11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੀ.ਏ.ਯੂ. ਇੰਸਟੀਚਿਊਟ ਆਫ਼ ਐਗਰੀਕਲਚਰ ਬਠਿੰਡਾ ਦੇ ਵਿਦਿਆਰਥੀ ਨੇ ਯੁਵਕ ਮੇਲੇ ’ਚ ਮਾਰੀ ਬਾਜ਼ੀ

ਬਠਿੰਡਾ, 11 ਨਵੰਬਰ (ਅਵਤਾਰ ਸਿੰਘ ਕੈਂਥ)- ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀ. ਏ.

Ad Position 21
No active advertisement
ਅਜੀਤ ਡੈਸਕ 12-11-2026
ਬਠਿੰਡਾ, 11 ਨਵੰਬਰ (ਅਵਤਾਰ ਸਿੰਘ ਕੈਂਥ)- ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀ.ਏ.ਯੂ.) ਦੇ ਇੰਸਟੀਚਿਊਟ ਆਫ਼ ਐਗਰੀਕਲਚਰ, ਬਠਿੰਡਾ ਦੇ ਵਿਦਿਆਰਥੀ ਅਰਸ਼ਪ੍ਰੀਤ ਸਿੰਘ ਨੇ ਆਪਣੀ ਗਾਇਕੀ ਦੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਉਸ ਨੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਗਏ ਪੀ.ਏ.ਯੂ. ਅੰਤਰ-ਕਾਲਜ ਯੁਵਕ ਮੇਲੇ 2026-27 ਦੌਰਾਨ ਲੋਕ ਗੀਤ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕੀਤਾ। ਅਰਸ਼ਪ੍ਰੀਤ ਸਿੰਘ ਬੀ.ਐਸ.ਸੀ. ਐਗਰੀਕਲਚਰ (ਆਨਰਜ਼) 2+4 ਸਾਲਾ ਪ੍ਰੋਗਰਾਮ ਦੇ ਪਹਿਲੇ ਸਾਲ ਦਾ ਵਿਦਿਆਰਥੀ ਹੈ। ਉਸ ਦੀ ਇਸ ਪ੍ਰਾਪਤੀ ‘ਤੇ ਇੰਸਟੀਚਿਊਟ ਦੇ ਐਸੋਸੀਏਟ ਡੀਨ ਡਾ. ਅਵਤਾਰ ਸਿੰਘ ਨੇ ਵਧਾਈ ਦਿੰਦਿਆਂ ਉਸ ਦੀ ਮਿਹਨਤ, ਲਗਨ ਅਤੇ ਕਲਾਤਮਕ ਪ੍ਰਤਿਭਾ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਅਕਾਦਮਿਕ ਅਤੇ ਹੋਰ ਸੱਭਿਆਚਾਰਕ ਗਤੀਵਿਧੀਆਂ ਵਿਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਤਾਂ ਜੋ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣ ਅਤੇ ਭਵਿੱਖ ਵਿਚ ਹੋਰ ਵੱਡੀਆਂ ਪ੍ਰਾਪਤੀਆਂ ਕਰ ਸਕਣ। ਇਸ ਮੌਕੇ ਡਾ. ਲਵਜੀਤ ਕੌਰ, ਸਹਾਇਕ ਪ੍ਰੋਫੈਸਰ (ਸਮਾਜ ਸ਼ਾਸਤਰ) ਨੇ ਵਿਦਿਆਰਥੀ ਦੇ ਮੈਂਟਰ ਅਤੇ ਮਾਰਗਦਰਸ਼ਕ ਵਜੋਂ ਅਹਿਮ ਭੂਮਿਕਾ ਨਿਭਾਈ ਅਤੇ ਪੂਰੇ ਸਮਾਗਮ ਦੌਰਾਨ ਉਸ ਨੂੰ ਲੋੜੀਂਦਾ ਸਹਿਯੋਗ ਦਿੱਤਾ।ਇੰਸਟੀਚਿਊਟ ਦੇ ਸਮੂਹ ਅਧਿਆਪਕਾਂ ਅਤੇ ਕਰਮਚਾਰੀਆਂ ਨੇ ਵੀ ਵਿਦਿਆਰਥੀ ਦੀ ਇਸ ਪ੍ਰਾਪਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਸ ਨੂੰ ਵਧਾਈ ਦਿੱਤੀ। ਅਰਸ਼ਪ੍ਰੀਤ ਸਿੰਘ ਦੀ ਇਸ ਸਫਲਤਾ ਨਾਲ ਸੰਸਥਾ ਵਿਚ ਖ਼ੁਸ਼ੀ ਅਤੇ ਮਾਣ ਦਾ ਮਾਹੌਲ ਹੈ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਸਕੂਲ ਮਲਕਾਣਾ ਦੇ ਬੱਚਿਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਐਮ.ਆਰ.ਐਸ. ਪੀਟੀਯੂ ਦੇ ਤਿੰਨ ਰੋਜ਼ਾ ਯੁਵਕ ਮੇਲੇ ਦਾ ਆਗਾਜ਼
Ad Position 24