10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਪਾਥਫਾਈਂਡਰ ਗਲੋਬਲ ਸਕੂਲ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਸਾਲਾਨਾ ਸਮਾਗਮ ‘ਵੰਡਰਫੈਸਟ 2026’

ਰਾਮਪੁਰਾ ਫੂਲ, 10 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਪਾਥਫਾਈਂਡਰ ਗਲੋਬਲ ਸਕੂਲ, ਰਾਮਪੁਰਾ ਫੂਲ ਵਿਖੇ ਸਾਲਾਨਾ ਸਮਾਗਮ ‘ਵੰਡਰਫੈਸਟ 2026’ ਬੜੇ ਹੀ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਮਾਗਮ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ, ਆਤਮ-ਵਿਸ਼ਵਾਸ ਅਤੇ ਸਿਰਜਣਾਤਮਿਕਤਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਪਾਥਫਾਂਈਡਰ ਗਲੋਬਲ ਸਕੂਲ ਵਿਖੇ ਕਰਵਾਏ ਸਮਾਗਮ ਦੌਰਾਨ ਦੀ ਤਸਵੀਰ। ਤਸਵੀਰ : ਹੇਮੰਤ ਸ਼ਰਮਾ 11-11-2026
ਰਾਮਪੁਰਾ ਫੂਲ, 10 ਨਵੰਬਰ (ਹੇਮੰਤ ਕੁਮਾਰ ਸ਼ਰਮਾ): ਪਾਥਫਾਈਂਡਰ ਗਲੋਬਲ ਸਕੂਲ, ਰਾਮਪੁਰਾ ਫੂਲ ਵਿਖੇ ਸਾਲਾਨਾ ਸਮਾਗਮ ‘ਵੰਡਰਫੈਸਟ 2026’ ਬੜੇ ਹੀ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਸਮਾਗਮ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ, ਆਤਮ-ਵਿਸ਼ਵਾਸ ਅਤੇ ਸਿਰਜਣਾਤਮਿਕਤਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੀ ਖ਼ਾਸ ਵਿਸ਼ੇਸ਼ਤਾ ਵੱਖ-ਵੱਖ ਥੀਮਾਂ ’ਤੇ ਆਧਾਰਿਤ ਪੇਸ਼ਕਾਰੀਆਂ ਰਹੀਆਂ। ਵਿਦਿਆਰਥੀਆਂ ਵਲੋਂ ਗਣੇਸ਼ ਵੰਦਨਾ, ਨਵਦੁਰਗਾ, ਫਾਲੋ ਯੋਰ ਪੈਸ਼ਨ, ਪੇਰੈਂਟਿੰਗ, ਕਠਪੁਤਲੀ ਸ਼ੋਅ, ਗਿੱਧਾ, ਭੰਗੜਾ ਅਤੇ ਹੋਰ ਕਈ ਮਨਮੋਹਕ ਸੱਭਿਆਚਾਰਕ ਤੇ ਸਿੱਖਿਆਦਾਇਕ ਪ੍ਰੋਗਰਾਮ ਪੇਸ਼ ਕੀਤੇ ਗਏ। ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਸਨਮਾਨਿਤ ਕਰਦਿਆਂ ਸੈਸ਼ਨ 2025-26 ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ। ਸਮਾਗਮ ਨੇ ਸਾਬਤ ਕੀਤਾ ਕਿ ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਿਤ ਨਹੀਂ, ਸਗੋਂ ਬੱਚਿਆਂ ਨੂੰ ਜੀਵਨ ਦੇ ਹਰ ਖੇਤਰ ਵਿਚ ਨਿਪੁੰਨ ਬਣਾਉਣਾ ਵੀ ਅਹਿਮ ਉਦੇਸ਼ ਹੈ। ਸਕੂਲ ਚੇਅਰਮੈਨ ਸੁਨੀਲ ਬਾਂਸਲ, ਮਨੈਜਿੰਗ ਡਾਇਰੈਕਟਰ ਸੁਮੀਤ ਬਾਂਸਲ ਅਤੇ ਉਪ ਚੇਅਰਮੈਨ ਪੰਜਾਬ ਡਿਵੈਲਪਮੈਂਟ ਕਮਿਸ਼ਨ ਸੀਮਾ ਬਾਂਸਲ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਮੁੱਚੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਖੇਤਰ ਵਿਚ ਹੀ ਨਹੀਂ, ਸਗੋਂ ਕਲਾ, ਸੱਭਿਆਚਾਰ, ਖੇਡਾਂ ਅਤੇ ਜੀਵਨ ਦੇ ਹਰ ਖੇਤਰ ਵਿਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ। ਸਕੂਲ ਪ੍ਰਿੰਸੀਪਲ ਈਸ਼ੂ ਰਾਣੀ ਅਤੇ ਸਮੁੱਚੀ ਮੈਨੇਜਮੈਂਟ ਨੇ ਸਮਾਗਮ ਦੀ ਸਫ਼ਲਤਾ ਲਈ ਸਾਰੇ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਕੋਰੀਓਗ੍ਰਾਫਰਾਂ ਦਾ ਧੰਨਵਾਦ ਕੀਤਾ। ਅਧਿਆਪਕਾਂ ਦੀ ਅਣਥੱਕ ਮਿਹਨਤ, ਵਿਦਿਆਰਥੀਆਂ ਦੇ ਸਮਰਪਣ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਸਮਾਗਮ ਯਾਦਗਾਰੀ ਹੋ ਨਿੱਬੜਿਆ।ਇਸ ਮੌਕੇ ਮਾਪਿਆਂ ਨੇ ਵੀ ਬੱਚਿਆਂ ਦੀਆਂ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਸਕੂਲ ਵਲੋਂ ਕੀਤੇ ਗਏ ਉਪਰਾਲੇ ਦੀ ਪ੍ਰਸ਼ੰਸਾ ਕੀਤੀ। ਸਮਾਗਮ ਸਕੂਲ ਅਤੇ ਮਾਪਿਆਂ ਵਿਚਕਾਰ ਮਜ਼ਬੂਤ ਸਾਂਝ ਅਤੇ ਵਿਸ਼ਵਾਸ ਦਾ ਪ੍ਰਤੀਕ ਵੀ ਬਣਿਆ। ਵੰਡਰਫੈਸਟ 2026 ਸਿਰਫ਼ ਇੱਕ ਸਾਲਾਨਾ ਸਮਾਗਮ ਹੀ ਨਹੀਂ, ਸਗੋਂ ਬੱਚਿਆਂ ਦੇ ਸੁਪਨਿਆਂ, ਹੁਨਰਾਂ ਅਤੇ ਉੱਜਵਲ ਭਵਿੱਖ ਨੂੰ ਸਮਰਪਿਤ ਇੱਕ ਯਾਦਗਾਰੀ ਉਪਰਾਲਾ ਸਾਬਤ ਹੋਇਆ।
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ‘ਯੁਵਾ-ਸੰਸਦ-2027’ ਕਰਵਾਇਆ ਅਗਲੀ ਖ਼ਬਰ ਭਗਵਾਨ ਸ੍ਰੀ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਗੁਣੀ ਗਟਵਾਲੀ ਨੇ ਵੱਖ-ਵੱਖ ਸਮਾਗਮਾਂ ਵਿਚ ਕੀਤੀ ਸ਼ਿਰਕਤ
Ad Position 24