ਖੇਤੀਬਾੜੀ ਮੰਤਰੀ ਖੁੱਡੀਆਂ ਨੇ ਝੋਟੇ ਦੇ ਘਰ ਮੁੜ ਪਹੁੰਚ ਕੇ ਹਮਦਰਦੀ ਜ਼ਾਹਿਰ ਕੀਤੀ
ਮਾਨਸਾ, 11 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਇੱਥੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਰਕਾਰ ਇਨਸਾਫ ਦਿਵਾਉਣ ਲਈ ਤਤਪਰ ਹੈ।
ਮਾਨਸਾ, 11 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਇੱਥੇ ਐਂਟੀ ਡਰੱਗ ਟਾਸਕ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸਰਕਾਰ ਇਨਸਾਫ ਦਿਵਾਉਣ ਲਈ ਤਤਪਰ ਹੈ। ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਰੁਝੇਵਿਆਂ ਕਾਰਨ ਉਹ ਸਸਕਾਰ ਮੌਕੇ ਨਹੀਂ ਪਹੁੰਚ ਸਕੇ ਸੀ. ਜਿਸ ਕਰ ਕੇ ਅੱਜ ਮਿਲਣ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਵੱਖਰਾ ਰਾਜ ਸੀ ਪਰ ਸੂਬੇ ਨੂੰ ਕੋਈ ਨਜ਼ਰ ਲੱਗ ਗਈ ਹੈ, ਜਿਸ ਕਰ ਕੇ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪਰਿਵਾਰ ਦੀਆਂ ਜੋ ਮੰਗਾਂ ਮੰਨੀਆਂ ਗਈਆਂ ਸਨ, ਨੂੰ ਜਲਦੀ ਲਾਗੂ ਕੀਤਾ ਜਾਵੇਗਾ। ਇਸ ਮੌਕੇ ਝੋਟੇ ਦੇ ਪਿਤਾ ਭੀਮ ਸਿੰਘ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਐਕਸ਼ਨ ਕਮੇਟੀ ਦੇ ਆਗੂ ਧੰਨਾ ਮੱਲ ਗੋਇਲ ਤੋਂ ਇਲਾਵਾ ਐਸ.ਐਸ.ਪੀ. ਮਾਨਸਾ ਵੈਭਵ ਚੌਧਰੀ ਵੀ ਹਾਜ਼ਰ ਸਨ।