ਜ਼ਿਲ੍ਹੇ ਭਰ ’ਚ ਬੰਦੀ ਛੋੜ ਦਿਹਾੜਾ (ਦੀਵਾਲੀ) ਸ਼ਰਧਾ ਭਾਵਨਾ ਨਾਲ ਮਨਾਇਆ
ਬਠਿੰਡਾ, 9 ਨਵੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ ਜ਼ਿਲ੍ਹੇ ਦੇ ਸਮੂਹ ਗੁਰੂ ਘਰਾਂ ’ਚ ਬੰਦੀ ਛੋੜ ਦਿਹਾੜਾ ਤੇ ਦੀਵਾਲੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ, ਨਵਜੋਤ ਸਿੰਘ ਗੁਲਾਬਗੜ੍ਹ ਵਾਲੇ ਅਤੇ ਤਬਲਾ ਵਾਦਕ ਭਾਈ ਗੁਰਬੰਤ ਸਿੰਘ ਵਲੋਂ ਸ੍ਰੀ ਗੁਰੂ ਸਾਹਿਬ ਦੀ ਰਚਿਤ ਗੁਰਬਾਣੀ ਸ਼ਬਦ ਅਤੇ ਬੰਦੀ ਛੋੜ ਦਿਵਸ ਦੇ ਸਬੰਧਿਤ ਜੀਵਨ ਸਾਖੀਆਂ ਨਾਲ ਸੰਗਤਾਂ ਨੂੰ ਭਰਪੂਰ ਚਾਨਣਾ ਪਾਇਆ ਗਿਆ।
ਬਠਿੰਡਾ, 9 ਨਵੰਬਰ (ਅਵਤਾਰ ਸਿੰਘ ਕੈਂਥ)-ਬਠਿੰਡਾ ਜ਼ਿਲ੍ਹੇ ਦੇ ਸਮੂਹ ਗੁਰੂ ਘਰਾਂ ’ਚ ਬੰਦੀ ਛੋੜ ਦਿਹਾੜਾ ਤੇ ਦੀਵਾਲੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਥਾਨਕ ਸ਼ਹਿਰ ਦੇ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ, ਨਵਜੋਤ ਸਿੰਘ ਗੁਲਾਬਗੜ੍ਹ ਵਾਲੇ ਅਤੇ ਤਬਲਾ ਵਾਦਕ ਭਾਈ ਗੁਰਬੰਤ ਸਿੰਘ ਵਲੋਂ ਸ੍ਰੀ ਗੁਰੂ ਸਾਹਿਬ ਦੀ ਰਚਿਤ ਗੁਰਬਾਣੀ ਸ਼ਬਦ ਅਤੇ ਬੰਦੀ ਛੋੜ ਦਿਵਸ ਦੇ ਸਬੰਧਿਤ ਜੀਵਨ ਸਾਖੀਆਂ ਨਾਲ ਸੰਗਤਾਂ ਨੂੰ ਭਰਪੂਰ ਚਾਨਣਾ ਪਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਸਰਪ੍ਰਸਤ ਆਤਮਾ ਸਿੰਘ ਚਹਿਲ, ਜਨਰਲ ਸਕੱਤਰ ਬਿਕਰਮ ਸਿੰਘ ਧਿੰਗੜ,ਸੁਖਦੇਵ ਸਿੰਘ ਮਾਹੀ ਨੰਗਲ ਆਦਿ ਨੇ ਇਲਾਕੇ ਨਿਵਾਸੀਆਂ ਨੂੰ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਅੰਤ ’ਚ ਸਰਬੱਤ ਦੇ ਭਲੇ ਦੀ ਅਰਦਾਸ ਮੁੱਖ ਗ੍ਰੰਥੀ ਭਾਈ ਨਵਜੋਤ ਸਿੰਘ ਵਲੋਂ ਕੀਤੀ ਗਈ। ਇਸ ਤੋਂ ਇਲਾਵਾ, ਖਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ, ਭਾਈ ਜਗਤਾ ਜੀ, ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ, ਹਾਜੀ ਰਤਨ ਅਤੇ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਪਾਤਸ਼ਾਹੀ ਦਸਵੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਰਨ ਛੋਹ ਪ੍ਰਾਪਤ ਅਸਥਾਨ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਨਿਸ਼ਾਨ ਸਾਹਿਬ ਦੀਆਂ ਪ੍ਰਕਰਮਾ ਆਲੇ ਦੁਆਲੇ ਦੀਪ ਮਾਲਾ ਕੀਤੀ ਗਈ। ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਬੰਦੀ ਛੋੜ ਦਿਹਾੜੇ ਤੇ ਨਿਤਨੇਮ ਦੀਆਂ ਬਾਣੀਆਂ, ਸੁਖਮਨੀ ਸਾਹਿਬ ਦਾ ਪਾਠ, ਗੁਰਬਾਣੀ ਸ਼ਬਦ ਗਾਇਣ ਕਰਕੇ ਸੰਗਤਾਂ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ, ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਤੋਂ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਅਨੁਸਾਰ ਆਪਣੇ ਜੀਵਨ ਪੱਧਰ ਵਿਚ ਸੁਧਾਰ ਲਿਆਉਣ ਲਈ ਕਈ ਨੁਕਤੇ ਸਾਂਝੇ ਕੀਤੇ ਗਏ।