ਗੁਰੂ ਕਾਸ਼ੀ ਯੂਨੀਵਰਸਿਟੀ ਨੇ ‘ਕੂੜਾ ਪ੍ਰਬੰਧਨ ਅਤੇ ਵਾਤਾਵਰਨ ਦੀ ਸਾਂਭ-ਸੰਭਾਲ’ ਸਬੰਧੀ ਸੈਮੀਨਾਰ ਤੇ ਜਾਗਰੂਕਤਾ ਰੈਲੀ ਕੱਢੀ
ਤਲਵੰਡੀ ਸਾਬੋ, 12 ਨਵੰਬਰ (ਰਵਜੋਤ ਸਿੰਘ ਰਾਹੀ)- ਸੁਪਰੀਮ ਕੋਰਟ ਅਤੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐੱਨ. ਐੱਸ.
ਤਲਵੰਡੀ ਸਾਬੋ, 12 ਨਵੰਬਰ (ਰਵਜੋਤ ਸਿੰਘ ਰਾਹੀ)- ਸੁਪਰੀਮ ਕੋਰਟ ਅਤੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਤੇ ਡਾਇਰੈਕਟਰ ਵਿਦਿਆਰਥੀ ਭਲਾਈ ਵਲੋਂ ਠੋਸ-ਕੂੜਾ ਪ੍ਰਬੰਧਨ ਵਿਸ਼ੇ ‘ਤੇ ਸੈਮੀਨਾਰ, ਵਾਤਾਵਰਨ ਦੀ ਸਾਂਭ-ਸੰਭਾਲ ਲਈ ਜਾਗਰੂਕਤਾ ਰੈਲੀ ਅਤੇ ਫੈਕਲਟੀ ਆਫ਼ ਪਰਫਾਰਮਿੰਗ ਐਂਡ ਵੀਜ਼ੂਅਲ ਆਰਟ ਵਲੋਂ ਹਰੇ-ਭਰੇ ਆਲੇ-ਦੁਆਲੇ ਸੰਬੰਧੀ ਫ਼ੋਟੋ ਤੇ ਪੋਸਟਰ ਪ੍ਰਦਰਸ਼ਨੀ ਲਗਾਈ ਗਈ। ਸੈਮੀਨਾਰ ਵਿਚ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਬਤੌਰ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਡਾਇਰੈਕਟਰ ਯੁਵਾ ਮਾਮਲਿਆਂ ਤੇ ਸੱਭਿਆਚਾਰ ਡਾ. ਕੰਵਲਜੀਤ ਕੌਰ, ਵੱਖ-ਵੱਖ ਵਿਭਾਗਾਂ ਦੇ ਡੀਨ, ਅਧਿਆਪਕ, ਵਿਦਿਆਰਥੀ ਅਤੇ ਐੱਨ.ਐੱਸ.ਐੱਸ ਵਲੰਟੀਅਰ ਹਾਜ਼ਰ ਹੋਏ। ਮੁੱਖ ਬੁਲਾਰੇ ਡਾ. ਸਿੰਘ ਨੇ ਪਰਾਲ਼ੀ ਸਾੜਨ ਕਾਰਨ ਵਾਤਾਵਰਨ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸਦਉਪਯੋਗ ਬਾਰੇ ਚਾਨਣਾ ਪਾਇਆ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਪਰਾਲੀ ਦੇ ਘਰੇਲੂ ਉਪਯੋਗ ਅਤੇ ਹੋਰਨਾਂ ਢੰਗਾਂ ਨਾਲ ਸੁਚੱਜੀ ਵਰਤੋਂ ਬਿਜਲੀ ਤੇ ਇਥਨੋਲ ਬਾਰੇ ਚਾਨਣਾ ਪਾਇਆ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਵਰਸਿਟੀ ਨੂੰ ਪਲਾਸਟਿਕ ਮੁਕਤ ਕਰਨ ਲਈ ਐੱਨ.ਐੱਸ.ਐੱਸ. ਵਲੰਟੀਅਰਾਂ ਅਤੇ ਵਿਦਿਆਰਥੀਆਂ ਦੀ ਪਹਿਲ-ਕਦਮੀ ਦਾ ਸੁਆਗਤ ਕੀਤਾ। ਇਸ ਮੌਕੇ ਫੈਕਲਟੀ ਆਫ਼ ਪਰਫਾਰਮਿੰਗ ਆਰਟਸ ਦੇ ਵਿਦਿਆਰਥੀਆਂ ਵਲੋਂ ਵਾਤਾਵਰਨ ਪੱਖੀ ਪੋਸਟਰਾਂ ਅਤੇ ਪੇਂਟਿੰਗਜ਼ ਦੀ ਲਗਾਈ ਪ੍ਰਦਰਸ਼ਨੀ ਲੋਕਾਂ ਦੀ ਖਿੱਚ ਦਾ ਕੇਂਦਰ ਰਹੀ। ਐੱਸੋਸੀਏਟ ਡਾਇਰੈਕਟਰ ਪਸਾਰ ਡਾ. ਬਲਜਿੰਦਰ ਸਿੰਘ ਤੇ ਐੱਨ.ਐੱਸ.ਐੱਸ. ਕੁਆਰਡੀਨੇਟਰ ਨਰਿੰਦਰ ਕੌਰ ਦੀ ਦੇਖ-ਰੇਖ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵਲੋਂ ‘ਪਰਾਲੀ ਨਹੀਂ ਜਲਾਵਾਂਗੇ, ਰੰਗਲਾ ਪੰਜਾਬ ਬਣਾਵਾਂਗੇ’ ਦੇ ਨਾਅਰਿਆਂ ਨਾਲ ਰੈਲੀ ਕੱਢੀ ਗਈ।