13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਸਾਥੀ ਦਾ ਬਠਿੰਡਾ ਸਿਵਲ ਹਸਪਤਾਲ ਵਿਚ ਕਰਵਾਇਆ ਮੈਡੀਕਲ ਚੈੱਕਅੱਪ

ਬਠਿੰਡਾ, 13 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਸਾਥੀ ਬਾਬਾ ਬਸੰਤ ਸਿੰਘ ਨੂੰ ਸਿਹਤ ਸਬੰਧੀ ਸਮੱਸਿਆਵਾਂ ਦੇ ਚੱਲਦਿਆਂ ਇਲਾਜ ਲਈ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਬਠਿੰਡਾ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰ ਵਲੋਂ ਦੋਵਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 14-11-2026
ਬਠਿੰਡਾ, 13 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਸਾਥੀ ਬਾਬਾ ਬਸੰਤ ਸਿੰਘ ਨੂੰ ਸਿਹਤ ਸਬੰਧੀ ਸਮੱਸਿਆਵਾਂ ਦੇ ਚੱਲਦਿਆਂ ਇਲਾਜ ਲਈ ਸ਼ਹੀਦ ਭਾਈ ਮਨੀ ਸਿੰਘ ਸਿਵਲ ਹਸਪਤਾਲ ਬਠਿੰਡਾ ਵਿਖੇ ਲਿਆਂਦਾ ਗਿਆ। ਜਿੱਥੇ ਡਾਕਟਰ ਵਲੋਂ ਦੋਵਾਂ ਦਾ ਮੈਡੀਕਲ ਚੈੱਕਅਪ ਕੀਤਾ ਗਿਆ। ਇਸ ਸਬੰਧੀ ਐਡਵੋਕੇਟ ਮਨਪ੍ਰੀਤ ਸਿੰਘ ਬਰਾੜ ਨੇ ਦੱਸਿਆ ਕਿ ਚਾਚਾ ਹਰਜੀਤ ਸਿੰਘ ਨੂੰ ਪਿੱਠ ਦਰਦ ਅਤੇ ਕਿਡਨੀ ਸਬੰਧੀ ਸਮੱਸਿਆਵਾਂ ਆ ਰਹੀਆਂ ਸਨ। ਇਸੇ ਤਰ੍ਹਾਂ ਉਨ੍ਹਾਂ ਦੇ ਸਾਥੀ ਬਾਬਾ ਬਸੰਤ ਸਿੰਘ ਨੂੰ ਕਾਫ਼ੀ ਸਮਾਂ ਪਹਿਲਾਂ ਡਿੱਗਣ ਕਾਰਨ ਸੱਟ ਲੱਗ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਊਰੋ ਸਬੰਧੀ ਦਿੱਕਤ ਆ ਰਹੀ ਸੀ। ਇਨ੍ਹਾਂ ਸਿਹਤ ਸਮੱਸਿਆਵਾਂ ਦੇ ਮੱਦੇਨਜ਼ਰ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ। ਜ਼ਿਕਰਯੋਗ ਹੈ ਕਿ ਬਾਬਾ ਬਸੰਤ ਸਿੰਘ ਅਤੇ ਚਾਚਾ ਹਰਜੀਤ ਸਿੰਘ ਨੂੰ ਅਜਨਾਲਾ ਥਾਣੇ ਨਾਲ ਸਬੰਧਿਤ ਮਾਮਲੇ ਵਿਚ ਐਨ.ਐਸ.ਏ. ਲਗਾ ਕੇ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ, ਬਾਅਦ ਵਿਚ ਐਨਐਸਏ ਹਟਾਏ ਜਾਣ ਤੋਂ ਪਿੱਛੋਂ ਦੋਵਾਂ ਨੂੰ ਪੰਜਾਬ ਲਿਆਂਦਾ ਗਿਆ ਅਤੇ ਬਠਿੰਡਾ ਕੇਂਦਰੀ ਜੇਲ੍ਹ ਵਿਚ ਰੱਖਿਆ ਗਿਆ। ਉੱਧਰ, ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਜੇ ਵੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਬਹੁਮਤ ਹਾਸਲ ਕਰੇਗਾ - ਸਾਹਨੀ ਅਗਲੀ ਖ਼ਬਰ ਸਵੀਪ ਤਹਿਤ ਵਿਦਿਆਰਥੀਆਂ ਨੇ ਲੇਖ ਅਤੇ ਕੁਇਜ਼ ਮੁਕਾਬਲਿਆਂ ਵਿਚ ਲਿਆ ਉਤਸ਼ਾਹ ਨਾਲ ਹਿੱਸਾ
Ad Position 24