19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੜੇਮਾਰੀ ਨਾਲ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਪੁੱਜੇ ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ

ਬਾਲਿਆਂਵਾਲੀ, 19 ਅਕਤੂਬਰ (ਕੁਲਦੀਪ ਮਤਵਾਲਾ)-ਪਿਛਲੇ ਹਲਕਾ ਮੌੜ ਦੇ ਪਿੰਡਾਂ ’ਚ ਹੋਈ ਭਾਰੀ ਗੜੇਮਾਰੀ ਕਾਰਨ ਫ਼ਸਲ ਤਬਾਹ ਹੋ ਗਈ ਸੀ। ਕਿਸਾਨਾਂ ਦੀ ਖ਼ਰਾਬ ਹੋਈ ਝੋਨੇ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਸਰਕਾਰ (ਇੰਚਾਰਜ ਲੋਕ ਸਭਾ ਹਲਕਾ ਬਠਿੰਡਾ) ਪਿੰਡ ਮੰਡੀ ਕਲਾਂ ਵਿਖੇ ਪਹੁੰਚੇ।

Ad Position 21
No active advertisement
ਗੜੇਮਾਰੀ ਕਾਰਨ ਖ਼ਰਾਬ ਹੋਈ ਝੋਨੇ ਦੀ ਫ਼ਸਲ ਦਾ ਜਾਇਜ਼ਾ ਲੈਣ ਸਮੇਂ ਚੇਅਰਮੈਨ ਨਵਦੀਪ ਸਿੰਘ ਜੀਦਾ, ਨਾਲ ਆਗੂ ਤੇ ਵਰਕਰ ਤੇ ਕਿਸਾਨ। ਤਸਵੀਰ: ਮਤਵਾਲਾ 20-10-2026
ਬਾਲਿਆਂਵਾਲੀ, 19 ਅਕਤੂਬਰ (ਕੁਲਦੀਪ ਮਤਵਾਲਾ)-ਪਿਛਲੇ ਹਲਕਾ ਮੌੜ ਦੇ ਪਿੰਡਾਂ ’ਚ ਹੋਈ ਭਾਰੀ ਗੜੇਮਾਰੀ ਕਾਰਨ ਫ਼ਸਲ ਤਬਾਹ ਹੋ ਗਈ ਸੀ। ਕਿਸਾਨਾਂ ਦੀ ਖ਼ਰਾਬ ਹੋਈ ਝੋਨੇ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਨਵਦੀਪ ਸਿੰਘ ਜੀਦਾ ਚੇਅਰਮੈਨ ਸ਼ੂਗਰਫੈੱਡ ਪੰਜਾਬ ਸਰਕਾਰ (ਇੰਚਾਰਜ ਲੋਕ ਸਭਾ ਹਲਕਾ ਬਠਿੰਡਾ) ਪਿੰਡ ਮੰਡੀ ਕਲਾਂ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਪਿੰਡਾਂ ਦੇ ਹਲਕਾ ਪਟਵਾਰੀ ਵੀ ਮੌਜੂਦ ਸਨ। ਇਸ ਮੌਕੇ ਚੇਅਰਮੈਨ ਜੀਦਾ ਨੇ ਗੜੇਮਾਰੀ ਨਾਲ ਖਰਾਬ ਹੋਈ ਫਸਲ ਵਾਲੇ ਖੇਤ ਅਤੇ ਕੁੱਝ ਹੋਰ ਪ੍ਰਭਾਵਿਤ ਖੇਤਾਂ ਦਾ ਦੌਰਾ ਕਰਕੇ ਨੁਕਸਾਨੀ ਫ਼ਸਲ ਦੇ ਪੀੜ੍ਹਤ ਕਿਸਾਨਾਂ ਨੂੰ ਮਿਲੇ। ਇਸ ਮੌਕੇ ਚੇਅਰਮੈਨ ਜੀਦਾ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਔਖ ਦੀ ਘੜੀ ਚ ਕਿਸਾਨਾਂ ਦੇ ਨਾਲ ਖੜੇ ਹਨ। ਅਸੀ ਗੜੇਮਾਰੀ ਨਾਲ ਨੁਕਸਾਨੀ ਫ਼ਸਲ ਦੀ ਸਪੈਸਲ ਰਿਪੋਰਟ ਬਣਵਾ ਕੇ ਯੋਗ ਮੁਆਵਜ਼ਾ ਦਿਵਾਉਣ ਲਈ ਜਲਦੀ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਲਈ ਅਸੀਂ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਅਮਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਨਛੱਤਰ ਸਿੰਘ ਮਾਨਸ਼ਾਹੀਆ ਜਿਲ੍ਹਾ ਜਨਰਲ ਸਕੱਤਰ ਕਿਸਾਨ ਵਿੰਗ, ਨਿਰਮਲ ਸਿੰਘ ਮੰਡੀ ਕਲਾਂ ਜਿਲ੍ਹਾ ਪ੍ਰਧਾਨ ਐਸ.ਸੀ ਵਿੰਗ, ਕੇਵਲ ਸਿੰਘ ਘੜੈਲੀ ਹਲਕਾ ਪ੍ਰਧਾਨ ਕਿਸਾਨ ਵਿੰਗ,ਪੀ.ਏ ਗੋਗੀ ਮੰਡੀ ਕਲਾਂ ਬਲਾਕ ਪ੍ਰਧਾਨ, ਗੁਰਲਾਲ ਸਿੰਘ ਬੱਲ੍ਹੋ, ਇਕਬਾਲ ਪਿੱਥੋ , ਅਮਨਦੀਪ ਬੱਲ੍ਹੋ ਆਦਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰਾਂ ਤੋਂ ਇਲਾਵਾ ਵੱਖ-ਵੱਖ ਖੇਤਾਂ ਦੇ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੁਸਹਿਰੇ ਦੀਆਂ ਤਿਆਰੀਆਂ ਨੂੰ ਲੈ ਕੇ ਬਣਾਏ ਜਾ ਰਹੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਅਗਲੀ ਖ਼ਬਰ ਰਾਮਪੁਰਾ ਫੂਲ ਦੇ ਪਿੰਡਾਂ ’ਚ ਕਾਂਗਰਸ ਨੂੰ ਭਰਵਾਂ ਹੁੰਗਾਰਾ- ਕਾਂਗੜ
Ad Position 24