11.65 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
ਕੋਟਫੱਤਾ, 19 ਅਕਤੂਬਰ (ਰਣਜੀਤ ਸਿੰਘ ਬੁੱਟਰ)- ਐਸ. ਐਸ.
ਕੋਟਫੱਤਾ, 19 ਅਕਤੂਬਰ (ਰਣਜੀਤ ਸਿੰਘ ਬੁੱਟਰ)- ਐਸ.ਐਸ.ਪੀ. ਬਠਿੰਡਾ ਸਾਹੇਲ ਕਾਸਿਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਥਾਣਾ ਕੋਟਫੱਤਾ ਵਲੋਂ ਭਾਈ ਬਖਤੌਰ ਤੋਂ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਪੁਲਿਸ ਥਾਣਾ ਕੋਟ ਫੱਤਾ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਚਮਕੌਰ ਸਿੰਘ ਵਾਸੀ ਧੰਨ ਸਿੰਘ ਖਾਨਾ ਨੂੰ ਪਿੰਡ ਭਾਈ ਬਖਤੌਰ ਨੇੜਿਓਂ 11.65 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਪੁਲਿਸ ਵਲੋਂ ਮੁਕੱਦਮਾ ਨੰਬਰ 130 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ ਮੁਲਜ਼ਮ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ।