ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾ ਰਿਹਾ-ਚੇਅਰਮੈਨ ਜਲਾਲ
ਭਗਤਾ ਭਾਈਕਾ , 10 ਨਵੰਬਰ ( ਸੁਖਪਾਲ ਸਿੰਘ ਸੋਨੀ )- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅੰਨਦਾਤੇ ਦੀ ਭਲਾਈ ਅਤੇ ਮੰਡੀਆਂ ਵਿਚ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੀ ਸਮੁੱਚੀ ਲੀਡਰਸ਼ਿਪ ਦੀ ਦਿਸ਼ਾ - ਨਿਰਦੇਸ਼ਾਂ ਹੇਠ ਮਾਰਕਿਟ ਕਮੇਟੀ ਭਗਤਾ ਭਾਈਕਾ ਅਧੀਨ ਆਉਂਦੀਆਂ ਸਮੁੱਚੀਆਂ ਅਨਾਜ ਮੰਡੀਆਂ ਅਤੇ ਫੜ੍ਹਾਂ ਅੰਦਰ ਕਿਸਾਨਾਂ , ਮਜ਼ਦੂਰਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਵਿਸ਼ੇਸ਼ ਅਤੇ ਪੁਖ਼ਤਾ ਇੰਤਜ਼ਾਮ ਹਨ ।
ਭਗਤਾ ਭਾਈਕਾ , 10 ਨਵੰਬਰ ( ਸੁਖਪਾਲ ਸਿੰਘ ਸੋਨੀ )- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅੰਨਦਾਤੇ ਦੀ ਭਲਾਈ ਅਤੇ ਮੰਡੀਆਂ ਵਿਚ ਝੋਨੇ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੀ ਸਮੁੱਚੀ ਲੀਡਰਸ਼ਿਪ ਦੀ ਦਿਸ਼ਾ - ਨਿਰਦੇਸ਼ਾਂ ਹੇਠ ਮਾਰਕਿਟ ਕਮੇਟੀ ਭਗਤਾ ਭਾਈਕਾ ਅਧੀਨ ਆਉਂਦੀਆਂ ਸਮੁੱਚੀਆਂ ਅਨਾਜ ਮੰਡੀਆਂ ਅਤੇ ਫੜ੍ਹਾਂ ਅੰਦਰ ਕਿਸਾਨਾਂ , ਮਜ਼ਦੂਰਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਵਿਸ਼ੇਸ਼ ਅਤੇ ਪੁਖ਼ਤਾ ਇੰਤਜ਼ਾਮ ਹਨ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਆਗੂ ਅਤੇ ਮਾਰਕਿਟ ਕਮੇਟੀ ਭਗਤਾ ਭਾਈਕਾ ਦੇ ਚੇਅਰਮੈਨ ਬੂਟਾ ਸਿੰਘ ਜਲਾਲ ਨੇ ‘ ਅਜੀਤ ’ ਨਾਲ ਵਿਸ਼ੇਸ਼ ਗੱਕਬਾਤ ਕਰਦੇ ਸਮੇਂ ਕੀਤਾ । ਚੇਅਰਮੈਨ ਜਲਾਲ ਨੇ ਕਿਹਾ ਕਿ ਮਾਰਕਿਟ ਕਮੇਟੀ ਭਗਤਾ ਅਧੀਨ ਅਨਾਜ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਦੱਸਿਆ ਕਿ ਹਰੇਕ ਮੰਡੀ ਵਿਚ ਪੀਣ ਵਾਲੇ ਸਾਫ਼ ਪਾਣੀ , ਰੋਸ਼ਨੀ , ਛਾਂ ਅਤੇ ਸਾਫ਼ - ਸਫ਼ਾਈ ਦੇ ਬਿਹਤਰ ਪ੍ਰਬੰਧ ਅਮਲ ਵਿਚ ਲਿਆਂਦੇ ਗਏ ਹਨ । ਸਰਕਾਰੀ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਦੀ ਫ਼ਸਲ ਦਾ ਇਕ - ਇਕ ਦਾਣਾ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾਵੇ । ਖਰੀਦ ਪ੍ਰਕਿਰਿਆ ਦੇ ਨਾਲ - ਨਾਲ ਲਿਫ਼ਟਿੰਗ ਦੇ ਕੰਮ ਨੂੰ ਵੀ ਤੇਜ਼ੀ ਨਾਲ ਨਿਪਟਾਇਆ ਜਾ ਰਿਹਾ ਹੈ , ਤਾਂ ਜੋ ਮੰਡੀਆਂ ਵਿਚ ਜਾਮ ਦੀ ਸਥਿਤੀ ਪੈਦਾ ਨਾ ਹੋਵੇ ਅਤੇ ਨਵੀਂ ਫ਼ਸਲ ਲਈ ਢੁੱਕਵੀਂ ਥਾਂ ਮਿਲ ਸਕੇ । ਚੇਅਰਮੈਨ ਜਲਾਲ ਨੇ ਦਾਅਵਾ ਕੀਤਾ ਕਿ ਕਿਸਾਨਾਂ ਦੀ ਖਰੀਦੀ ਗਈ ਫ਼ਸਲ ਦੀ ਅਦਾਇਗੀ ( ਪੇਮੈਂਟ ) ਸਿੱਧੀ ਅਤੇ ਤੈਅ ਸਮੇਂ ਦੇ ਅੰਦਰ - ਅੰਦਰ ਉਨ੍ਹਾਂ ਦੇ ਖਾਤਿਆਂ ਵਿਚ ਯਕੀਨੀ ਬਣਾਈ ਜਾ ਰਹੀ ਹੈ । ਆਮ ਆਦਮੀ ਪਾਰਟੀ ਦਾ ਹਰੇਕ ਵਰਕਰ ਅਤੇ ਮਾਰਕਿਟ ਕਮੇਟੀ ਦਾ ਅਮਲਾ ਮੰਡੀਆਂ ਵਿਚ ਕਿਸਾਨ ਭਰਾਵਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹੈ । ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਮੰਡੀਆਂ ਵਿਚ ਸੁੱਕੀ ਅਤੇ ਮਿਆਰੀ ਫ਼ਸਲ ਹੀ ਲੈ ਕੇ ਆਉਣ , ਤਾਂ ਜੋ ਖਰੀਦ ਅਤੇ ਲਿਫ਼ਟਿੰਗ ਵਿਚ ਕੋਈ ਖੜੋਤ ਨਾ ਆਵੇ । ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਰਾਖੀ ਅਤੇ ਮੰਡੀਕਰਨ ਪ੍ਰਬੰਧਾਂ ਨੂੰ ਪਾਰਦਰਸ਼ੀ ਬਣਾਉਣਾ ਆਪ ਸਰਕਾਰ ਦੀ ਪਹਿਲੀ ਪ੍ਰਾਥਮਿਕਤਾ ਹੈ । ਐਕਸੀਡੈਂਟ ਤੋਂ ਬਚਾਅ ਲਈ ਗੁਪਤ ਦਾਨੀ ਪਰਿਵਾਰ ਵਲੋਂ ਸੰਸਥਾ ਨੂੰ ਰਿਫ਼ਲੈਕਟਰ ਬੈਲਟ ਦਾ ਸਹਿਯੋਗ- ਵਿਸ਼ਾਲ ਲੈਹਰੀ ਰਾਮਾਂ ਮੰਡੀ , 10 ਨਵੰਬਰ ( ਗੁਰਪ੍ਰੀਤ ਸਿੰਘ ਅਰੋੜਾ )- ਰਾਮਾਂ ਮੰਡੀ ਦੀ ਸਾਂਝੀ ਸਮਾਜ ਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਵਲੋਂ ਕੀਤੇ ਜਾਂਦੇ ਲੋਕ ਭਲਾਈ ਸੇਵਾ ਦੇ ਕੰਮਾਂ ਨੂੰ ਵੇਖਦੇ ਹੋਏ ਗੁਪਤ ਦਾਨੀ ਪਰਿਵਾਰ ਵਲੋਂ ਸੰਸਥਾ ਨੂੰ ਰਿਫ਼ਲੈਕਟਰ ਬੈਲਟ ਦਾ ਸਹਿਯੋਗ ਕੀਤਾ ਗਿਆ ਤਾਂ ਜੋ ਲੋਕਾਂ ਦਾ ਬਚਾਅ ਲਈ ਸਹਿਯੋਗ ਮਿਲ ਸਕੇ । ਇਸ ਮੌਕੇ ਸੰਸਥਾ ਦੇ ਪ੍ਰਧਾਨ ਵਿਸ਼ਾਲ ਲੈਹਰੀ ਨੇ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਸੰਸਥਾ ਵਲੋਂ ਲੋਕ ਭਲਾਈ ਸੇਵਾ ਦੇ ਕੰਮ ਕੀਤੇ ਜਾਂਦੇ ਹੈ । ਧੰਨਵਾਦ ਕਰਦੇ ਹਾਂ ਦਾਨੀ ਪਰਿਵਾਰ ਦਾ ਸੰਸਥਾ ਨੂੰ ਬੇਜੁਬਾਨਾਂ ਦੇ ਗਲੇ ਵਿਚ ਪਾਉਣ ਲਈ ਰਿਫ਼ਲੈਕਟਰ ਬੈਲਟ ਦੇ ਸਹਿਯੋਗ ਲਈ । ਇਸ ਮੌਕੇ ਸੰਸਥਾ ਦੇ ਡਾਕਟਰ ਅਮਿਤੋਸ਼ ਵਿਸ਼ਵਾਸ ਅਤੇ ਐਡਵੋਕੇਟ ਸਿਮਰ ਰੋਮਾਣਾ ਆਦਿ ਵਿਸ਼ੇਸ਼ ਤੌਰ ‘ ਤੇ ਹਾਜ਼ਰ ਸਨ ।