ਸਵਰਨਕਾਰ ਬਰਾਦਰੀ ਨੇ ਮਨਾਇਆ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ
ਬਠਿੰਡਾ, 11 ਨਵੰਬਰ (ਅਵਤਾਰ ਸਿੰਘ ਕੈਂਥ)-ਭਾਰਤੀ ਸਵਰਨਕਾਰ ਸੇਵਾ ਸੁਸਾਇਟੀ ਅਤੇ ਸਵਰਨਕਾਰ ਸੰਘ ਜ਼ਿਲ੍ਹਾ ਬਠਿੰਡਾ ਨੇ ਕਰਤਾਰ ਸਿੰਘ ਜੌੜਾ ਸਟੇਟ ਪ੍ਰਧਾਨ ਭਾਰਤੀ ਸਵਰਨਕਾਰ ਸੇਵਾ ਸੁਸਾਇਟੀ ਅਤੇ ਪੰਜਾਬ ਸਵਰਨਕਾਰ ਸੰਘ ਦੀ ਰਹਿਨੁਮਾਈ ਹੇਠ ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਫ਼ੇਜ਼-1 ਵਿਖੇ ਹਸਤ ਕਲਾ ਦੇ ਵਿਸ਼ਵ ਗੁਰੂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ। ਸਮਾਗਮ ਵਿਚ ਸਵਰਨਕਾਰ ਸੰਘ ਪਰਿਵਾਰਾਂ ਸਮੇਤ ਵੱਖ-ਵੱਖ ਸ਼ਹਿਰ ਮੰਡੀਆਂ ਤੋਂ ਸੋਸਾਇਟੀ ਅਤੇ ਸੰਘ ਦੇ ਅਹੁਦੇਦਾਰ, ਪੁਲਿਸ, ਪ੍ਰਸ਼ਾਸਨ ਅਤੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ।
ਬਠਿੰਡਾ, 11 ਨਵੰਬਰ (ਅਵਤਾਰ ਸਿੰਘ ਕੈਂਥ)-ਭਾਰਤੀ ਸਵਰਨਕਾਰ ਸੇਵਾ ਸੁਸਾਇਟੀ ਅਤੇ ਸਵਰਨਕਾਰ ਸੰਘ ਜ਼ਿਲ੍ਹਾ ਬਠਿੰਡਾ ਨੇ ਕਰਤਾਰ ਸਿੰਘ ਜੌੜਾ ਸਟੇਟ ਪ੍ਰਧਾਨ ਭਾਰਤੀ ਸਵਰਨਕਾਰ ਸੇਵਾ ਸੁਸਾਇਟੀ ਅਤੇ ਪੰਜਾਬ ਸਵਰਨਕਾਰ ਸੰਘ ਦੀ ਰਹਿਨੁਮਾਈ ਹੇਠ ਗੁਰਦੁਆਰਾ ਜੀਵਨ ਪ੍ਰਕਾਸ਼ ਮਾਡਲ ਟਾਊਨ ਫ਼ੇਜ਼-1 ਵਿਖੇ ਹਸਤ ਕਲਾ ਦੇ ਵਿਸ਼ਵ ਗੁਰੂ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ। ਸਮਾਗਮ ਵਿਚ ਸਵਰਨਕਾਰ ਸੰਘ ਪਰਿਵਾਰਾਂ ਸਮੇਤ ਵੱਖ-ਵੱਖ ਸ਼ਹਿਰ ਮੰਡੀਆਂ ਤੋਂ ਸੋਸਾਇਟੀ ਅਤੇ ਸੰਘ ਦੇ ਅਹੁਦੇਦਾਰ, ਪੁਲਿਸ, ਪ੍ਰਸ਼ਾਸਨ ਅਤੇ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕਰਤਾਰ ਸਿੰਘ ਜੌੜਾ ਵਲੋਂ ਵਿਸ਼ਵਕਰਮਾ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਅਤੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਉਨ੍ਹਾਂ ਨੇ ਸਵਰਨਕਾਰ ਸੇਵਾ ਸੁਸਾਇਟੀ ਦੀ ਕਾਰਜਸ਼ੈਲੀ ਬਾਰੇ ਦੱਸਿਆ ਅਤੇ ਸਮਾਗਮ ਵਿਚ ਸ਼ਾਮਲ ਹੋਈਆਂ ਸੰਗਤਾਂ ਦੇ ਚਰਨਾਂ ਦੀ ਧੂਲ ਸਿਰ ਮੱਥੇ ਲਾਉਂਦੇ ਹੋਏ ਸਤਿਕਾਰਯੋਗ ਮਹਿਮਾਨਾਂ ਦਾ ਧੰਨਵਾਦ ਕੀਤਾ।