ਖੋਖਰ ਕਲਾਂ ਸਕੂਲ ’ਚ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਮਾਨਸਾ, 12 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਵਿਗਿਆਨ ਕੇਂਦਰ ਮਾਨਸਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਖਰ ਕਲਾਂ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਸਹਿਯੋਗੀ ਨਿਰਦੇਸ਼ਕ ਸਿਖਲਾਈ ਡਾ.
ਮਾਨਸਾ, 12 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਵਿਗਿਆਨ ਕੇਂਦਰ ਮਾਨਸਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਖਰ ਕਲਾਂ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਸਹਿਯੋਗੀ ਨਿਰਦੇਸ਼ਕ ਸਿਖਲਾਈ ਡਾ. ਅਜੀਤਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਮਿੱਟੀ ਦੀ ਉਪਜਾਊ ਸ਼ਕਤੀ ਘਟਣ ਦੇ ਨਾਲ ਹੀ ਸੜਕੀ ਹਾਦਸੇ ਵਾਪਰਨ ਦਾ ਖ਼ਦਸ਼ਾ ਰਹਿੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮਾਪਿਆਂ ਨੂੰ ਧੂੰਏਂ ਦੇ ਪ੍ਰਦੂਸ਼ਣ ਨਾਲ ਹੁੰਦੇ ਨੁਕਸਾਨ ਬਾਰੇ ਦੱਸ ਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਹਿਣ। ਸਹਾਇਕ ਪ੍ਰੋਫੈਸਰ ਪੌਦ ਸੁਰੱਖਿਆ ਡਾ. ਰਣਵੀਰ ਸਿੰਘ ਤੇ ਡਾ. ਅਜੈ ਸਿੰਘ ਸਹਾਇਕ ਪ੍ਰੋਫੈਸਰ ਪਸ਼ੂ ਵਿਗਿਆਨ ਨੇ ਦੱਸਿਆ ਕਿ ਵਿਦਿਆਰਥੀ ਆਪਣੇ ਮਾਪਿਆਂ ਨੂੰ ਇਹ ਜਾਣਕਾਰੀ ਵੀ ਦੇ ਸਕਦੇ ਹਨ ਕਿ ਕੇਂਦਰ ਮਾਨਸਾ ਵਲੋਂ ਪਰਾਲੀ ਦੀ ਸਾਂਭ-ਸੰਭਾਲ ਲਈ ਮਸ਼ੀਨਰੀ ਘੱਟ ਰੇਟਾਂ ਉੱਪਰ ਮੁਹੱਈਆ ਕਰਵਾਈ ਜਾਂਦੀ ਹੈ, ਜਿਸ ਸਭ ਤੋਂ ਕਾਮਯਾਬ ਮਸ਼ੀਨ ਹੈਪੀ ਸੀਡਰ ਵੀ ਸ਼ਾਮਿਲ ਹੈ। ਇਸ ਦੌਰਾਨ ਕਰਵਾਏ ਲੇਖ ਅਤੇ ਸਵਾਲ-ਜਵਾਬ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ।