11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਆਲ ਇੰਡੀਆ ਹਿਊਮਨ ਰਾਈਟਸ ਐਂਡ ਸੋਸ਼ਲ ਇੰਪਾਵਰਮੈਂਟ ਫ਼ਰੰਟ ਵਲੋਂ ਪ੍ਰੀਤਇੰਦਰਜੀਤ ਸਿੰਘ ਤਲਵੰਡੀ ਸਾਬੋ ਦਾ ਚੇਅਰਮੈਨ ਨਿਯੁਕਤ

ਤਲਵੰਡੀ ਸਾਬੋ, 11 ਨਵੰਬਰ (ਰਣਜੀਤ ਸਿੰਘ ਰਾਜੂ)- ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਸਮਾਜਿਕ ਸਸ਼ਕਤੀਕਰਨ ਦੇ ਖੇਤਰ ਵਿਚ ਕਾਰਜਸ਼ੀਲ ਸੰਸਥਾ ਹਿਊਮਨ ਰਾਈਟਸ ਐਂਡ ਸੋਸ਼ਲ ਇੰਪਾਵਰਮੈਂਟ ਏਜਿਸ ਫਾਊਂਡੇਸ਼ਨ ਵਲੋਂ ਸੰਗਠਨ ਦੇ ਵਿਸਥਾਰ ਤਹਿਤ ਪ੍ਰੀਤਇੰਦਰਜੀਤ ਸਿੰਘ ਨੂੰ ਤਲਵੰਡੀ ਸਾਬੋ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ । ਨਿਯੁਕਤੀ ਸਬੰਧੀ ਪ੍ਰੀਤਇੰਦਰਜੀਤ ਸਿੰਘ ਨੇ ਸੰਸਥਾ ਦੇ ਕੌਮੀ ਪ੍ਰਧਾਨ ਰਾਮਿੰਦਰ ਸਿੰਘ ਅਤੇ ਕੌਮੀ ਚੇਅਰਮੈਨ ਪਰਮਿੰਦਰ ਸਿੰਘ ਦਾ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਦਿਲੋਂ ਧੰਨਵਾਦ ਕੀਤਾ।

Ad Position 21
No active advertisement
ਸੰਸਥਾ ਦੇ ਕੌਮੀ ਪ੍ਰਧਾਨ ਤੋਂ ਨਿਯੁਕਤੀ ਪੱਤਰ ਹਾਸਲ ਕਰਨ ਸਮੇਂ ਪ੍ਰੀਤਇੰਦਰਜੀਤ ਸਿੰਘ। 12-11-2026
ਤਲਵੰਡੀ ਸਾਬੋ, 11 ਨਵੰਬਰ (ਰਣਜੀਤ ਸਿੰਘ ਰਾਜੂ)- ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਸਮਾਜਿਕ ਸਸ਼ਕਤੀਕਰਨ ਦੇ ਖੇਤਰ ਵਿਚ ਕਾਰਜਸ਼ੀਲ ਸੰਸਥਾ ਹਿਊਮਨ ਰਾਈਟਸ ਐਂਡ ਸੋਸ਼ਲ ਇੰਪਾਵਰਮੈਂਟ ਏਜਿਸ ਫਾਊਂਡੇਸ਼ਨ ਵਲੋਂ ਸੰਗਠਨ ਦੇ ਵਿਸਥਾਰ ਤਹਿਤ ਪ੍ਰੀਤਇੰਦਰਜੀਤ ਸਿੰਘ ਨੂੰ ਤਲਵੰਡੀ ਸਾਬੋ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ । ਨਿਯੁਕਤੀ ਸਬੰਧੀ ਪ੍ਰੀਤਇੰਦਰਜੀਤ ਸਿੰਘ ਨੇ ਸੰਸਥਾ ਦੇ ਕੌਮੀ ਪ੍ਰਧਾਨ ਰਾਮਿੰਦਰ ਸਿੰਘ ਅਤੇ ਕੌਮੀ ਚੇਅਰਮੈਨ ਪਰਮਿੰਦਰ ਸਿੰਘ ਦਾ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪਣ ਲਈ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਸੰਸਥਾ ਵਲੋਂ ਪ੍ਰਗਟਾਏ ਗਏ ਵਿਸ਼ਵਾਸ ਅਤੇ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਪ੍ਰੀਤਇੰਦਰਜੀਤ ਸਿੰਘ ਅਨੁਸਾਰ ਉਹ ਤਲਵੰਡੀ ਸਾਬੋ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਫੈਲਾਉਣ, ਲੋੜਵੰਦ ਲੋਕਾਂ ਦੀ ਆਵਾਜ਼ ਬਣਨ, ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।ਉਨ੍ਹਾਂ ਦੱਸਿਆ ਕਿ ਸੰਸਥਾ ਦਾ ਮੁੱਖ ਉਦੇਸ਼ ਸਮਾਜ ਦੇ ਹਰ ਵਰਗ ਤੱਕ ਮਨੁੱਖੀ ਅਧਿਕਾਰਾਂ ਦੀ ਜਾਣਕਾਰੀ ਪਹੁੰਚਾਉਣਾ, ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਸਮਾਜਿਕ ਵਿਕਾਸ ਵਿਚ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਦੇ ਨਾਲ ਹੀ ਸੰਸਥਾ ਵਲੋਂ ਸਮਾਜ ਸੇਵਾ ਦੇ ਖੇਤਰ ਵਿਚ ਨਿਸ਼ਕਾਮ ਭਾਵਨਾ ਨਾਲ ਕੰਮ ਕਰਨ ਦੇ ਚਾਹਵਾਨ ਨੌਜਵਾਨਾਂ ਅਤੇ ਜਾਗਰੂਕ ਨਾਗਰਿਕਾਂ ਨੂੰ ਸੰਸਥਾ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ
Ad Position 22
No active advertisement
ਪਿਛਲੀ ਖ਼ਬਰ ਆਨਲਾਈਨ ਚਲਾਨਾਂ ਦੀ ਆੜ ਹੇਠ ਵਾਹਨ ਚਾਲਕਾਂ ਦੀ ਲੁੱਟ ਬੰਦ ਹੋਵੇ- ਲਾਭ ਚੰਦ, ਗਗਨਦੀਪ ਅਗਲੀ ਖ਼ਬਰ ਬਲਾਕ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਸਕੂਲ ਮਲਕਾਣਾ ਦੇ ਬੱਚਿਆਂ ਨੇ ਮਾਰੀਆਂ ਮੱਲਾਂ
Ad Position 24