿਆਰਥੀਆਂ ਨੇ ਭਾਗ ਲਿਆ ਸੀ। ਖੇਤਰ ਸਕੱਤਰ ਸਾਬਕਾ ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਨਤੀਜੇ ਦਾ ਐਲਾਨ ਕਰਦਿਆਂ ਦੱਸਿਆ ਸੁਦੇਸ਼ ਵਾਟਿਕਾ ਸਕੂਲ ਦੀ ਵਿਦਿਆਰਥਣ ਸਿਮਰਜੀਤ ਕੌਰ ਪੁੱਤਰੀ ਸੁਖਚਰਨ ਸਿੰਘ ਕਲਾਸ ਅੱਠਵੀਂ ਪਿੰਡ ਭਾਗੀਵਾਂਦਰ ਨੇ ਪਹਿਲਾ ਸਥਾਨ, ਨਵਨੀਤ ਕੌਰ ਪੁੱਤਰੀ ਜਗਮੀਤ ਸਿੰਘ ਕਲਾਸ ਸੱਤਵੀਂ ਮਾਹੀਨੰਗਲ ਨੇ ਚੌਥਾ ਸਥਾਨ, ਅਰਾਧਨਾ ਕੌਰ ਪੁੱਤਰੀ ਰਾਮਸ਼ੰਕਰ ਯਾਦਵ ਕਲਾਸ ਦਸਵੀਂ ਜੀਵਨ ਸਿੰਘ ਵਾਲਾ ਨੇ ਪੰਜਵਾਂ, ਅੰਸ਼ਰੀਤ ਕੌਰ ਪੁੱਤਰੀ ਸੁਰਜੀਤ ਸਿੰਘ ਕਲਾਸ ਸੱਤਵੀਂ ਅਤੇ ਲਵਪ੍ਰੀਤ ਕੌਰ ਪੁੱਤਰੀ ਗੁਰਸੇਵਕ ਸਿੰਘ ਪਿੰਡ ਭਾਗੀਵਾਂਦਰ ਨੇ ਮੈਰਿਟ ਲਿਸਟ ਵਿਚ ਨਾਮ ਦਰਜ ਕਰਵਾ ਕੇ ਆਪਣਾ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ‘ਤੇ ਸਕੂਲ ਚੇਅਰਮੈਨ ਵਿਨੋਦ ਖੁਰਾਣਾ, ਸਕੂਲ ਕਮੇਟੀ ਦੇ ਪ੍ਰਧਾਨ ਲਗਨ ਖੁਰਾਣਾ ਅਤੇ ਪ੍ਰਿੰਸੀਪਲ ਮੈਡਮ ਮੀਨੂੰ ਗਰਗ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ । ਸੀਨੀਅਰ ਕੋਆਰਡੀਨੇਟਰ ਬੇਅੰਤ ਕੌਰ ਅਤੇ ਜੂਨੀਅਰ ਕੋਆਰਡੀਨੇਟਰ ਕਿਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪੀ.ਕੇ.ਐਸ. ਸਕੂਲ ਬੱਲੂਆਣਾ ਦੀ ਪ੍ਰਨੀਤ ਕੌਰ ਨੇ ਰਾਜ ਪੱਧਰੀ ਖੇਡਾਂ ‘ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ‘ ਆਪ’ ਦੇ ਹਲਕਾ ਬਠਿੰਡਾ ਦਿਹਾਤੀ ਵਿਧਾਇਕ ਅਤੇ ਹਲਕਾ ਇੰਚਾਰਜ ਦੇ ਘਰ ਭੇਜੇ ਰੋਸ ਪੱਤਰ
Ad Position 24