ਦਲਜੀਤ ਸਿੰਘ ਭੰਮੇ ਕਲਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਹੋਈ ਸੀ ਮੌਤ
ਮਾਨਸਾ, 11 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਏਮਜ਼ ਬਠਿੰਡਾ ਦੀ ਪੋਸਟਮਾਰਟਮ ਦੀ ਰਿਪੋਰਟ ’ਚ ਖ਼ੁਲਾਸਾ ਹੋਇਆ ਹੈ ਕਿ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਮੌਤ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਹੋਈ ਹੈ। ਮਾਨਸਾ ਪੁਲਿਸ ਨੇ ਇਸ ਨੂੰ ਕਤਲ ਦਾ ਮਾਮਲਾ ਦੱਸਦਿਆਂ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ।
ਏ
ਏਮਜ਼ ਬਠਿੰਡਾ ਦੀ ਪੋਸਟਮਾਰਟਮ ਰਿਪੋਰਟ ’ਚ ਹੋਇਆ ਖ਼ੁਲਾਸਾ
12-11-2026
ਮਾਨਸਾ, 11 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਏਮਜ਼ ਬਠਿੰਡਾ ਦੀ ਪੋਸਟਮਾਰਟਮ ਦੀ ਰਿਪੋਰਟ ’ਚ ਖ਼ੁਲਾਸਾ ਹੋਇਆ ਹੈ ਕਿ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਮੌਤ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਹੋਈ ਹੈ। ਮਾਨਸਾ ਪੁਲਿਸ ਨੇ ਇਸ ਨੂੰ ਕਤਲ ਦਾ ਮਾਮਲਾ ਦੱਸਦਿਆਂ 3 ਨੌਜਵਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ। ਜ਼ਿਕਰਯੋਗ ਹੈ ਕਿ 27 ਅਕਤੂਬਰ ਨੂੰ ਦਲਜੀਤ ਨੂੰ ਕੁਝ ਵਿਅਕਤੀ ਰਾਮਾਨੰਦੀ ਰੋਡ ’ਤੇ ਭੰਮੇ ਕਲਾਂ ਦੇ ਖੇਤਾਂ ’ਚ ਸੁੱਟ ਕੇ ਚਲੇ ਗਏ ਸਨ। ਇਸ ਉਪਰੰਤ ਉਸ ਦੀ ਦੇਹ ਪਿੰਡ ਭੰਮੇ ਕਲਾਂ ਤੋਂ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ਼ ਲਈ ਮਾਨਸਾ ਵਿਖੇ ਲਗਾਏ ਧਰਨੇ ’ਚ ਲਿਆਉਣ ਦੀ ਕੋਸ਼ਿਸ਼ ਸਮੇਂ ਪੁਲਿਸ ਦੀਆਂ ਧਰਨਾਕਾਰੀਆਂ ਨਾਲ ਝੜਪਾਂ ਵੀ ਹੋਈਆਂ ਸਨ ਅਤੇ ਲੱਖਾ ਸਿਧਾਣਾ, ਮੋਹਨਜੀਤ ਸਿੰਘ ਸ਼ੇਰੋਂ ਤੇ ਕੁਝ ਹੋਰ ਅਣਪਛਾਤਿਆਂ ਖ਼ਿਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ, ਮਾਤਾ ਸ਼ਿੰਦਰਪਾਲ ਕੌਰ ਅਤੇ ਪਤਨੀ ਪਰਮਜੀਤ ਕੌਰ ਨੇ ਉਸ ਦੀ ਮੌਤ ਨਸ਼ੇ ਕਾਰਨ ਨਾਲ ਹੋਈ ਦੱਸੀ ਸੀ ਅਤੇ ਉਨ੍ਹਾਂ ਵਲੋਂ ਦੋਸ਼ ਲਗਾਇਆ ਗਿਆ ਸੀ ਕਿ ਪੁਲਿਸ ਇਸ ਨੂੰ ਕਤਲ ਦਾ ਮਾਮਲਾ ਬਣਾ ਰਹੀ ਹੈ। ਪੁਲਿਸ ਵਲੋਂ ਦਰਜ ਕੀਤੇ ਕਤਲ ਦੇ ਮਾਮਲੇ ’ਤੇ ਵੀ ਸਵਾਲ ਖੜ੍ਹੇ ਹੋ ਗਏ ਹਨ। ਦਲਜੀਤ ਸਿੰਘ ਦੀ ਲਾਸ਼ ਦਾ ਹਾਈ ਕੋਰਟ ਦੇ ਆਦੇਸ਼ ’ਤੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਵੀ ਪੋਸਟਮਾਰਟਮ ਕਰਵਾਇਆ ਗਿਆ ਸੀ, ਜਿਸ ਦੀ ਰਿਪੋਰਟ ਹਾਲੇ ਆਉਣੀ ਬਾਕੀ ਹੈ।