ਗੁਰੂ ਕਾਸ਼ੀ ਸਕੂਲ ਦੇ ਵਿਦਿਆਰਥੀਆਂ ਨੇ ਸਕਿੱਲ ਡਿਵੈਲਪਮੈਂਟ ਸੈਂਟਰ ਆਫ਼ ਐਕਸੀਲੈਂਸ ਫ਼ਰੀਦਕੋਟ ਦਾ ਦੌਰਾ
ਭਗਤਾ ਭਾਈਕਾ, 12 ਨਵੰਬਰ (ਸੁਖਪਾਲ ਸਿੰਘ ਸੋਨੀ)-ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਕਿੱਤਾਮੁਖੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਸੀ. ਐੱਮ.
ਭਗਤਾ ਭਾਈਕਾ, 12 ਨਵੰਬਰ (ਸੁਖਪਾਲ ਸਿੰਘ ਸੋਨੀ)-ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ-ਨਾਲ ਕਿੱਤਾਮੁਖੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਸੀ.ਐੱਮ.ਐੱਸ. ਗੁਰੂ ਕਾਸ਼ੀ ਪਬਲਿਕ ਸਕੂਲ, ਭਗਤਾ ਭਾਈਕਾ ਦੇ ਬਾਰ੍ਹਵੀਂ ਕਲਾਸ (ਕਾਮਰਸ) ਦੇ ਵਿਦਿਆਰਥੀਆਂ ਵਲੋਂ ਸਕਿੱਲ ਡਿਵੈਲਪਮੈਂਟ ਸੈਂਟਰ ਆਫ਼ ਐਕਸੀਲੈਂਸ, ਫ਼ਰੀਦਕੋਟ ਦਾ ਵਿੱਦਿਅਕ ਦੌਰਾ ਕੀਤਾ ਗਿਆ। ਇਸ ਮੌਕੇ ਸਕਿੱਲ ਡਿਵੈਲਪਮੈਂਟ ਸੈਂਟਰ ਆਫ਼ ਐਕਸੀਲੈਂਸ ਦੇ ਡਾਇਰੈਕਟਰ ਦਲਬੀਰ ਸਿੰਘ ਦੀ ਅਗਵਾਈ ਹੇਠ ਸੈਂਟਰ ਹੈਡ ਅਤੇ ਅਟੈਂਡੈਂਟ ਮਨੀਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸੈਂਟਰ ਵਿਖੇ ਚਲਾਏ ਜਾ ਰਹੇ ਵੱਖ-ਵੱਖ ਕਿੱਤਾਮੁਖੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮੁੱਖ ਤੌਰ ’ਤੇ ਹੈਲਥ ਕੇਅਰ, ਕਸਟਮਰ ਕੇਅਰ, ਬਿਊਟੀ ਐਂਡ ਵੈਲਨੈੱਸ, ਵੇਅਰ ਹਾਊਸ ਸਕਿੱਲ ਕੋਰਸ ਅਤੇ ਫ਼ੈਸ਼ਨ ਡਿਜ਼ਾਈਨਿੰਗ ਵਰਗੇ ਕੋਰਸਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਹ ਕੋਰਸ ਸਰਕਾਰ ਵਲੋਂ ਬਿਲਕੁਲ ਮੁਫ਼ਤ ਕਰਵਾਏ ਜਾਂਦੇ ਹਨ ਅਤੇ ਸਿਖਲਾਈ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਲੋੜੀਂਦੀ ਸਿੱਖਿਆ ਸਮੱਗਰੀ ਬਿੱਲ ਕੁੱਲ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ। ਇਸ ਦੌਰੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਕੋਰਸਾਂ ਦੀ ਕਾਰਜ ਪ੍ਰਣਾਲੀ ਅਤੇ ਭਵਿੱਖ ਵਿਚ ਰੁਜ਼ਗਾਰ ਦੀਆਂ ਸੰਭਾਵਨਾਵਾਂ ਬਾਰੇ ਜਾਣਕਾ ਰੀ ਹਾਸਲ ਕੀਤੀ। ਸਕੂਲ ਦੇ ਪ੍ਰਿੰਸੀਪਲ ਰਮਨ ਕੁਮਾਰ ਨੇ ਦੱਸਿਆ ਕਿ ਅਜਿਹੇ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਵਿਚ ਸਹੀ ਕਿੱਤੇ ਦੀ ਚੋਣ ਕਰਨ ਲਈ ਵੀ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਰਵਾਇਤੀ ਸਿੱਖਿਆ ਦੇ ਨਾਲ ਕਿੱਤਾ ਮੁਖੀ ਸਿਖਲਾਈ ਅਤੇ ਵਿਹਾਰਕ ਗਿਆਨ ਵੀ ਬੇਹੱਦ ਜ਼ਰੂਰੀ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੀ ਮੰਗ ਅਨੁਸਾਰ ਨਵੇਂ ਹੁਨਰਾਂ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਸਿੱਖਿਆ ਸੰਸਥਾਵਾਂ ਦੀ ਅਹਿਮ ਜ਼ਿੰਮੇਵਾਰੀ ਹੈ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਕਾਮਰਸ ਅਧਿਆਪਕ ਨਰਿੰਦਰ ਮੈਗੀ, ਪਰਮਜੀਤ ਸਿੰਘ ਅਤੇ ਮੈਡਮ ਕਰਮਜੀਤ ਕੌਰ ਵੀ ਹਾਜ਼ਰ ਸਨ।