11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਪੁਲਿਸ ਵਲੋਂ ਪਿੰਡਾਂ ਵਿਚ ਚਲਾਇਆ ਵਿਸ਼ੇਸ਼ ਸਰਚ ਅਭਿਆਨ

ਗੋਨਿਆਣਾ, 11 ਨਵੰਬਰ (ਲਛਮਣ ਦਾਸ ਗਰਗ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੁਹੇਲ ਕਾਸਿਮ ਮੀਰ ਆਈ ਪੀ ਐਸ, ਐਸ ਐਸ ਪੀ ਬਠਿੰਡਾ ਦੀ ਰਹਿਨੁਮਾਈ ਹੇਠ ਬਠਿੰਡਾ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਸਬ-ਡਵੀਜ਼ਨ ਭੁੱਚੋ ਅਧੀਨ ਥਾਣਾ ਨੇਹੀਂਆਂ ਵਾਲਾ ਦੇ ਖੇਤਰ ਵਿਚ ਪੈਂਦੇ ਪਿੰਡ ਜੀਦਾ, ਹਰਰਾਏਪੁਰ ਅਤੇ ਖੇਮੂਆਣਾ ਵਿਖੇ ਡੀ ਐਸ ਪੀ ਭੁੱਚੋ ਪ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕਰਕੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ।

Ad Position 21
No active advertisement
ਨਸ਼ਾ ਰੋਕੂ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਇਲਾਕੇ ਦੇ ਇਕ ਪਿੰਡ ਵਿਚ ਸ਼ੱਕ ਦੇ ਆਧਾਰਿਤ ਘਰਾਂ ਦੀ ਤਲਾਸ਼ੀ ਲੈਂਦੀ ਹੋਈ। ਅਜੀਤ ਤਸਵੀਰ 12-11-2026
ਗੋਨਿਆਣਾ, 11 ਨਵੰਬਰ (ਲਛਮਣ ਦਾਸ ਗਰਗ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੁਹੇਲ ਕਾਸਿਮ ਮੀਰ ਆਈ ਪੀ ਐਸ, ਐਸ ਐਸ ਪੀ ਬਠਿੰਡਾ ਦੀ ਰਹਿਨੁਮਾਈ ਹੇਠ ਬਠਿੰਡਾ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਸਬ-ਡਵੀਜ਼ਨ ਭੁੱਚੋ ਅਧੀਨ ਥਾਣਾ ਨੇਹੀਂਆਂ ਵਾਲਾ ਦੇ ਖੇਤਰ ਵਿਚ ਪੈਂਦੇ ਪਿੰਡ ਜੀਦਾ, ਹਰਰਾਏਪੁਰ ਅਤੇ ਖੇਮੂਆਣਾ ਵਿਖੇ ਡੀ ਐਸ ਪੀ ਭੁੱਚੋ ਪ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪੁਲਿਸ ਟੀਮਾਂ ਦਾ ਗਠਨ ਕਰਕੇ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ। ਇਸ ਸਬੰਧੀ ਪ੍ਰਿਤਪਾਲ ਸਿੰਘ ਡੀ ਐਸ ਪੀ ਭੁੱਚੋ ਨੇ ਦੱਸਿਆ ਕਿ ਸਰਚ ਅਭਿਆਨ ਤੋਂ ਪਹਿਲਾਂ ਪਿੰਡਾਂ ਦੇ ਆਉਣ-ਜਾਣ ਵਾਲੇ ਰਸਤਿਆਂ ’ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਚੌਕਸੀ ਵਧਾਈ ਗਈ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਇਸ ਉਪਰੰਤ ਤਿੰਨ ਵੱਖ-ਵੱਖ ਪੁਲਿਸ ਟੀਮਾਂ ਵਲੋਂ ਨਿਰਧਾਰਿਤ ਇਲਾਕਿਆਂ ਵਿਚ ਸਰਚ ਅਭਿਆਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਦੌਰਾਨ ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ, ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦੋ ਸ਼ੱਕੀ ਮੋਟਰ ਸਾਈਕਲ ਵੀ ਕਬਜ਼ੇ ਵਿਚ ਲੈ ਕੇ ਉਨ੍ਹਾਂ ਦੀ ਵੈਰੀਫ਼ਿਕੇਸ਼ਨ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਸ਼ਿਆਂ ਦੀ ਲਤ ਦਾ ਸ਼ਿਕਾਰ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਇਲਾਜ ਅਤੇ ਮੁੜ ਵਸੇਬੇ ਲਈ ਪ੍ਰੇਰਿਤ ਕਰਕੇ ਦਾਖ਼ਲ ਕਰਵਾਇਆ ਜਾ ਰਿਹਾ ਹੈ, ਜਦਕਿ ਨਸ਼ਿਆਂ ਦਾ ਗੈਰ-ਕਾਨੂੰਨੀ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ, ਗਲੀ-ਮੁਹੱਲੇ ਜਾਂ ਪਿੰਡ ਵਿਚ ਕੋਈ ਵਿਅਕਤੀ ਨਸ਼ਿਆਂ ਦੀ ਵਿਕਰੀ ਕਰਦਾ ਹੈ ਜਾਂ ਨਸ਼ਿਆਂ ਦੇ ਗੈਰ-ਕਾਨੂੰਨੀ ਕਾਰੋਬਾਰ ਵਿਚ ਸ਼ਾਮਲ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੇ ਖੇਤਾਂ ਦੀਆਂ ਦਰਜਨ ਤੋਂ ਵੱਧ ਮੋਟਰਾਂ ਤੋਂ ਤਾਰਾਂ ਅਤੇ ਸਾਮਾਨ ਚੋਰੀ ਅਗਲੀ ਖ਼ਬਰ ਕਾਂਗਰਸ ਦਾ ਚੋਣ ਮੈਨੀਫੈਸਟੋ ਹਰ ਵਰਗ ਦੀ ਕਰੇਗਾ ਗੱਲ-ਡਾ. ਅਮਰ ਸਿੰਘ
Ad Position 24