19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਸ਼ੁਕਰਾਨਾ ਵਜੋਂ ਤਿੰਨ ਦਿਨਾ ਧਾਰਮਿਕ ਦੀਵਾਨ ਸਜਾਏ

ਬਠਿੰਡਾ, 19 ਅਕਤੂਬਰ (ਅਵਤਾਰ ਸਿੰਘ ਕੈਂਥ)-ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਬਠਿੰਡਾ ਦੇ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੱਕ ਤਿੰਨੋਂ ਦਿਨ ਇਲਾਕੇ ਦੀਆਂ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਸੇਵਾਵਾਂ ਨਿਭਾਈਆਂ । ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਸਿਕੰਦਰ ਸਿੰਘ, ਗੁਰਬੰਤ ਸਿੰਘ ਤਬਲਾ ਵਾਦਕ ਦੇ ਜਥੇ.

Ad Position 21
No active advertisement
ਅਜੀਤ ਡੈਸਕ 20-10-2026
ਬਠਿੰਡਾ, 19 ਅਕਤੂਬਰ (ਅਵਤਾਰ ਸਿੰਘ ਕੈਂਥ)-ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਬਠਿੰਡਾ ਦੇ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੱਕ ਤਿੰਨੋਂ ਦਿਨ ਇਲਾਕੇ ਦੀਆਂ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਸੇਵਾਵਾਂ ਨਿਭਾਈਆਂ । ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ ਸਿਕੰਦਰ ਸਿੰਘ, ਗੁਰਬੰਤ ਸਿੰਘ ਤਬਲਾ ਵਾਦਕ ਦੇ ਜਥੇ. ਬਾਬਾ ਹਜ਼ੂਰਾ ਸਿੰਘ ਖਿਆਲੀ ਵਾਲੇ ਅਤੇ ਕਥਾ ਵਾਚਕ ਭਾਈ ਕੁਲਦੀਪ ਸਿੰਘ ਫੱਗੂ ਹਰਿਆਣਾ ਐਸ. ਜੀ. ਪੀ. ਸੀ. ਮੈਂਬਰ ਵਲੋਂ ਸੰਗਤਾਂ ਦੇ ਦਰਸ਼ਨ ਕਰਦਿਆਂ ਗੁਰੂ ਸਾਹਿਬ ਅਤੇ ਸਿੱਖ ਇਤਿਹਾਸਕ ਸਿੱਖਿਆਵਾਂ ਬਾਰੇ ਚਾਨਣਾ ਪਾਇਆ ਗਿਆ। ਇਸੇ ਦੌਰਾਨ ਰਾਗੀ ਭਾਈ ਰਾਜਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ, ਜਿਨ੍ਹਾਂ ਨੇ ਆਪਣੀ ਗੁਰਬਾਣੀ ਕੀਰਤਨ ਰਾਹੀਂ ਅਨੇਕਾਂ ਰਾਗੀ ਜਥਿਆਂ ਨੂੰ ਗੁਰਬਾਣੀ ਕੀਰਤਨ ਦੀ ਸਿਖਲਾਈ ਦਿੱਤੀ ਸੀ। ਇਸ ਸਮਾਗਮ ਦਰਮਿਆਨ ਪਰਿਵਾਰ ਵਲੋਂ ਸੰਸਥਾਵਾਂ ਦੇ ਆਗੂਆਂ ਦਾ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੂਬੇਦਾਰ ਜਗਰਾਜ ਸਿੰਘ, ਜਨਰਲ ਸਕੱਤਰ ਬਿਕਰਮ ਸਿੰਘ ਧਿੰਗੜ ਨੇ ਸੰਬੋਧਨ ਕਰਦਿਆਂ ਸੰਗਤਾਂ ਦਾ ਧੰਨਵਾਦ ਕੀਤਾ। ਸਮਾਗਮ ਦੇ ਅੰਤ ਵਿਚ ਮੁੱਖ ਗ੍ਰੰਥੀ ਨਵਜੋਤ ਸਿੰਘ ਗੁਲਾਬਗੜ੍ਹ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਵਲੋਂ ਰਾਗੀ ਪਵਿੱਤਰ ਸਿੰਘ ਨਾਹਰਾ ਦੀ ਮਾਤਾ ਪ੍ਰੀਤਮ ਕੌਰ ਦਾ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰਾਮਪੁਰਾ ਫੂਲ ਦੇ ਪਿੰਡਾਂ ’ਚ ਕਾਂਗਰਸ ਨੂੰ ਭਰਵਾਂ ਹੁੰਗਾਰਾ- ਕਾਂਗੜ ਅਗਲੀ ਖ਼ਬਰ ਪੀ.ਕੇ.ਐਸ. ਸਕੂਲ ਬੱਲੂਆਣਾ ਦੀ ਪ੍ਰਨੀਤ ਕੌਰ ਨੇ ਰਾਜ ਪੱਧਰੀ ਖੇਡਾਂ ‘ਚ ਸੋਨ ਤਗਮਾ ਜਿੱਤਿਆ
Ad Position 24