ਪੂਜਾ ਰਾਣੀ, ਲਵਪ੍ਰੀਤ ਕੌਰ ਤੇ ਗੁਰਸੇਵਕ ਸਿੰਘ।
ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ, 11 ਨਵੰਬਰ (ਸਹੋਤਾ)- ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ. ਏ.
ਭੀਖੀ, 11 ਨਵੰਬਰ (ਸਹੋਤਾ)- ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਏ. ਭਾਗ ਦੂਜਾ ਸਮੈਸਟਰ ਤੀਜਾ ਦੇ ਨਤੀਜਿਆਂ ’ਚ ਸਥਾਨਕ ਨੈਸ਼ਨਲ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੇ ਅੰਕ ਹਾਸਲ ਕੀਤੇ ਹਨ। ਪ੍ਰਿੰਸੀਪਲ ਡਾ. ਐੱਮ.ਕੇ. ਮਿਸ਼ਰਾ ਨੇ ਦੱਸਿਆ ਕਿ ਪੂਜਾ ਕੌਰ ਨੇ 9.07, ਲਵਪ੍ਰੀਤ ਕੌਰ ਨੇ 8.67 ਅਤੇ ਗੁਰਸੇਵਕ ਸਿੰਘ ਨੇ 8.63 ਸੀ.ਜੀ.ਪੀ.ਏ. ਅੰਕਾਂ ਨਾਲ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੀ ਯੋਗ ਆਗਵਾਈ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਪ੍ਰੋ. ਗੁਰਤੇਜ ਸਿੰਘ ਤੇਜੀ, ਕਲਾਸ ਇੰਚਾਰਜ ਪ੍ਰੋ. ਜਸਵਿੰਦਰ ਸਿੰਘ, ਪ੍ਰੋ. ਰਣਜੀਤ ਕੌਰ, ਪ੍ਰੋ. ਸੁਖਪਾਲ ਕੌਰ ਆਦਿ ਹਾਜ਼ਰ ਸਨ।