12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਡੀ.ਟੀ.ਐੱਫ. ਵਲੋਂ ਸੰਗਰੂਰ ਧਰਨੇ ’ਚ ਸ਼ਮੂਲੀਅਤ ਕਰਨ ਦਾ ਐਲਾਨ

ਮਾਨਸਾ, 12 ਨਵੰਬਰ (ਸੱਭਿ. ਪ੍ਰਤੀ.)

Ad Position 21
No active advertisement
ਅਜੀਤ ਡੈਸਕ 13-11-2026
ਮਾਨਸਾ, 12 ਨਵੰਬਰ (ਸੱਭਿ.ਪ੍ਰਤੀ.)- ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਸੰਗਰੂਰ 13 ਨਵੰਬਰ ਤੋਂ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ। ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਤਾਮਕੋਟ ਅਤੇ ਹਰਜਿੰਦਰ ਸਿੰਘ ਅਨੂਪਗੜ੍ਹ ਨੇ ਕਿਹਾ ਕਿ ਸੰਘਰਸ਼ ’ਚ ਜਥੇਬੰਦੀ ਵਲੋਂ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਕਰਵਾਉਣ ਦੇ ਨਾਲ ਹੀ 10 ਪ੍ਰਤੀਸ਼ਤ ਬਕਾਇਆ ਡੀ. ਏ. ਤੁਰੰਤ ਜਾਰੀ ਕਰ ਕੇ ਹੋਰ ਸਾਰੀਆਂ ਮੰਗਾਂ ਮੰਨੀਆਂ ਜਾਣ।
Ad Position 22
No active advertisement
ਪਿਛਲੀ ਖ਼ਬਰ ਸੁਖਦਰਸ਼ਨ ਸ਼ਰਮਾ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਖੋਖਰ ਕਲਾਂ ਸਕੂਲ ’ਚ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ
Ad Position 24