‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨਾਲ ਸਾਬਕਾ ਮੰਤਰੀ ਕਾਂਗੜ ਦੀ ਮੁਹਿੰਮ ਨੂੰ ਮਿਲੇਗੀ ਨਵੀਂ ਤਾਕਤ : ਜੱਗਾ ਭੋਡੀਪੁਰਾ
ਭਗਤਾ ਭਾਈਕਾ, 11 ਨਵੰਬਰ (ਸੁਖਪਾਲ ਸਿੰਘ ਸੋਨੀ)-ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹਲਕੇ ਅੰਦਰ ਨੌਜਵਾਨਾਂ ਨੂੰ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਕੀਤੇ ਜਾ ਰਹੇ ਯਤਨਾਂ ਨੂੰ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨਾਲ ਹੋਰ ਬਲ ਮਿਲੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸਰਗਰਮ ਯੂਥ ਕਾਂਗਰਸੀ ਆਗੂ ਇੰਦਰਜੀਤ ਸਿੰਘ (ਜੱਗਾ ਭੋਡੀਪੁਰਾ) ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਕਾਂਗੜ ਲਗਾਤਾਰ ਨੌਜਵਾਨਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਸਮਾਜ ਅਤੇ ਪੰਜਾਬ ਦੇ ਭਵਿੱਖ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰ ਰਹੇ ਹਨ।
ਭਗਤਾ ਭਾਈਕਾ, 11 ਨਵੰਬਰ (ਸੁਖਪਾਲ ਸਿੰਘ ਸੋਨੀ)-ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹਲਕੇ ਅੰਦਰ ਨੌਜਵਾਨਾਂ ਨੂੰ ਸਮਾਜਿਕ ਗਤੀਵਿਧੀਆਂ ਨਾਲ ਜੋੜਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਕੀਤੇ ਜਾ ਰਹੇ ਯਤਨਾਂ ਨੂੰ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਨਾਲ ਹੋਰ ਬਲ ਮਿਲੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸਰਗਰਮ ਯੂਥ ਕਾਂਗਰਸੀ ਆਗੂ ਇੰਦਰਜੀਤ ਸਿੰਘ (ਜੱਗਾ ਭੋਡੀਪੁਰਾ) ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਕਾਂਗੜ ਲਗਾਤਾਰ ਨੌਜਵਾਨਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਸਮਾਜ ਅਤੇ ਪੰਜਾਬ ਦੇ ਭਵਿੱਖ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰ ਰਹੇ ਹਨ। ਯੂਥ ਆਗੂ ਜੱਗਾ ਭੋਡੀਪੁਰਾ ਨੇ ਕਿਹਾ ਕਿ ਕਾਂਗੜ ਵੱਲੋਂ ਇਸ ਯਾਤਰਾ ਨੂੰ ਸਫਲ ਬਣਾਉਣ ਲਈ ਦਿਖਾਈ ਜਾ ਰਹੀ ਦਿਲਚਸਪੀ ਅਤੇ ਨੌਜਵਾਨਾਂ ਨੂੰ ਇਕ ਮੰਚ ’ਤੇ ਇਕੱਠਾ ਕਰਨ ਦੀ ਪਹਿਲ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਕਾਂਗੜ ਦੀ ਅਗਵਾਈ ਹੇਠ ਪਿੰਡ-ਪਿੰਡ ਨੌਜਵਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਯਾਤਰਾ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਕਾਂਗੜ ਵਲੋਂ ਨੌਜਵਾਨਾਂ ਨੂੰ ਨਾਲ ਲੈ ਕੇ ਚਲਣ ਦੀ ਇਹ ਪਹਿਲ ਆਉਣ ਵਾਲੇ ਸਮੇਂ ਵਿਚ ਨੌਜਵਾਨਾਂ ਦੀ ਸਮਾਜਿਕ ਭਾਗੀਦਾਰੀ ਨੂੰ ਨਵੀਂ ਦਿਸ਼ਾ ਦੇਣ ਦਾ ਮੌਕਾ ਬਣੇਗੀ।