10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਆਪਣੀ ਸਰਕਾਰ ਬਣਾਏਗਾ- ਗੋਲਡੀ

ਸੰਗਤ ਮੰਡੀ, 10 ਨਵੰਬਰ (ਸੁਖਤੇਜ ਧਾਲੀਵਾਲ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਵੀ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੰਜਾਬ ਦੇ ਲੋਕ ਨਿਰਾਸ਼- ਗੋਲਡੀ 11-11-2026
ਸੰਗਤ ਮੰਡੀ, 10 ਨਵੰਬਰ (ਸੁਖਤੇਜ ਧਾਲੀਵਾਲ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਵੀ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਸੰਗਤ ਮੰਡੀ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਭਾਰੀ ਬਹੁਮਤ ਹਾਸਲ ਕਰਕੇ ਆਪਣੀ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਸਰਕਾਰ ਤੋਂ ਕੀਤੇ ਵਾਅਦਿਆਂ ਦਾ ਹਿਸਾਬ ਮੰਗ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੀ ਲੀਡਰਸ਼ਿਪ ਪੰਜਾਬ ਦੇ ਮਾਮਲਿਆਂ ਵਿਚ ਦਖ਼ਲ ਦੇ ਰਹੀ ਹੈ ਅਤੇ ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਗੋਲਡੀ ਨੇ ਕਿਹਾ ਕਿ ਪੰਜਾਬ ਅੰਦਰ ਨਸ਼ਿਆਂ ਦੀ ਸਮੱਸਿਆ ਗੰਭੀਰ ਬਣੀ ਹੋਈ ਹੈ। ਨਸ਼ਿਆਂ ਕਾਰਨ ਕਈ ਮਾਪਿਆਂ ਦੇ ਜਵਾਨ ਪੁੱਤ ਮੌਤ ਦੇ ਮੂੰਹ ਵਿਚ ਜਾ ਰਹੇ ਹਨ, ਜਿਸ ਕਾਰਨ ਪਰਿਵਾਰਾਂ ਵਿਚ ਮਾਤਮ ਛਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ, ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੀਆਂ ਚੋਣਾਂ ਵਿਚ ਲੋਕ ਆਪਣੀ ਵੋਟ ਰਾਹੀਂ ਸਰਕਾਰ ਦੀ ਕਾਰਗੁਜ਼ਾਰੀ ਦਾ ਜਵਾਬ ਦੇ ਕੇ, ਆਪਣੀ ਖੇਤਰੀ ਪਾਰਟੀ ਦੇ ਹੱਕ ਵਿਚ ਫ਼ਤਵਾ ਦੇਣਗੇ।
Ad Position 22
No active advertisement
ਪਿਛਲੀ ਖ਼ਬਰ ਸਮੱਸਿਆਵਾਂ ਨਾਲ ਜੂਝ ਰਿਹਾ ਰਾਮਪੁਰਾ ਫੂਲ ਸ਼ਹਿਰ-ਟੁੱਟੀਆਂ ਸੜਕਾਂ ਅਤੇ ਰਸਤਿਆਂ ਕਾਰਨ ਲੋਕ ਪ੍ਰੇਸ਼ਾਨ ਅਗਲੀ ਖ਼ਬਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਬਿਨਾਂ ਕਿਸੇ ਦੇਰੀ ਤੋਂ ਖਰੀਦਿਆ ਜਾ ਰਿਹਾ-ਚੇਅਰਮੈਨ ਜਲਾਲ
Ad Position 24