19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਰਾਮਪੁਰਾ ਫੂਲ ਦੇ ਪਿੰਡਾਂ ’ਚ ਕਾਂਗਰਸ ਨੂੰ ਭਰਵਾਂ ਹੁੰਗਾਰਾ- ਕਾਂਗੜ

ਭਗਤਾ ਭਾਈਕਾ, 19 ਅਕਤੂਬਰ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਵਿਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੋ ਰਹੀਆਂ ਹਨ ਅਤੇ ਪਾਰਟੀ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਰਗਟ ਸਿੰਘ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 20-10-2026
ਭਗਤਾ ਭਾਈਕਾ, 19 ਅਕਤੂਬਰ (ਸੁਖਪਾਲ ਸਿੰਘ ਸੋਨੀ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਵਿਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਤੇਜ਼ ਹੋ ਰਹੀਆਂ ਹਨ ਅਤੇ ਪਾਰਟੀ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪਰਗਟ ਸਿੰਘ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਵਾ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਕਾਂਗੜ ਨੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਯੂਥ ਆਗੂ ਰਣਜੀਤ ਸਿੰਘ ਦੇ ਘਰ ਵਿਖੇ ਸਮਰਥਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਕਾਂਗੜ ਨੇ ਕਿਹਾ ਕਿ ਕਾਂਗਰਸ ਵਲੋਂ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਨਾਲ ਲਗਾਤਾਰ ਰਾਬਤਾ ਬਣਾਇਆ ਜਾ ਰਿਹਾ ਹੈ। ਪਾਰਟੀ ਦੇ ਆਗੂ ਅਤੇ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਕਾਂਗਰਸ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਮਿਲ ਰਿਹਾ ਹੁੰਗਾਰਾ ਕਾਂਗਰਸੀ ਵਰਕਰਾਂ ਲਈ ਹੌਸਲਾ ਵਧਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੇ ਭਵਿੱਖ ਨੂੰ ਲੈ ਕੇ ਬਿਹਤਰ ਬਦਲਾਅ ਦੀ ਉਮੀਦ ਰੱਖਦੇ ਹਨ। ਕਾਂਗਰਸ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਤਰਜੀਹ ਦੇ ਕੇ ਅੱਗੇ ਵਧੇਗੀ।
Ad Position 22
No active advertisement
ਪਿਛਲੀ ਖ਼ਬਰ ਗੜੇਮਾਰੀ ਨਾਲ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਪੁੱਜੇ ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਅਗਲੀ ਖ਼ਬਰ ਸ਼ੁਕਰਾਨਾ ਵਜੋਂ ਤਿੰਨ ਦਿਨਾ ਧਾਰਮਿਕ ਦੀਵਾਨ ਸਜਾਏ
Ad Position 24