ਵਿਦਿਆਰਥਣਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ
ਜੋਗਾ, 12 ਨਵੰਬਰ (ਵਿ. ਪ੍ਰਤੀ)- ਸਿੱਖਿਆ ਵਿਭਾਗ ਮਾਨਸਾ ਵਲੋਂ ਡਰੱਗ ਹੋਟਸਪੋਟ ਪਿੰਡਾਂ ’ਚ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨੇੜਲੇ ਪਿੰਡ ਰੱਲਾ ਦੇ ਸਰਕਾਰੀ ਸੈਕੰਡਰੀ ਸਕੂਲ ਕੰਨਿਆ ਵਿਖੇ ਏ.
ਜੋਗਾ, 12 ਨਵੰਬਰ (ਵਿ.ਪ੍ਰਤੀ)- ਸਿੱਖਿਆ ਵਿਭਾਗ ਮਾਨਸਾ ਵਲੋਂ ਡਰੱਗ ਹੋਟਸਪੋਟ ਪਿੰਡਾਂ ’ਚ ਵਿਦਿਆਰਥੀਆਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਨੇੜਲੇ ਪਿੰਡ ਰੱਲਾ ਦੇ ਸਰਕਾਰੀ ਸੈਕੰਡਰੀ ਸਕੂਲ ਕੰਨਿਆ ਵਿਖੇ ਏ.ਐੱਸ.ਆਈ. ਗੁਰਦੀਪ ਸਿੰਘ ਦੀ ਅਗਵਾਈ ਹੇਠ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਨੀਲਮ ਰਾਣੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਸਹੀ ਦਿਸ਼ਾ ਪ੍ਰਦਾਨ ਕਰਨ ਲਈ ਉਨ੍ਹਾਂ ਦਾ ਸਮਾਜਿਕ ਅਲਾਮਤਾਂ ਤੋਂ ਜਾਣੂ ਹੋਣਾ ਲਾਜ਼ਮੀ ਹੈ ਤਾਂ ਜੋ ਉਹ ਆਪਣੇ ਭਵਿੱਖ ਲਈ ਚੰਗੇ-ਮਾੜੇ ਕਾਰਜ ਦੀ ਪਹਿਚਾਣ ਕਰ ਸਕਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਮਾਧਿਅਮਾਂ ਰਾਹੀਂ ਨਸ਼ਿਆਂ ਤੋਂ ਦੂਰ ਰਹਿ ਕੇ ਵਧੀਆ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ।