08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ 12 ਤੋਂ ਕੱਢੀ ਜਾਵੇਗੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’

ਬਠਿੰਡਾ, 9 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਾਹਰ ਕੱਢਣ, ਸੂਬੇ ਵਿਚ ਵੱਧ ਰਹੇ ਭ੍ਰਿਸ਼ਟਾਚਾਰ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੇ ਗੰਭੀਰ ਮੁੱਦਿਆਂ ਵਿਰੁੱਧ ਲੋਕਾਂ ਦੀ ਆਵਾਜ਼ ਬੁਲੰਦ ਕਰਨ ਦੇ ਮਕਸਦ ਨਾਲ 12 ਤੋਂ 19 ਨਵੰਬਰ ਤੱਕ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਕੱਢੀ ਜਾ ਰਹੀ ਹੈ। ਇਹ ਸਾਈਕਲ ਯਾਤਰਾ 12 ਨਵੰਬਰ ਨੂੰ ਸ਼੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਹੋਵੇਗੀ।

Ad Position 21
No active advertisement
ਅਜੀਤ ਡੈਸਕ 10-11-2026
ਬਠਿੰਡਾ, 9 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਾਹਰ ਕੱਢਣ, ਸੂਬੇ ਵਿਚ ਵੱਧ ਰਹੇ ਭ੍ਰਿਸ਼ਟਾਚਾਰ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਵਰਗੇ ਗੰਭੀਰ ਮੁੱਦਿਆਂ ਵਿਰੁੱਧ ਲੋਕਾਂ ਦੀ ਆਵਾਜ਼ ਬੁਲੰਦ ਕਰਨ ਦੇ ਮਕਸਦ ਨਾਲ 12 ਤੋਂ 19 ਨਵੰਬਰ ਤੱਕ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਕੱਢੀ ਜਾ ਰਹੀ ਹੈ। ਇਹ ਸਾਈਕਲ ਯਾਤਰਾ 12 ਨਵੰਬਰ ਨੂੰ ਸ਼੍ਰੀ ਚਮਕੌਰ ਸਾਹਿਬ ਤੋਂ ਸ਼ੁਰੂ ਹੋਵੇਗੀ। ਇਸ ਸੰਬੰਧੀ ਕਰਨਯੋਗ ਸਿੰਘ ਰਿਆੜ, ਹਲਕਾ ਬਠਿੰਡਾ ਸ਼ਹਿਰੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਸੂਬੇ ਦਾ ਸਭ ਤੋਂ ਵੱਡਾ ਸਰਮਾਇਆ ਹੈ, ਪਰ ਨਸ਼ਿਆਂ ਦੀ ਸਮੱਸਿਆ ਕਾਰਨ ਅੱਜ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਿਰਫ਼ ਗੱਲਾਂ ਕਰਨ ਦੀ ਬਜਾਏ ਸਮਾਜ ਦੇ ਹਰ ਵਰਗ ਨੂੰ ਇੱਕਜੁੱਟ ਹੋ ਕੇ ਇਸ ਸਮੱਸਿਆ ਵਿਰੁੱਧ ਆਵਾਜ਼ ਉਠਾਉਣ ਦੀ ਲੋੜ ਹੈ, ਅਤੇ ਸੂਬੇ ਵਿਚ ਭ੍ਰਿਸ਼ਟਾਚਾਰ ਅਤੇ ਕਾਨੂੰਨ ਵਿਵਸਥਾ ਨਾਲ ਜੁੜੇ ਮੁੱਦੇ ਵੀ ਗੰਭੀਰ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਇਨ੍ਹਾਂ ਮੁੱਦਿਆਂ ਨੂੰ ਲੋਕਾਂ ਸਾਹਮਣੇ ਲਿਆਉਣ ਅਤੇ ਪੰਜਾਬ ਦੇ ਹੱਕਾਂ ਤੇ ਬਿਹਤਰੀ ਲਈ ਜਾਗਰੂਕਤਾ ਪੈਦਾ ਕਰਨ ਵਾਸਤੇ ਅਜਿਹੀਆਂ ਮੁਹਿੰਮਾਂ ਮਹੱਤਵਪੂਰਨ ਹਨ। ਕਰਨਯੋਗ ਸਿੰਘ ਰਿਆੜ ਨੇ ਪੰਜਾਬ ਦੇ ਨੌਜਵਾਨਾਂ, ਸਮਾਜਿਕ ਸੇਵੀਆ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 12 ਤੋਂ 19 ਨਵੰਬਰ ਤੱਕ ਚੱਲਣ ਵਾਲੀ ਇਸ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਵਿਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਅਤੇ ਨਸ਼ਾ ਮੁਕਤ, ਸੁਰੱਖਿਅਤ ਤੇ ਖ਼ੁਸ਼ਹਾਲ ਪੰਜਾਬ ਦੀ ਸੋਚ ਨੂੰ ਅੱਗੇ ਵਧਾਉਣ ਵਿਚ ਆਪਣਾ ਯੋਗਦਾਨ ਪਾਉਣ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਸਾਬਕਾ ਸੈਨਿਕ ਵਿੰਗ) ਵਲੋਂ ਮਲੂਕਾ ਵਿਖੇ ਮੁਫ਼ਤ ਆਧਾਰ ਕਾਰਡ ਕੈਂਪ ਅਗਲੀ ਖ਼ਬਰ ਸੇਂਟ ਜ਼ੇਵੀਅਰਜ਼ ਸਕੂਲ ਜੱਜਲ ਵਿਖੇ ਦੀਵਾਲੀ ਦੀਆਂ ਰੌਣਕਾਂ
Ad Position 24