10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਡੀ.ਏ.ਵੀ. ਕਾਲਜ ਵਿਖੇ ਨਸ਼ਾ ਮੁਕਤ ਯੁਵਾ-ਵਿਕਸਿਤ ਭਾਰਤ ਮੁਹਿੰਮ ਤਹਿਤ ਦੀਵਾਲੀ ਸਨੇਹ ਮਿਲਨ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਬਠਿੰਡਾ, 10 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਡੀ. ਏ.

Ad Position 21
No active advertisement
ਅਜੀਤ ਡੈਸਕ 11-11-2026
ਬਠਿੰਡਾ, 10 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਡੀ.ਏ.ਵੀ ਕਾਲਜ ਬਠਿੰਡਾ ਵਿਖੇ ਵਿਕਾਸ ਭਾਰਤ ਮੁਹਿੰਮ ਤਹਿਤ ਦੀਵਾਲੀ ਸੁਨੇਹ ਮਿਲਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਦੱਸਣਾ ਅਤੇ ਨੌਜਵਾਨਾਂ ਨੂੰ ਨਸ਼ਾ ਮੁਕਤ, ਸਿਹਤਮੰਦ ਜੀਵਨ ਜਿਉਣ ਲਈ ਪ੍ਰੇਰਿਤ ਕਰਨਾ ਸੀ। ਇਸੇ ਮੁਹਿੰਮ ਦੇ ਤਹਿਤ ਡੀ.ਏ.ਵੀ. ਕਾਲਜ ਬਠਿੰਡਾ ਦੇ ਐਨ.ਐਸ.ਐਸ ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ‘ਸੇ ਨੋ ਟੂ ਡਰਗਸ’ ਵਿਸ਼ੇ ’ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਵਿਦਿਆਰਥੀਆਂ ਨੇ ਪੋਸਟਰਾਂ ਦੇ ਮਾਧਿਅਮ ਰਾਹੀਂ ਨਸ਼ਿਆਂ ਦੇ ਆਦੀ ਹੋਣ ਵਾਲੇ ਲੋਕਾਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਨੁਕਸਾਨ ਬਾਰੇ ਦੱਸਿਆ। ਪ੍ਰੋਗਰਾਮ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਦਾ ਨਿੱਜੀ ਜੀਵਨ, ਪਰਿਵਾਰ ਅਤੇ ਸਮਾਜ ਨਾਲ ਜੁੜੇ ਬੁਰੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ । ਵਿਦਿਆਰਥੀਆਂ ਨੂੰ ਭਾਰਤ ਦੀ ਸਿਰਜਣਾ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਆਦਤ ਪਾਉਣ ਲਈ ਕਿਹਾ ਗਿਆ। ਇਸ ਦੇ ਨਾਲ ਹੀ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਅਤੇ ਆਪਣੇ ਆਸ-ਪਾਸ ਦੇ ਲੋਕਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ ਗਿਆ।ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਕਾਲਜ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਵਿਕਸਿਤ ਭਾਰਤ ਉਦੇਸ਼ ਮੁਕਤੀ ਮੁਹਿੰਮ ਦੇ 100 ਹਫ਼ਤੇ ਪੂਰੇ ਹੋਣ ’ਤੇ ਦੀਪਾਵਲੀ ਸਨੇਹ ਮਿਲਨ ਦਾ ਪ੍ਰੋਗਰਾਮ ਦੇਸ਼ ਦੇ 200 ਕਾਲਜਾਂ ਨੂੰ ਦਿੱਤਾ ਗਿਆ, ਜਿਸ ਵਿਚ ਡੀ.ਏ.ਵੀ. ਕਾਲਜ ਬਠਿੰਡਾ ਇੱਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਜਿਉਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਐਨ.ਐਸ.ਐਸ ਅਤੇ ਰੈੱਡ ਰਿਬਨ ਕਲੱਬ ਦੇ ਸੰਯੋਜਕ ਪ੍ਰੋ. ਅਮਿਤ ਕੁਮਾਰ ਸਿੰਗਲਾ, ਡਾ. ਪ੍ਰਭਜੋਤ ਕੌਰ ਅਤੇ ਪ੍ਰੋ. ਰਮਿਲ ਗੁਪਤਾ ਦੇ ਨਸ਼ਾ ਮੁਕਤ ਭਾਰਤ ਅਭਿਆਨ ਦੇ ਤਹਿਤ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਵਲੋਂ ਗੇਟ ਅੱਗੇ ਰੈਲੀ ਕਰਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਕਬੱਡੀ ਨੈਸ਼ਨਲ ’ਚੋਂ ਤੁੰਗਵਾਲੀ ਦੇ ਖਿਡਾਰੀਆਂ ਨੇ ਜਿੱਤਿਆ ਸੋਨ ਤਗ਼ਮਾ
Ad Position 24