ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਦੀਵਾਲੀ ਦੇ ਤਿਉਹਾਰ ’ਤੇ ਰੰਗੋਲੀ ਮੁਕਾਬਲੇ ਕਰਵਾਏ
ਰਾਮਾਂ ਮੰਡੀ, 9 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਰਾਮਸਰਾ ਦੀ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਵਿਖੇ ਬੱਚਿਆਂ ਵਲੋਂ ਦੀਵਿਆਂ ਦੀ ਸਜਾਵਟ ਕੀਤੀ ਗਈ ਅਤੇ ਰੰਗੋਲੀ ਕਲਰ ਰਾਹੀਂ ਰੰਗੋਲੀ ਬਣਾਈ ਗਈ।
ਰਾਮਾਂ ਮੰਡੀ, 9 ਨਵੰਬਰ (ਗੁਰਪ੍ਰੀਤ ਸਿੰਘ ਅਰੋੜਾ)-ਇਥੋਂ ਨੇੜਲੇ ਪਿੰਡ ਰਾਮਸਰਾ ਦੀ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਵਿਖੇ ਬੱਚਿਆਂ ਵਲੋਂ ਦੀਵਿਆਂ ਦੀ ਸਜਾਵਟ ਕੀਤੀ ਗਈ ਅਤੇ ਰੰਗੋਲੀ ਕਲਰ ਰਾਹੀਂ ਰੰਗੋਲੀ ਬਣਾਈ ਗਈ। ਬੱਚਿਆਂ ਨੇ ਪੂਰੇ ਉਤਸ਼ਾਹ ਨਾਲ ਕਲਾਸਾਂ ਵਿਚ ਗੁਬਾਰੇ, ਲੜੀਆਂ, ਬੇਲਾਂ ਆਦਿ ਲਗਾਕੇ ਸਜਾਵਟ ਕੀਤੀ ਗਈ। ਸਕੂਲ ਦੇ ਇੰਚਾਰਜ ਗਿਰਧਾਰੀ ਲਾਲ ਨੇ ਬੱਚਿਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਮਾਸਟਰ ਹਰਬੰਸ ਲਾਲ ਗਿਆਨਾ, ਸੀਤਲ ਅਤਰੀ, ਹਰਪ੍ਰੀਤ ਕੌਰ, ਰਣਪ੍ਰੀਤ ਕੌਰ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।