12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਲਈ ਐੱਮ.ਡੀ.ਆਰ. ਦੀ ਹੋਈ ਰੀਵਿਊ ਮੀਟਿੰਗ

ਮਾਨਸਾ, 12 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਗਰਭਵਤੀ ਮਾਵਾਂ ਦੀ ਮੌਤ ਦਰ ਘੱਟ ਕਰਨ ਦੇ ਮਕਸਦ ਨਾਲ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਐਮ.

Ad Position 21
No active advertisement
ਅਜੀਤ ਡੈਸਕ 13-11-2026
ਮਾਨਸਾ, 12 ਨਵੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਗਰਭਵਤੀ ਮਾਵਾਂ ਦੀ ਮੌਤ ਦਰ ਘੱਟ ਕਰਨ ਦੇ ਮਕਸਦ ਨਾਲ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਐਮ.ਡੀ.ਆਰ. ਦੀ ਰੀਵਿਊ ਮੀਟਿੰਗ ਸਥਾਨਕ ਸਿਵਲ ਸਰਜਨ ਦਫ਼ਤਰ ਵਿਖੇ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਕ ਬੁਢਲਾਡਾ ਅਤੇ ਇਕ ਸਰਦੂਲਗੜ ਬਲਾਕ ਦੀ ਮੈਟਰਨਲ ਮੌਤ ਦਾ ਰੀਵਿਊ ਕੀਤਾ ਗਿਆ ਹੈ। ਉਨ੍ਹਾਂ ਸਮੂਹ ਡਾਕਟਰ/ਸਟਾਫ ਨੂੰ ਹਦਾਇਤ ਕੀਤੀ ਕਿ ਗਰਭਵਤੀ ਔਰਤਾਂ ਨੂੰ ਹਰ ਸੰਭਵ ਯਤਨ ਕਰ ਕੇ ਨੇੜਲੇ ਏਮਜ਼ ਬਠਿੰਡਾ ਵਿਖੇ ਭੇਜਿਆ ਜਾਵੇ ਤਾਂ ਜੋ ਮਰੀਜ਼ ਦੀ ਜਾਨ ਬਚਾਈ ਜਾ ਸਕੇ ਅਤੇ ਹਰੇਕ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਕਰਨ ਦੇ ਨਾਲ ਹੀ ਘੱਟੋ-ਘੱਟ 4 ਏ.ਐਨ.ਸੀ. ਚੈਕਅੱਪ ਜਰੂਰ ਕੀਤੇ ਜਾਣ। ਉਨ੍ਹਾਂ ਆਖਿਆ ਕਿ ਏ.ਐਨ.ਐਮ. ਵਲੋਂ ਹਾਈ ਰਿਸਕ ਗਰਭਵਤੀ ਔਰਤਾਂ ਦਾ ਰਿਕਾਰਡ ਸਮੇਂ-ਸਮੇਂ ’ਤੇ ਅਪਡੇਟ ਕੀਤਾ ਜਾਵੇ ਅਤੇ ਸਬੰਧਿਤ ਗਾਇਨੋਕਾਲਜਿਸਟ ਤੇ ਸੀਨੀਅਰ ਮੈਡੀਕਲ ਅਫਸਰ ਨੂੰ ਵੀ ਜਾਣੂੰ ਕਰਵਾਇਆ ਜਾਵੇ। ਇਸ ਮੌਕੇ ਡਾ. ਕੰਵਲਪ੍ਰੀਤ ਬਰਾੜ, ਡਾ. ਬਲਜੀਤ ਕੌਰ, ਡਾ. ਵੇਦ ਪ੍ਰਕਾਸ਼ ਸੰਧੂ ਸਰਦੂਲਗੜ੍ਹ, ਡਾ. ਸਤਿੰਦਰ ਕੌਰ ਬੁਢਲਾਡਾ, ਡਾ. ਸ਼ੇਰ ਜੰਗ ਸਿੰਘ ਸਿੱਧੂ, ਡਾ. ਲਛਮੀ, ਡਾ. ਨਵਜੋਤ ਕੌਰ, ਡਾ. ਈਸ਼ਾਨ, ਡਾ. ਰਜਨੀਸ਼, ਡਾ. ਨਿਸ਼ਾ ਸਿੰਗਲਾ, ਡਾ. ਰੁਪਿੰਦਰ ਕੌਰ, ਡਾ. ਅਮਿਤ ਗੌਰ, ਡਾ. ਓਸੀਨ, ਦਰਸ਼ਨ ਸਿੰਘ, ਸ਼ਰਨਜੀਤ ਕੌਰ, ਪਰਮਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 7.1 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਮਾਡਰਨ ਕਾਲਜ ਭੀਖੀ ਵਿਖੇ ਰਾਸ਼ਟਰੀ ਸਿੱਖਿਆ ਨੀਤੀ ਸਬੰਧੀ ਕੁਇਜ਼ ਮੁਕਾਬਲਾ ਕਰਵਾਇਆ
Ad Position 24