ਵਿਧਾਇਕ ਬੁੱਧ ਰਾਮ ਵਲੋਂ ਖੱਤਰੀਵਾਲਾ ’ਚ ਖੇਡ ਸਟੇਡੀਅਮ ਦਾ ਉਦਘਾਟਨ
ਬਰੇਟਾ, 11 ਨਵੰਬਰ (ਜੀਵਨ ਸ਼ਰਮਾ)- ਨੇੜਲੇ ਪਿੰਡ ਖੱਤਰੀਵਾਲਾ ਵਿਖੇ 40 ਲੱਖ ਰੁਪਏ ਦੀ ਗਰਾਂਟ ਨਾਲ ਤਿਆਰ ਕੀਤੇ ਗਏ ਖੇਡ ਸਟੇਡੀਅਮ ਦਾ ਉਦਘਾਟਨ ਵਿਧਾਇਕ ਬੁੱਧ ਰਾਮ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਬਰੇਟਾ, 11 ਨਵੰਬਰ (ਜੀਵਨ ਸ਼ਰਮਾ)- ਨੇੜਲੇ ਪਿੰਡ ਖੱਤਰੀਵਾਲਾ ਵਿਖੇ 40 ਲੱਖ ਰੁਪਏ ਦੀ ਗਰਾਂਟ ਨਾਲ ਤਿਆਰ ਕੀਤੇ ਗਏ ਖੇਡ ਸਟੇਡੀਅਮ ਦਾ ਉਦਘਾਟਨ ਵਿਧਾਇਕ ਬੁੱਧ ਰਾਮ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ’ਚ ਸਟੇਡੀਅਮ ਬਣਨ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲੇਗਾ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਹੋਣਗੇ। ਵਿਧਾਇਕ ਨੇ ਕਿਹਾ ਕਿ ਹਲਕਾ ਬੁਢਲਾਡਾ ਦੇ ਪਿੰਡਾਂ ’ਚ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ ਅਤੇ ਖੇਡਾਂ ਦੇ ਖੇਤਰ ਵਿਚ ਵੀ ਹਰ ਸੰਭਵ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਪਿੰਡ ਦੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕ੍ਰਿਕਟ ਦੀ ਕਿੱਟ ਅਤੇ ਵਾਲੀਬਾਲ ਦੀ ਪੂਰੀ ਕਿੱਟ ਦੇ ਨਾਲ ਚਾਰ ਵਾਲੀਬਾਲ ਵੀ ਦਿੱਤੀਆਂ ਗਈਆਂ। ਇਸ ਮੌਕੇ ਸਰਪੰਚ ਪ੍ਰੇਮ ਸਿੰਘ, ਜਗਤਾਰ ਸਿੰਘ ਤਾਰੀ ਪ੍ਰਧਾਨ, ਸੀਤਾ ਸਿੰਘ ਸੀਨੀਅਰ ਪ੍ਰਧਾਨ, ਗੁਰਜੰਟ ਸਿੰਘ ਆਦਿ ਹਾਜ਼ਰ ਸਨ।