12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਭਾਈ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਅਰਦਾਸ ਸਮਾਗਮ ਦੇ ਪ੍ਰਬੰਧਾਂ ਬਾਰੇ ਜਾਣਨ ਉਨ੍ਹਾਂ ਦੇ ਪਿਤਾ ਪੁੱਜੇ ਦਮਦਮਾ ਸਾਹਿਬ

ਤਲਵੰਡੀ ਸਾਬੋ, 12 ਨਵੰਬਰ (ਰਣਜੀਤ ਸਿੰਘ ਰਾਜੂ)- ਪਿਛਲੇ ਦਿਨਾਂ ਚ ਮਾਨਸਾ ਵਿਖੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁੰਨ ਭਾਈ ਪਰਵਿੰਦਰ ਸਿੰਘ ਝੋਟਾ ਜਿਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕੌਮੀ ਸ਼ਹੀਦ ਐਲਾਨਿਆ ਜਾ ਚੁੱਕੈ ਦੀ ਅੰਤਿਮ ਅਰਦਾਸ ਸਬੰਧੀ 15 ਨਵੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਚ ਕੀਤੇ ਜਾ ਰਹੇ ਸਮਾਗਮ ਦੇ ਪ੍ਰਬੰਧਾਂ ਬਾਰੇ ਜਾਣਨ ਲਈ ਅੱਜ ਭਾਈ ਝੋਟਾ ਦੇ ਪਿਤਾ ਜਥੇਦਾਰ ਭੀਮ ਸਿੰਘ ਦਮਦਮਾ ਸਾਹਿਬ ਪੁੱਜੇ। ਜਥੇਦਾਰ ਭੀਮ ਸਿੰਘ ਸਭ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਅਤੇ ਤਖਤ ਸਾਹਿਬ ਮੱਥਾ ਟੇਕਣ ਉਪਰੰਤ ਉਨ੍ਹਾਂ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨਾਲ ਵੀ ਮੁਲਾਕਾਤ ਕੀਤੀ।

Ad Position 21
No active advertisement
ਭਾਈ ਝੋਟਾ ਦੇ ਅੰਤਿਮ ਅਰਦਾਸ ਸਮਾਗਮ ਦੇ ਪ੍ਰਬੰਧਾਂ ਬਾਬਤ ਜਾਣਕਾਰੀ ਹਾਸਲ ਕਰਦੇ ਜਥੇਦਾਰ ਭੀਮ ਸਿੰਘ। 13-11-2026
ਤਲਵੰਡੀ ਸਾਬੋ, 12 ਨਵੰਬਰ (ਰਣਜੀਤ ਸਿੰਘ ਰਾਜੂ)- ਪਿਛਲੇ ਦਿਨਾਂ ਚ ਮਾਨਸਾ ਵਿਖੇ ਕਤਲ ਕੀਤੇ ਗਏ ਨਸ਼ਾ ਵਿਰੋਧੀ ਕਾਰਕੁੰਨ ਭਾਈ ਪਰਵਿੰਦਰ ਸਿੰਘ ਝੋਟਾ ਜਿਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਕੌਮੀ ਸ਼ਹੀਦ ਐਲਾਨਿਆ ਜਾ ਚੁੱਕੈ ਦੀ ਅੰਤਿਮ ਅਰਦਾਸ ਸਬੰਧੀ 15 ਨਵੰਬਰ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਦੀਵਾਨ ਹਾਲ ਚ ਕੀਤੇ ਜਾ ਰਹੇ ਸਮਾਗਮ ਦੇ ਪ੍ਰਬੰਧਾਂ ਬਾਰੇ ਜਾਣਨ ਲਈ ਅੱਜ ਭਾਈ ਝੋਟਾ ਦੇ ਪਿਤਾ ਜਥੇਦਾਰ ਭੀਮ ਸਿੰਘ ਦਮਦਮਾ ਸਾਹਿਬ ਪੁੱਜੇ। ਜਥੇਦਾਰ ਭੀਮ ਸਿੰਘ ਸਭ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਅਤੇ ਤਖਤ ਸਾਹਿਬ ਮੱਥਾ ਟੇਕਣ ਉਪਰੰਤ ਉਨ੍ਹਾਂ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨਾਲ ਵੀ ਮੁਲਾਕਾਤ ਕੀਤੀ। ਜਥੇਦਾਰ ਬਾਬਾ ਟੇਕ ਸਿੰਘ ਨੇ ਜਥੇ: ਭੀਮ ਸਿੰਘ ਨੂੰ ਸਿਰੋਪਾਉ ਦੀ ਬਖਸ਼ਿਸ ਕੀਤੀ। ਸਿੰਘ ਸਾਹਿਬ ਨਾਲ ਮੁਲਾਕਾਤ ਉਪਰੰਤ ਜਥੇਦਾਰ ਭੀਮ ਸਿੰਘ ਤਖਤ ਸਾਹਿਬ ਦੇ ਦੀਵਾਨ ਹਾਲ ਚ ਪਹੁੰਚੇ ਜਿੱਥੇ 15 ਨਵੰਬਰ ਨੂੰ ਭਾਈ ਝੋਟਾ ਦੀ ਅੰਤਿਮ ਅਰਦਾਸ ਸਬੰਧੀ ਸਮਾਗਮ ਕੀਤਾ ਜਾਣਾ ਹੈ। ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਨੇ ਭਾਈ ਝੋਟਾ ਦੇ ਪਿਤਾ ਨੂੰ ਅੰਤਿਮ ਅਰਦਾਸ ਸਮਾਗਮ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਤੋਂ ਜਾਣੂੰ ਕਰਵਾਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਭੀਮ ਸਿੰਘ ਨੇ ਜਿੱਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਭਾਈ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ‘ਚ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ ਉੱਥੇ ਉਨ੍ਹਾਂ ਨੇ ਮਾਨਸਾ ਮੋਰਚੇ ‘ਚ ਸ਼ਾਮਿਲ ਹੁੰਦੀਆਂ ਰਹੀਆਂ ਸੰਗਤਾਂ ਨੂੰ ਵੀ ਅੰਤਿਮ ਅਰਦਾਸ ਸਮਾਗਮ ‘ਚ ਵਧ ਚੜ੍ਹ ਕੇ ਪੁੱਜਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਅੰਤਿਮ ਅਰਦਾਸ ਚ ਹਾਜ਼ਰੀਆਂ ਭਰਨ ਮੌਕੇ ਗੁਰਮਰਿਯਾਦਾ ਦਾ ਪੂਰਾ ਖਿਆਲ ਰੱਖਿਆ ਜਾਵੇ। ਅਮਨ ਕਾਨੂੰਨ ਬਰਕਰਾਰ ਰੱਖਣ ‘ਚ ਸਹਿਯੋਗ ਦਿੱਤਾ ਜਾਵੇ ਅਤੇ ਸਮਾਗਮ ਮੌਕੇ ਪ੍ਰਣ ਕਰੀਏ ਕਿ ਹਰ ਵਿਅਕਤੀ ਨਸ਼ਾ ਵਿਰੋਧੀ ਲੜਾਈ ‘ਚ ਨਿਰਣਾਇਕ ਭੂਮਿਕਾ ਅਦਾ ਕਰੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਤਖਤ ਸਾਹਿਬ ਦੇ ਮੀਤ ਮੈਨੇਜਰ ਮਨਦੀਪ ਸਿੰਘ ਮਾਖਾ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ (ਟਿਕੈਤ) ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਰਾਮਾਂ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਹਾਰਾ ਨੇ ਦੋ ਬੇਸਹਾਰਾ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਪਹੁੰਚਾਇਆ ਅਗਲੀ ਖ਼ਬਰ ਸੇਂਟ ਜ਼ੇਵੀਅਰਜ਼ ਕਾਨਵੈਂਟ ਸਕੂਲ ਜੱਜਲ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ਵਿਚ ਮਾਰੀਆਂ ਮੱਲ੍ਹਾਂ
Ad Position 24