11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਐਮ.ਆਰ.ਐਸ. ਪੀਟੀਯੂ ਦੇ ਤਿੰਨ ਰੋਜ਼ਾ ਯੁਵਕ ਮੇਲੇ ਦਾ ਆਗਾਜ਼

ਬਠਿੰਡਾ, 11 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਤਿੰਨ ਰੋਜ਼ਾ 11 ਵੇਂ ਅੰਤਰ-ਜ਼ੋਨਲ ਯੁਵਕ ਮੇਲੇ ਦਾ ਮੁੱਖ ਕੈਂਪਸ ਵਿਖੇ ਸ਼ਾਨਦਾਰ ਆਗਾਜ਼ ਹੋਇਆ। ‘ਜੁਗ ਜੁਗ ਜੀਵੇ ਪੰਜਾਬ’ ਦੇ ਥੀਮ ਹੇਠ ਕਰਵਾਏ ਜਾ ਰਹੇ ਮੇਲੇ ਵਿਚ ਯੂਨੀਵਰਸਿਟੀ ਦੇ ਅਧੀਨ ਅਤੇ ਕਾਂਸਟੀਚੂਐਂਟ ਕਾਲਜਾਂ ਦੇ 1,200 ਤੋਂ ਵੱਧ ਵਿਦਿਆਰਥੀ ਭਾਗ ਲੈ ਰਹੇ ਹਨ।

Ad Position 21
No active advertisement
ਅਜੀਤ ਡੈਸਕ 12-11-2026
ਬਠਿੰਡਾ, 11 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ) : ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਤਿੰਨ ਰੋਜ਼ਾ 11 ਵੇਂ ਅੰਤਰ-ਜ਼ੋਨਲ ਯੁਵਕ ਮੇਲੇ ਦਾ ਮੁੱਖ ਕੈਂਪਸ ਵਿਖੇ ਸ਼ਾਨਦਾਰ ਆਗਾਜ਼ ਹੋਇਆ। ‘ਜੁਗ ਜੁਗ ਜੀਵੇ ਪੰਜਾਬ’ ਦੇ ਥੀਮ ਹੇਠ ਕਰਵਾਏ ਜਾ ਰਹੇ ਮੇਲੇ ਵਿਚ ਯੂਨੀਵਰਸਿਟੀ ਦੇ ਅਧੀਨ ਅਤੇ ਕਾਂਸਟੀਚੂਐਂਟ ਕਾਲਜਾਂ ਦੇ 1,200 ਤੋਂ ਵੱਧ ਵਿਦਿਆਰਥੀ ਭਾਗ ਲੈ ਰਹੇ ਹਨ। ਮੇਲੇ ਦੇ ਮੁੱਖ ਮਹਿਮਾਨ ਬਠਿੰਡਾ ਦੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਹੋਰ ਪਤਵੰਤਿਆਂ ਦੀ ਹਾਜ਼ਰੀ ਵਿਚ ਸ਼ਮਾਂ ਰੌਸ਼ਨ ਕਰਕੇ ਇਸ ਵਿਸ਼ਾਲ ਸੱਭਿਆਚਾਰਕ ਸਮਾਗਮ ਦਾ ਉਦਘਾਟਨ ਕੀਤਾ। ਉਨ੍ਹਾਂ ਆਪਣੇ ਸੰਬੋਧਨ ਰਾਹੀਂ ਵਿਦਿਆਰਥੀਆਂ ਨੂੰ ਵੱਡੇ ਸੁਪਨੇ ਦੇਖਣ, ਸਖ਼ਤ ਮਿਹਨਤ ਕਰਨ ਅਤੇ ਜੀਵਨ ਵਿਚ ਉੱਚੀਆਂ ਮੰਜ਼ਿਲਾਂ ਸਰ ਕਰਨ ਲਈ ਪ੍ਰੇਰਿਤ ਕੀਤਾ। ਯੂਨੀਵਰਸਿਟੀ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਮੰਚ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਵਿਚ ਆਤਮ-ਵਿਸ਼ਵਾਸ ਪੈਦਾ ਕਰਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ।ਉੱਘੇ ਪੰਜਾਬੀ ਅਦਾਕਾਰ ਮਲਕੀਤ ਰੌਣੀ, ਆਗਾਮੀ ਪੰਜਾਬੀ ਫ਼ਿਲਮ ‘ਹਰ ਮੈਦਾਨ ਫ਼ਤਹਿ’ ਦੇ ਮੁੱਖ ਅਦਾਕਾਰ ਬਿਨੈ ਜੌੜਾ ਅਤੇ ਫ਼ਿਲਮ ਦੀ ਹੋਰ ਸਟਾਰ ਕਾਸਟ ਸਮੇਤ ਉਦਘਾਟਨੀ ਸਮਾਰੋਹ ਵਿਚ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਵਿਦਿਆਰਥੀਆਂ ਨਾਲ ਰੂਬਰੂ ਹੁੰਦਿਆਂ ਮਲਕੀਤ ਰੌਣੀ ਨੇ ਉਨ੍ਹਾਂ ਨੂੰ ਜੀਵਨ ਵਿਚ ਸਪੱਸ਼ਟ ਟੀਚੇ ਮਿੱਥਣ, ਆਪਣੀ ਕਾਬਲੀਅਤ ’ਤੇ ਭਰੋਸਾ ਰੱਖਣ ਅਤੇ ਦ੍ਰਿੜ੍ਹ ਇਰਾਦੇ ਨਾਲ ਆਪਣੇ ਸੁਪਨਿਆਂ ਦੀ ਪੂਰਤੀ ਲਈ ਯਤਨਸ਼ੀਲ ਰਹਿਣ ਦਾ ਸੱਦਾ ਦਿੱਤਾ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਐਮਆਰਐਸਪੀਟੀਯੂ ਵਿਦਿਆਰਥੀਆਂ ਦੀ ਅਕਾਦਮਿਕ ਅਤੇ ਕਿੱਤਾਮੁਖੀ ਉੱਤਮਤਾ ਦੇ ਨਾਲ-ਨਾਲ ਉਨ੍ਹਾਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਨਿਖਾਰਨ ਲਈ ਵੀ ਵਚਨਬੱਧ ਹੈ। ਮੇਲੇ ਦੌਰਾਨ ਭੰਗੜਾ, ਗਿੱਧਾ, ਸ਼ਾਸਤਰੀ ਅਤੇ ਪੱਛਮੀ ਸੰਗੀਤ, ਗਾਇਨ, ਸਾਜ਼ ਵਾਦਨ , ਕਵਿਤਾ ਉਚਾਰਨ, ਬਹਿਸ, ਭਾਸ਼ਣ, ਲਲਿਤ ਕਲਾਵਾਂ, ਚਿੱਤਰਕਲਾ, ਪੋਸਟਰ ਮੇਕਿੰਗ, ਕੋਲਾਜ ਅਤੇ ਰੰਗਮੰਚ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਜਾ ਰਹੇ ਹਨ।ਡਾ. ਇਕਬਾਲ ਸਿੰਘ ਬਰਾੜ, ਡਾਇਰੈਕਟਰ ਵਿਦਿਆਰਥੀ ਭਲਾਈ ਅਤੇ ਉਨ੍ਹਾਂ ਦੀ ਸਮਰਪਿਤ ਟੀਮ ਮੇਲੇ ਦੀ ਯੋਜਨਾਬੰਦੀ, ਤਾਲਮੇਲ ਅਤੇ ਸੁਚੱਜੇ ਪ੍ਰਬੰਧਾਂ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਮੌਕੇ ਰਜਿਸਟਰਾਰ ਪ੍ਰੋ. ਪਰਮਜੀਤ ਸਿੰਘ, ਵੱਖ-ਵੱਖ ਡੀਨ, ਡਾਇਰੈਕਟਰ ਅਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀ ਮੌਜੂਦ ਸਨ। ਮੰਚ ਸੰਚਾਲਨਾ ਪ੍ਰੋ. ਸੁਨੀਤਾ ਕੋਤਵਾਲ ਨੇ ਬਾਖੂਬੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਇੰਸਟੀਚਿਊਟ ਆਫ਼ ਐਗਰੀਕਲਚਰ ਬਠਿੰਡਾ ਦੇ ਵਿਦਿਆਰਥੀ ਨੇ ਯੁਵਕ ਮੇਲੇ ’ਚ ਮਾਰੀ ਬਾਜ਼ੀ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਪੰਜਾਬ ਪੱਧਰ ’ਤੇ ਵਿੱਢਾਂਗੇ ਤਿੱਖਾ ਸੰਘਰਸ਼-ਡਾ. ਬਰਾੜ, ਬੁਰਜ ਡੱਲਾ
Ad Position 24