ਬੁਢਲਾਡਾ, 12 ਨਵੰਬਰ (ਪ.ਪ.)-ਭਾਰਤੀ ਜਨਤਾ ਪਾਰਟੀ ਵਲੋਂ ਸੁਖਦਰਸ਼ਨ ਸ਼ਰਮਾ ਨੂੰ ਭਾਜਪਾ ਮਾਨਸਾ ਜ਼ਿਲ੍ਹੇ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਖ਼ੁਸ਼ੀ ਦਾ ਮਾਹੌਲ ਹੈ। ਨਵਨਿਯੁਕਤ ਮੀਤ ਪ੍ਰਧਾਨ ਨੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਨਗੇ।