ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ ਜੱਜਲ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ਵਿਚ ਮਾਰੀਆਂ ਮੱਲ੍ਹਾਂ
ਰਾਮਾਂ ਮੰਡੀ, 12 ਨਵੰਬਰ (ਤਰਸੇਮ ਸਿੰਗਲਾ)- ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ ਜੱਜਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਸੈਸ਼ਨ 2026-27 ਦੌਰਾਨ ਕਰਵਾਏ ਗਏ ਪ੍ਰਾਇਮਰੀ ਸੈਂਟਰ ਅਤੇ ਪ੍ਰਾਇਮਰੀ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਅਤੇ ਮਾਣ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਰਾਮਾਂ ਮੰਡੀ, 12 ਨਵੰਬਰ (ਤਰਸੇਮ ਸਿੰਗਲਾ)- ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ ਜੱਜਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਸੈਸ਼ਨ 2026-27 ਦੌਰਾਨ ਕਰਵਾਏ ਗਏ ਪ੍ਰਾਇਮਰੀ ਸੈਂਟਰ ਅਤੇ ਪ੍ਰਾਇਮਰੀ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਖੇਡਾਂ ਵਿਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਅਤੇ ਮਾਣ ਦਾ ਮਾਹੌਲ ਪਾਇਆ ਜਾ ਰਿਹਾ ਹੈ।ਪ੍ਰਾਇਮਰੀ ਸੈਂਟਰ ਪੱਧਰੀ ਖੇਡ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਰੱਸਾਕਸ਼ੀ, ਬੈਡਮਿੰਟਨ, ਕਰਾਟੇ, ਯੋਗਾ, ਅਥਲੈਟਿਕਸ ਅਤੇ ਖੋ-ਖੋ ਵਰਗੀਆਂ ਵੱਖ-ਵੱਖ ਖੇਡਾਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਗਮੇ ਹਾਸਲ ਕੀਤੇ। ਇਸੇ ਤਰ੍ਹਾਂ ਪ੍ਰਾਇਮਰੀ ਬਲਾਕ ਪੱਧਰੀ ਮੁਕਾਬਲਿਆਂ ਵਿਚ ਵੀ ਵਿਦਿਆਰਥੀਆਂ ਨੇ ਯੋਗਾ, ਕਰਾਟੇ ਅਤੇ ਅਥਲੈਟਿਕਸ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਅਤੇ ਚਾਂਦੀ ਦੇ ਤਗਮੇ ਆਪਣੇ ਨਾਂ ਕੀਤੇ। ਅਥਲੈਟਿਕਸ ਦੇ 100 ਮੀਟਰ ਦੌੜ, ਲੰਬੀ ਛਾਲ ਅਤੇ ਗੋਲਾ ਸੁੱਟਣ ਦੇ ਮੁਕਾਬਲਿਆਂ ਵਿਚ ਵੀ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਅਤੇ ਖੇਡ ਕਾਬਲੀਅਤ ਦਾ ਲੋਹਾ ਮਨਵਾਇਆ।ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸਵਾਤੀ ਕੋਹਲੀ ਚੋਪੜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਬੱਚਿਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ, ਲਗਨ ਅਤੇ ਨਿਰੰਤਰ ਅਭਿਆਸ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਅਗਵਾਈ ਕਰਨ ਦੀ ਸਮਰੱਥਾ, ਆਪਸੀ ਸਹਿਯੋਗ ਅਤੇ ਟੀਮ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।ਸਕੂਲ ਦੀ ਪ੍ਰਬੰਧਕੀ ਕਮੇਟੀ ਨੇ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥੀਆਂ, ਕੋਚਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਕਮੇਟੀ ਨੇ ਕਿਹਾ ਕਿ ਸਕੂਲ ਵਲੋਂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨੂੰ ਵੀ ਬਰਾਬਰ ਮਹੱਤਵ ਦਿੱਤਾ ਜਾਂਦਾ ਹੈ ਅਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਨੂੰ ਹਰ ਖੇਤਰ ਵਿਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਸਫਲਤਾ ਵਿਚ ਕੋਚ ਜਸਪਾਲ ਸਿੰਘ ਅਤੇ ਨਿਲੇਸ਼ ਖੱਤਰੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੰਤ ਵਿਚ ਸਕੂਲ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਵਲੋਂ ਜੇਤੂ ਖਿਡਾਰੀਆਂ ਅਤੇ ਕੋਚਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।