ਵੇਰਕਾ ਆਊਟਸੋਰਸ ਮੁਲਾਜ਼ਮਾਂ ਨੇ ਸਰਕਾਰ ਤੇ ਪ੍ਰਬੰਧਕਾਂ ਦੇ ਫੂਕੇ ਪੁਤਲੇ 14 ਨੂੰ ਮੁੱਖ ਮੰਤਰੀ ਦੇ ਹਲਕੇ ਧੂਰੀ ਵਿਖੇ ਕੀਤਾ ਜਾਵੇਗਾ ਵਿਸ਼ਾਲ ਰੋਸ ਪ੍ਰਦਰਸ਼ਨ
ਬਠਿੰਡਾ, 9 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਅਤੇ ਵੇਰਕਾ ਮੈਨੇਜਮੈਂਟ ਦੀ ਕਥਿਤ ਵਾਅਦਾ ਖ਼ਿਲਾਫ਼ੀ ਅਤੇ ਟਾਲ-ਮਟੋਲ ਦੀ ਨੀਤੀ ਵਿਰੁੱਧ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਵਲੋਂ ਦੀਵਾਲੀ ਵਾਲੇ ਦਿਨ ਪੂਰੇ ਸੂਬੇ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਅਤੇ ਮੈਨੇਜਮੈਂਟ ਦੇ ਪੁਤਲੇ ਫੂਕੇ ਗਏ। ਮੁਲਾਜ਼ਮਾਂ ਨੇ ਮੈਨੇਜਮੈਂਟ ਵਲੋਂ ਦਿੱਤੇ ਜਾਣ ਵਾਲੇ ਦੀਵਾਲੀ ਤੋਹਫ਼ਿਆਂ ਦਾ ਮੁਕੰਮਲ ਬਾਈਕਾਟ ਕੀਤਾ ਅਤੇ ਡਿਊਟੀ ਦੌਰਾਨ ਕਾਲੇ ਬਿੱਲੇ ਲਗਾਕੇ ‘ਕਾਲੀ ਦੀਵਾਲੀ’ ਮਨਾਉਂਦਿਆਂ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ।
ਬਠਿੰਡਾ, 9 ਨਵੰਬਰ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਰਕਾਰ ਅਤੇ ਵੇਰਕਾ ਮੈਨੇਜਮੈਂਟ ਦੀ ਕਥਿਤ ਵਾਅਦਾ ਖ਼ਿਲਾਫ਼ੀ ਅਤੇ ਟਾਲ-ਮਟੋਲ ਦੀ ਨੀਤੀ ਵਿਰੁੱਧ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਵਲੋਂ ਦੀਵਾਲੀ ਵਾਲੇ ਦਿਨ ਪੂਰੇ ਸੂਬੇ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਅਤੇ ਮੈਨੇਜਮੈਂਟ ਦੇ ਪੁਤਲੇ ਫੂਕੇ ਗਏ। ਮੁਲਾਜ਼ਮਾਂ ਨੇ ਮੈਨੇਜਮੈਂਟ ਵਲੋਂ ਦਿੱਤੇ ਜਾਣ ਵਾਲੇ ਦੀਵਾਲੀ ਤੋਹਫ਼ਿਆਂ ਦਾ ਮੁਕੰਮਲ ਬਾਈਕਾਟ ਕੀਤਾ ਅਤੇ ਡਿਊਟੀ ਦੌਰਾਨ ਕਾਲੇ ਬਿੱਲੇ ਲਗਾਕੇ ‘ਕਾਲੀ ਦੀਵਾਲੀ’ ਮਨਾਉਂਦਿਆਂ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਬਠਿੰਡਾ ਵੇਰਕਾ ਮਿਲਕ ਮੂਹਰੇ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਜਸਵੀਰ ਸਿੰਘ ਨੇ ਕਿਹਾ ਕਿ ਆਊਟਸੋਰਸ ਵਰਕਰਾਂ ਨੇ ਆਪਣੀ ਜ਼ਿੰਦਗੀ ਦੇ ਸਭ ਤੋਂ ਕੀਮਤੀ ਸਾਲ ਇਸ ਮਹਿਕਮੇ ਨੂੰ ਦਿੱਤੇ ਹਨ, ਪਰ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੂੰ ਮਹਿਕਮੇ ਵਿਚ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਮੰਗ ਕੀਤੀ ਕਿ ’ਦ ਪੰਜਾਬ ਸਟੇਟ ਆਊਟਸੋਰਸ ਪਰਸੋਨਲ ਬਿੱਲ 2026’ ਦੇ ਤਹਿਤ ਵੇਰਕਾ ਵਿਚ ਕੰਮ ਕਰਦੇ ਸਮੂਹ ਆਊਟਸੋਰਸ ਮੁਲਾਜ਼ਮਾਂ ਨੂੰ ਤੁਰੰਤ ਵਿਭਾਗ ਵਿਚ ਸ਼ਾਮਲ ਕਰਕੇ ਰੁਜ਼ਗਾਰ ਪੱਕਾ ਕੀਤਾ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਅੱਜ ਦਾ ਇਹ ਅਰਥੀ ਫੂਕ ਪ੍ਰਦਰਸ਼ਨ ਸਿਰਫ਼ ਇਕ ਸ਼ੁਰੂਆਤ ਹੈ ਅਤੇ ਮੁਲਾਜ਼ਮਾਂ ਦੇ ਹੌਂਸਲੇ ਚਟਾਨ ਵਰਗੇ ਬੁਲੰਦ ਹਨ। ਜੇਕਰ ਸਰਕਾਰ ਨੇ ਤੁਰੰਤ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਨਾ ਦਿੱਤਾ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਆਉਣ ਵਾਲੀ 14 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਲੜੀ ਜਾਵੇਗੀ।