ਸਕਾਰਪੀਓ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ, ਮੋਟਰਸਾਈਕਲ ਸਵਾਰ ਜ਼ਖ਼ਮੀ
ਬਠਿੰਡਾ, 11 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਅੱਜ ਸਥਾਨਕ ਪਰਸਰਾਮ ਨਗਰ ਸਥਿਤ ਓਵਰਬ੍ਰਿਜ ’ਤੇ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਦੀ ਟੱਕਰ ਨਾਲ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਪਰਸਰਾਮ ਨਗਰ ਵਲੋਂ ਆ ਰਹੀ ਸਕਾਰਪੀਓ ਗੱਡੀ ਨੇ ਪਹਿਲਾਂ ਇੱਕ ਮੋਟਰਸਾਈਕਲ ਨੂੰ ਟੱਕਰ ਮਾਰੀ ਅਤੇ ਇਸ ਤੋਂ ਬਾਅਦ ਸਾਈਕਲ ਸਵਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ।
ਬਠਿੰਡਾ, 11 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਅੱਜ ਸਥਾਨਕ ਪਰਸਰਾਮ ਨਗਰ ਸਥਿਤ ਓਵਰਬ੍ਰਿਜ ’ਤੇ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਦੀ ਟੱਕਰ ਨਾਲ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਦਕਿ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਪਰਸਰਾਮ ਨਗਰ ਵਲੋਂ ਆ ਰਹੀ ਸਕਾਰਪੀਓ ਗੱਡੀ ਨੇ ਪਹਿਲਾਂ ਇੱਕ ਮੋਟਰਸਾਈਕਲ ਨੂੰ ਟੱਕਰ ਮਾਰੀ ਅਤੇ ਇਸ ਤੋਂ ਬਾਅਦ ਸਾਈਕਲ ਸਵਾਰ ਨੂੰ ਆਪਣੀ ਲਪੇਟ ਵਿਚ ਲੈ ਲਿਆ। ਜਿਸ ਕਾਰਨ ਦੋਵੇਂ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫ਼ੇਅਰ ਸੁਸਾਇਟੀ ਦੇ ਵਰਕਰ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਹਸਪਤਾਲ ਵਿਚ ਡਾਕਟਰਾਂ ਨੇ ਸਾਈਕਲ ਸਵਾਰ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਹਿਚਾਣ ਅਜੇ ਕੁਮਾਰ, ਵਾਸੀ ਗਲੀ ਨੰ:35, ਪਰਸਰਾਮ ਨਗਰ, ਬਠਿੰਡਾ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਮੋਟਰਸਾਈਕਲ ਸਵਾਰ ਦੀ ਪਹਿਚਾਣ ਤਰਸੇਮ ਸਿੰਘ (38), ਵਾਸੀ ਪਿੰਡ ਬਹਿਮਣ ਦੀਵਾਨਾ ਵਜੋਂ ਹੋਈ ਹੈ । ਦੂਜੇ ਪਾਸੇ ਹਾਦਸਾ ਵਾਪਰਨ ਮਗਰੋਂ ਚਾਲਕ ਗੱਡੀ ਛੱਡ ਕੇ ਮੌਕੇ ’ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।