12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਮੋਬਾਈਲ ਖੋਹਣ ਦੀ ਕੋਸ਼ਿਸ਼ ਦੌਰਾਨ ਤੇਜ਼ਧਾਰ ਹਥਿਆਰਬੰਦ ਦੋ ਲੁਟੇਰਿਆਂ ਵਲੋਂ ਨੌਜਵਾਨ ’ਤੇ ਜਾਨਲੇਵਾ ਹਮਲਾ, ਇਕ ਜ਼ਖ਼ਮੀ

ਰਾਮਾਂ ਮੰਡੀ, 12 ਨਵੰਬਰ (ਤਰਸੇਮ ਸਿੰਗਲਾ)- ਬੀਤੀ ਰਾਤ ਕਰੀਬ 9 ਵਜੇ ਸਥਾਨਕ ਬਾਲਮੀਕ ਮੁਹੱਲੇ ਵਿਚ ਮੋਬਾਈਲ ਫ਼ੋਨ ਖੋਹਣ ਦੀ ਕੋਸ਼ਿਸ਼ ਦੌਰਾਨ ਮੋਟਰ-ਸਾਈਕਲ ਸਵਾਰ ਦੋ ਤੇਜ਼ਧਾਰ ਹਥਿਆਰਬੰਦ ਲੁਟੇਰਿਆਂ ਨੇ ਇਕ ਨੌਜਵਾਨ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਘਟਨਾ ਵਿਚ ਮੁਹੱਲੇ ਦੇ ਇਕ ਦੁਕਾਨਦਾਰ ਦਾ ਲੜਕਾ ਸੀਲੂ ਜ਼ਖ਼ਮੀ ਹੋ ਗਿਆ।

Ad Position 21
No active advertisement
ਜ਼ਖ਼ਮੀ ਨੌਜਵਾਨ ਸੀਲੂ। 13-11-2026
ਰਾਮਾਂ ਮੰਡੀ, 12 ਨਵੰਬਰ (ਤਰਸੇਮ ਸਿੰਗਲਾ)- ਬੀਤੀ ਰਾਤ ਕਰੀਬ 9 ਵਜੇ ਸਥਾਨਕ ਬਾਲਮੀਕ ਮੁਹੱਲੇ ਵਿਚ ਮੋਬਾਈਲ ਫ਼ੋਨ ਖੋਹਣ ਦੀ ਕੋਸ਼ਿਸ਼ ਦੌਰਾਨ ਮੋਟਰ-ਸਾਈਕਲ ਸਵਾਰ ਦੋ ਤੇਜ਼ਧਾਰ ਹਥਿਆਰਬੰਦ ਲੁਟੇਰਿਆਂ ਨੇ ਇਕ ਨੌਜਵਾਨ ‘ਤੇ ਜਾਨਲੇਵਾ ਹਮਲਾ ਕਰ ਦਿੱਤਾ। ਇਸ ਘਟਨਾ ਵਿਚ ਮੁਹੱਲੇ ਦੇ ਇਕ ਦੁਕਾਨਦਾਰ ਦਾ ਲੜਕਾ ਸੀਲੂ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ, ਦੋਵੇਂ ਲੁਟੇਰੇ ਇਕ ਮੋਟਰ-ਸਾਈਕਲ ‘ਤੇ ਸਵਾਰ ਹੋ ਕੇ ਇਕ ਨੌਜਵਾਨ ਦਾ ਮੋਬਾਈਲ ਫ਼ੋਨ ਖੋਹਣ ਦੀ ਨੀਅਤ ਨਾਲ ਉਸ ਦਾ ਪਿੱਛਾ ਕਰ ਰਹੇ ਸਨ। ਜਦੋਂ ਮੁਹੱਲੇ ਦੇ ਮੋੜ ਨੇੜੇ ਨੌਜਵਾਨ ਹੇਠਾਂ ਡਿੱਗ ਪਿਆ ਤਾਂ ਲੁਟੇਰੇ ਮੋਬਾਈਲ ਫ਼ੋਨ ਖੋਹਣ ਲਈ ਉਸ ਨਾਲ ਹੱਥੋਪਾਈ ਹੋ ਗਏ। ਇਸੇ ਦੌਰਾਨ ਮੁਹੱਲੇ ਦੇ ਇੱਕ ਦੁਕਾਨਦਾਰ ਦੇ ਲੜਕੇ ਸੀਲੂ ਨੇ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਰੌਲਾ ਸੁਣ ਕੇ ਮੁਹੱਲਾ ਵਾਸੀ ਮੌਕੇ ‘ਤੇ ਇਕੱਠੇ ਹੋ ਗਏ। ਲੋਕਾਂ ਨੂੰ ਇਕੱਠਾ ਹੁੰਦਾ ਦੇਖ ਕੇ ਦੋਵੇਂ ਲੁਟੇਰੇ ਆਪਣਾ ਹੀਰੋ, ਰੰਗ ਕਾਲਾ (ਨੰਬਰ ਐੱਚ.ਆਰ. 24 ਏ.ਜੇ. 4925) ਘਟਨਾ ਸਥਾਨ ‘ਤੇ ਹੀ ਛੱਡ ਕੇ ਫ਼ਰਾਰ ਹੋ ਗਏ।ਮੁਹੱਲਾ ਵਾਸੀਆਂ ਨੇ ਦੱਸਿਆ ਕਿ ਲੁਟੇਰੇ ਕਥਿਤ ਤੌਰ ‘ਤੇ ਨਸ਼ੇ ਦੀ ਹਾਲਤ ਵਿਚ ਸਨ ਅਤੇ ਉਨ੍ਹਾਂ ਨੂੰ ਕਾਨੂੰਨ ਦਾ ਕੋਈ ਡਰ ਨਹੀਂ ਸੀ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਜਿਹੀਆਂ ਘਟਨਾਵਾਂ ਕਾਰਨ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਜੇਕਰ ਲੋਕਾਂ ਦੀ ਸੁਰੱਖਿਆ ਹੀ ਯਕੀਨੀ ਨਹੀਂ ਬਣਾਈ ਜਾ ਸਕਦੀ ਤਾਂ ਸਰਕਾਰ ਚੁਣਨ ਦਾ ਕੀ ਮਹੱਤਵ ਰਹਿ ਜਾਂਦਾ ਹੈ। ਇਸ ਘਟਨਾ ਵਿਚ ਥਾਣਾ ਮੁਖੀ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਵਿਅਸਤ ਹਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ‘ਕੂੜਾ ਪ੍ਰਬੰਧਨ ਅਤੇ ਵਾਤਾਵਰਨ ਦੀ ਸਾਂਭ-ਸੰਭਾਲ’ ਸਬੰਧੀ ਸੈਮੀਨਾਰ ਤੇ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਬਠਿੰਡਾ ਦੀ ਰਿੰਗ ਰੋਡ ’ਤੇ ਬਣੀਆਂ ਨਾਜਾਇਜ਼ ਉਸਾਰੀਆਂ ’ਤੇ ਚੱਲਿਆ ਪੀਲਾ ਪੰਜਾ
Ad Position 24