ਮਾਨਸਾ, 12 ਨਵੰਬਰ (ਸ.ਰਿ.)- ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਵਲੋਂ ਮਗਨਰੇਗਾ ਮਜ਼ਦੂਰਾਂ ਨੂੰ ਕੰਮ ਨਾ ਮਿਲਣ ਅਤੇ ਮੇਟਾ ਵਰਕਰਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਵਿਰੋਧ ’ਚ 16 ਨਵੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਨੇੜੇ ਰੋਸ ਧਰਨਾ ਲਗਾਇਆ ਜਾਵੇਗਾ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਘਰਾਂਗਣਾ, ਸੂਬਾ ਆਗੂ ਗੁਰਸੇਵਕ ਮਾਨਬੀਬੜੀਆਂ ਨੇ ਦੱਸਿਆ ਕਿ ਮੋਦੀ ਸਰਕਾਰ ਵਲੋਂ ਜਦੋਂ ਤੋਂ ਮਗਨਰੇਗਾ ਕਾਨੂੰਨ ਬਦਲ ਕੇ ਜੀ ਰਾਮ ਜੀ ਸਕੀਮ ਲਿਆ ਕੇ ਹਾਜ਼ਰੀਆਂ ਆਨਲਾਈਨ ਕੀਤੀਆਂ ਹਨ ਉਦੋਂ ਤੋਂ ਹੀ ਵੱਡੀ ਪੱਧਰ ’ਤੇ ਪਿੰਡਾਂ ਵਿਚ ਮੇਟਾ ਤੇ ਮਗਨਰੇਗਾ ਮਜ਼ਦੂਰਾਂ ਨੂੰ ਵੱਡੀਆਂ ਸਮੱਸਿਆਵਾਂ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਧਰਨੇ ਦੀ ਸਫਲਤਾ ਲਈ ਪਿੰਡਾਂ ’ਚ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ।