ਵਿਧਾਨ ਸਭਾ ਚੋਣਾਂ-2027: ਬਠਿੰਡਾ ਵਿਖੇ 1200 ਮਸ਼ੀਨਾਂ ਦੀ ਜ਼ਿਲ੍ਹਾ ਚੋਣ ਅਫਸਰ ਨੇ ਕੀਤੀ ਫਸਟ ਲੈਵਲ ਚੈਕਿੰਗ
ਬਠਿੰਡਾ, 12 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਜ਼ਿਲ੍ਹਾ ਬਠਿੰਡਾ ਵਿਖੇ ਮੌਜੂਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰੇਲ (ਵੀ. ਵੀ.
ਬਠਿੰਡਾ, 12 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਜ਼ਿਲ੍ਹਾ ਬਠਿੰਡਾ ਵਿਖੇ ਮੌਜੂਦ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰੇਲ (ਵੀ.ਵੀ.ਪੀ.ਏ.ਟੀ) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ) ਰਾਜੇਸ਼ ਧੀਮਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਈਵੀਐਮਜ਼ ਅਤੇ ਵੀਵੀਪੀਏਟੀ ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੁਆਰਾ ਨਿਰਧਾਰਤ ਇਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ। ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਅਤੇ ਵੀਵੀਪੀਏਟੀ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਵਲੋਂ ਕੀਤੀ ਗਈ। ਜ਼ਿਲ੍ਹਾ ਬਠਿੰਡਾ ’ਚ ਕੁੱਲ 1204 ਪੋਲਿੰਗ ਸਟੇਸ਼ਨ ਹਨ, ਜਿੰਨ੍ਹਾਂ ’ਤੇ ਕਰੀਬ 2733 ਬੈਲਟ ਯੂਨਿਟ, 1762 ਕੰਟਰੋਲ ਯੂਨਿਟ ਅਤੇ 1818 ਵੀ.ਵੀ.ਪੀ.ਏ.ਟੀ ਇਸਤੇਮਾਲ ਕੀਤੇ ਜਾਣਗੇ ਅਤੇ ਅੱਜ ਇਨ੍ਹਾਂ ਸਾਰਿਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ( ਜ) ਮੈਡਮ ਪੂਨਮ ਸਿੰਘ ਅਤੇ ਤਹਿਸੀਲਦਾਰ ਚੋਣਾਂ ਮੈਡਮ ਹਰਜਿੰਦਰ ਕੌਰ ਵੀ ਹਾਜ਼ਰ ਸਨ।