13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਡਾਇਰੈਕਟਰ ਪੰਚਾਇਤਾਂ ਤੇ ਪੇਂਡੂ ਵਿਕਾਸ ਵਲੋਂ ਵਿਧਾਇਕ ਬੁੱਧ ਰਾਮ ਦਾ ਸਨਮਾਨ

ਮਾਨਸਾ, 13 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਡਾਇਰੈਕਟਰ ਪੰਚਾਇਤਾਂ ਤੇ ਪੇਂਡੂ ਵਿਕਾਸ ਉਮਾ ਸ਼ੰਕਰ ਗੁਪਤਾ ਵਲੋਂ ਪੰਜਾਬ ਵਿਧਾਨ ਸਭਾ ਵਿਖੇ ਹਲਕਾ ਵਿਧਾਨ ਸਭਾ ਕਮੇਟੀ ਦੇ ਸਭਾਪਤੀ ਤੇ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਵਿਧਾਨ ਸਭਾ ਦੇ ਡਿਪਟੀ ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਚਾਇਤਾਂ ਤੇ ਪੇਂਡੂ ਵਿਕਾਸ ਵਿਭਾਗ ਵਲੋਂ ਅਜਿਹਾ ਨਿਵੇਕਲਾ ਕਦਮ ਹੈ, ਜੋ ਲੋਕਤੰਤਰ ਦੀਆਂ ਜੜ੍ਹਾਂ ਹੋਰ ਮਜ਼ ਬੂਤ ਕਰਨ ਦੇ ਨਾਲ ਹੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਏਗਾ।

Ad Position 21
No active advertisement
ਅਜੀਤ ਡੈਸਕ 14-11-2026
ਮਾਨਸਾ, 13 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)- ਡਾਇਰੈਕਟਰ ਪੰਚਾਇਤਾਂ ਤੇ ਪੇਂਡੂ ਵਿਕਾਸ ਉਮਾ ਸ਼ੰਕਰ ਗੁਪਤਾ ਵਲੋਂ ਪੰਜਾਬ ਵਿਧਾਨ ਸਭਾ ਵਿਖੇ ਹਲਕਾ ਵਿਧਾਨ ਸਭਾ ਕਮੇਟੀ ਦੇ ਸਭਾਪਤੀ ਤੇ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਵਿਧਾਨ ਸਭਾ ਦੇ ਡਿਪਟੀ ਸਕੱਤਰ ਜਸਵਿੰਦਰ ਸਿੰਘ ਨੇ ਕਿਹਾ ਕਿ ਪੰਚਾਇਤਾਂ ਤੇ ਪੇਂਡੂ ਵਿਕਾਸ ਵਿਭਾਗ ਵਲੋਂ ਅਜਿਹਾ ਨਿਵੇਕਲਾ ਕਦਮ ਹੈ, ਜੋ ਲੋਕਤੰਤਰ ਦੀਆਂ ਜੜ੍ਹਾਂ ਹੋਰ ਮਜ਼ ਬੂਤ ਕਰਨ ਦੇ ਨਾਲ ਹੀ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਏਗਾ। ਉਨ੍ਹਾਂ ਦੱਸਿਆ ਕਿ ਕਮੇਟੀ ਵਲੋਂ 3 ਸਾਲਾਂ ਦੌਰਾਨ ਪੇਂਡੂ ਵਿਕਾਸ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਉਦਮ ਕਰਨ ਦੇ ਨਾਲ ਹੀ ਜ਼ਿਲ੍ਹਾ ਪੱਧਰ ’ਤੇ ਵੀ ਸਕੀਮਾਂ ਦੀ ਹਰ ਪੱਖ ਤੋਂ ਸਮੀਖਿਆ ਕੀਤੀ ਗਈ ਹੈ। ਡਾਇਰਕੈਟਰ ਗੁਪਤਾ ਨੇ ਕਿਹਾ ਕਿ ਬੁੱਧ ਰਾਮ ਦੀ ਅਗਵਾਈ ’ਚ ਪੰਚਾਇਤੀ ਰਾਜ ਇਕਾਈਆਂ ਸਬੰਧੀ ਕਮੇਟੀ ਤੋਂ ਉਨ੍ਹਾਂ ਨੂੰ ਵਧੀਆ ਸੇਧਾਂ ਪ੍ਰਾਪਤ ਹੋਈਆਂ ਹਨ, ਜਿਸ ਕਰ ਕੇ ਪਿੰਡਾਂ ’ਚ ਵੀ ਸਕੀਮਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ’ਚ ਕਾਫੀ ਮਦਦ ਮਿਲੀ ਹੈ। ਉਨ੍ਹਾਂ ਵਿਧਾਇਕ ਨੂੰ ਪ੍ਰਸੰਸਾ ਪੱਤਰ ਅਤੇ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਕਮੇਟੀ ਮੈਂਬਰ ਕੁਲਜੀਤ ਸਿੰਘ ਰੰਧਾਵਾ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਡਿਪਟੀ ਡਾਇਰੈਕਟਰ ਅਰੁਣ ਸ਼ਰਮਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਫ.ਐੱਸ.ਡੀ. ਸਕੂਲ ਜੌੜਕੀਆਂ ਵਿਖੇ ਸਾਲਾਨਾ ਅਥਲੈਟਿਕ ਮੀਟ ਸ਼ੁਰੂ ਅਗਲੀ ਖ਼ਬਰ ਮਾਡਰਨ ਸਕੂਲ ਭੀਖੀ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਤੇ ਸ਼ਿਮਲਾ ਦਾ ਫੇਰਾ ਲਗਾਇਆ
Ad Position 24