ਪੀ.ਸੀ.ਐਸ. ਪ੍ਰੀਖਿਆ ਵਿਵਾਦ ਨੇ ਨੌਜਵਾਨਾਂ ਦਾ ਭਰੋਸਾ ਹਿਲਾਇਆ-ਰੋਬਿਨ ਜਿੰਦਲ
ਭੀਖੀ, 11 ਨਵੰਬਰ (ਬਲਕਾਰ ਸਿੰਘ ਸਹੋਤਾ)- ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਐਲਾਨੇ ਗਏ ਪੀ. ਸੀ.
ਭੀਖੀ, 11 ਨਵੰਬਰ (ਬਲਕਾਰ ਸਿੰਘ ਸਹੋਤਾ)- ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਐਲਾਨੇ ਗਏ ਪੀ.ਸੀ.ਐਸ. ਮੇਨਜ਼ ਦੇ ਨਤੀਜਿਆਂ ਨੂੰ ਲੈ ਕੇ ਪੈਦਾ ਹੋਏ ਵਿਵਾਦ ’ਤੇ ਭਾਜਪਾ ਯੁਵਾ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਰੋਬਿਨ ਜਿੰਦਲ ਨੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਸਬੰਧਿਤ ਕਮਿਸ਼ਨ ਤੋਂ ਜਵਾਬ ਮੰਗਦਿਆਂ ਕਿਹਾ ਕਿ ਪੀ.ਸੀ.ਐਸ. ਵਰਗੀ ਵਕਾਰੀ ਪ੍ਰੀਖਿਆ ’ਚ ਪਾਰਦਰਸ਼ਤਾ ਅਤੇ ਨਿਰਪੱਖਤਾ ਸਭ ਤੋਂ ਮਹੱਤਵਪੂਰਨ ਹਨ ਕਿਉਂਕਿ ਇਸ ਪ੍ਰੀਖਿਆ ਨਾਲ ਹਜ਼ਾਰਾਂ ਨੌਜਵਾਨਾਂ ਦੇ ਸੁਪਨੇ ਜੁੜੇ ਹੋਏ ਹਨ। ਉਨ੍ਹਾਂ ਆਖਿਆ ਕਿ ਪੀ.ਸੀ.ਐਸ. ਮੇਨਜ਼ ਦੇ ਨਤੀਜਿਆਂ ਤੋਂ ਬਾਅਦ ਉਮੀਦਵਾਰਾਂ ਵਲੋਂ ਚੋਣ ਪ੍ਰਕਿਰਿਆ ਨੂੰ ਲੈ ਕੇ ਕਈ ਗੰਭੀਰ ਸਵਾਲ ਉਠਾਏ ਜਾ ਰਹੇ ਹਨ। ਉਮੀਦਵਾਰਾਂ ਵਲੋਂ ਇੱਕੋ ਪ੍ਰੀਖਿਆ ਕੇਂਦਰ ਤੇ ਕੁਝ ਕਮਰਿਆਂ ’ਚੋਂ ਵੱਡੀ ਗਿਣਤੀ ’ਚ ਉਮੀਦਵਾਰਾਂ ਨੂੰ ਇੰਟਰਵਿਊ ਲਈ ਚੁਣੇ ਜਾਣ, ਲਗਾਤਾਰ ਰੋਲ ਨੰਬਰਾਂ ਵਾਲੇ ਉਮੀਦਵਾਰਾਂ ਦੇ ਸਫਲ ਹੋਣ ਅਤੇ ਉੱਤਰ ਪੱਤਰੀਆਂ ਦੀ ਜਾਂਚ ਦੀ ਪ੍ਰਕਿਰਿਆ ਬਾਰੇ ਸਵਾਲ ਕੀਤੇ ਜਾ ਰਹੇ ਹਨ। ਇਨ੍ਹਾਂ ਸਾਰੇ ਸਵਾਲਾਂ ਦਾ ਤੱਥਾਂ ਸਮੇਤ ਜਵਾਬ ਦੇਣਾ ਕਮਿਸ਼ਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪ ੱਖ ਅਤੇ ਸਮਾਂਬੱਧ ਸੀ.ਬੀ.ਆਈ. ਜਾਂਚ ਕਰਵਾਈ ਜਾਵੇ। ਪ੍ਰੀਖਿਆ ਕੇਂਦਰਾਂ ਦੀ ਸੀ.ਸੀ.ਟੀ.ਵੀ. ਫੁਟੇਜ, ਹਾਜ਼ਰੀ ਰਿਕਾਰਡ, ਬਾਇਓਮੈਟ੍ਰਿਕ ਡਾਟਾ, ਰੋਲ ਨੰਬਰ ਅਲਾਟਮੈਂਟ ਅਤੇ ਉੱਤਰ ਪੱਤਰੀਆਂ ਦੀ ਜਾਂਚ ਨਾਲ ਸਬੰਧਿਤ ਸਾਰੇ ਰਿਕਾਰਡ ਸੁਰੱਖਿਅਤ ਰੱਖੇ ਜਾਣ। ਉੱਤਰ ਪੱਤਰੀਆਂ ਦੀ ਮੁੜ ਜਾਂਚ ਅਤੇ ਮੁਲਾਂਕਣ ਕਰਨ ਵਾਲੇ ਮਾਹਿਰਾਂ ਦੀ ਯੋਗਤਾ ਬਾਰੇ ਵੀ ਪਾਰਦਰਸ਼ੀ ਜਾਣਕਾਰੀ ਜਨਤਕ ਕੀਤੀ ਜਾਵੇ।