13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

-ਮਾਮਲਾ ਸੇਵਾ-ਮੁਕਤ ਸਬ ਇੰਸਪੈਕਟਰ ਦੇ ਹੋਏ ਕਤਲ ਦਾ- 2 ਸਾਲ ਪਹਿਲਾਂ ਦਰਜ ਹੋਏ ਕਤਲ ਦੇ ਮਾਮਲੇ ’ਚ ਮ੍ਰਿਤਕ ਦੇ ਪੁੱਤਰ ਨੂੰ ਅਦਾਲਤ ਨੇ ਕੀਤਾ ਬਰੀ

ਬਠਿੰਡਾ, 13 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਮੁਲਤਾਨੀਆ ਰੋਡ ‘ਤੇ ਕਰੀਬ 2 ਸਾਲ ਪਹਿਲਾਂ ਇਕ ਸੇਵਾਮੁਕਤ ਸਬ ਇੰਸਪੈਕਟਰ ਓਮ ਪ੍ਰਕਾਸ਼ ਦੇ ਕਤਲ ਦੇ ਮਾਮਲੇ ਵਿਚ ਅਦਾਲਤ ਨੇ ਉਸ ਦੇ ਪੁੱਤਰ ਹਰਸਿਮਰਨਜੀਤ ਸਿੰਘ ਉਰਫ਼ ਜੱਗਾ ਨੂੰ ਬਾਇੱਜਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਦੱਸਣਯੋਗ ਹੈ ਕਿ ਓਮ ਪ੍ਰਕਾਸ਼ ਪੁੱਤਰ ਰਾਮ ਸਰੂਪ, ਜੋ ਕਿ ਜੈਤੋ ਮੰਡੀ ਦਾ ਰਹਿਣ ਵਾਲਾ ਸੀ ਅਤੇ ਬਾਅਦ ਵਿਚ ਲਾਲ ਸਿੰਘ ਬਸਤੀ ਬਠਿੰਡਾ ਵਿਖੇ ਰਹਿ ਰਿਹਾ ਸੀ, ਦਾ 20 ਦਸੰਬਰ 2024 ਦੀ ਰਾਤ ਨੂੰ ਕਰੀਬ 8:30 ਵਜੇ ਬਠਿੰਡਾ ਦੀ ਮੁਲਤਾਨੀਆ ਰੋਡ ‘ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

Ad Position 21
No active advertisement
ਅਜੀਤ ਡੈਸਕ 14-11-2026
ਬਠਿੰਡਾ, 13 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੇ ਮੁਲਤਾਨੀਆ ਰੋਡ ‘ਤੇ ਕਰੀਬ 2 ਸਾਲ ਪਹਿਲਾਂ ਇਕ ਸੇਵਾਮੁਕਤ ਸਬ ਇੰਸਪੈਕਟਰ ਓਮ ਪ੍ਰਕਾਸ਼ ਦੇ ਕਤਲ ਦੇ ਮਾਮਲੇ ਵਿਚ ਅਦਾਲਤ ਨੇ ਉਸ ਦੇ ਪੁੱਤਰ ਹਰਸਿਮਰਨਜੀਤ ਸਿੰਘ ਉਰਫ਼ ਜੱਗਾ ਨੂੰ ਬਾਇੱਜਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ। ਦੱਸਣਯੋਗ ਹੈ ਕਿ ਓਮ ਪ੍ਰਕਾਸ਼ ਪੁੱਤਰ ਰਾਮ ਸਰੂਪ, ਜੋ ਕਿ ਜੈਤੋ ਮੰਡੀ ਦਾ ਰਹਿਣ ਵਾਲਾ ਸੀ ਅਤੇ ਬਾਅਦ ਵਿਚ ਲਾਲ ਸਿੰਘ ਬਸਤੀ ਬਠਿੰਡਾ ਵਿਖੇ ਰਹਿ ਰਿਹਾ ਸੀ, ਦਾ 20 ਦਸੰਬਰ 2024 ਦੀ ਰਾਤ ਨੂੰ ਕਰੀਬ 8:30 ਵਜੇ ਬਠਿੰਡਾ ਦੀ ਮੁਲਤਾਨੀਆ ਰੋਡ ‘ਤੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਵਾਰਦਾਤ ਸਮੇਂ ਮੋਟਰ-ਸਾਈਕਲ ਸਵਾਰ ਇਕ ਵਿਅਕਤੀ ਦੋਨਾਲੀ ਰਾਇਫਲ ਲੈ ਕੇ ਆਇਆ ਤੇ ਉਸ ਨੂੰ ਗੋਲੀਆਂ ਮਾਰਨ ਤੋਂ ਬਾਅਦ ਫ਼ਰਾਰ ਹੋ ਗਿਆ ਸੀ। ਜਿਸ ਮਗਰੋਂ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਕਤਲ ਦੇ ਦੋਸ਼ ਹੇਠ ਮ੍ਰਿਤਕ ਦੇ ਪੁੱਤਰ ਹਰਸਿਮਰਨਜੀਤ ਸਿੰਘ ਉਰਫ਼ ਜੱਗਾ ਖ਼ਿਲਾਫ਼ ਧਾਰਾ 103 ਬੀ.ਐਨ.ਐਸ. ਅਤੇ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਦੀਆਂ ਧੀਆਂ ਨੇ ਦੋਸ਼ ਲਾਇਆ ਸੀ ਕਿ ਉਨ੍ਹਾਂ ਦੇ ਪਿਤਾ ਨੇ ਆਪਣੀ ਸੇਵਾਮੁਕਤੀ ਦੌਰਾਨ ਮਿਲਿਆ ਪੈਸਾ ਅਤੇ ਪੈਨਸ਼ਨ ਦੀ ਸਾਰੀ ਰਕਮ ਇਕ ਹੋਰ ਔਰਤ ਨੂੰ ਦੇ ਦਿੱਤੀ ਸੀ, ਜਿਸ ਨਾਲ ਉਹ ਰਹਿ ਰਹੇ ਸਨ। ਇੱਥੋਂ ਤੱਕ ਕਿ ਜੱਦੀ ਘਰ ‘ਤੇ ਕਰਜ਼ਾ ਲੈ ਕੇ ਪ੍ਰਾਪਤ ਕੀਤੀ ਰਕਮ ਵਿਚੋਂ ਵੀ ਉਨ੍ਹਾਂ ਨੂੰ ਕੁਝ ਵੀ ਨਹੀਂ ਦਿੱਤਾ। ਮੇਰੀ ਮਾਤਾ ਦੇ ਇਲਾਜ ਲਈ ਵੀ ਪਿਤਾ ਨੇ ਕੋਈ ਪੈਸਾ ਨਹੀਂ ਦਿੱਤਾ, ਜਿਸ ਕਾਰਨ ਹਰਸਿਮਰਨਜੀਤ ਸਿੰਘ ‘ਚ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਇਸ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੂੰ ਇਹ ਕਤਲ ਕਰ ਦਿੱਤਾ ਸੀ। ਇਸ ਕੇਸ ਦੀ ਪੈਰਵਾਈ ਕਰਦਿਆਂ ਬਚਾਅ ਪੱਖ ਦੇ ਵਕੀਲ ਗੁਰਜੀਤ ਸਿੰਘ ਖਡਿਆਲ ਦੀਆਂ ਦਲੀਲਾਂ ਸੁਣਨ ਉਪਰੰਤ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਹਰਸਿਮਰਨਜੀਤ ਨੂੰ ਇਸ ਕਤਲ ਮਾਮਲੇ ‘ਚੋਂ ਬਰੀ ਕਰ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਲ ਦਿਵਸ ਮੌਕੇ ਬੀ.ਆਰ.ਸੀ. ਕਾਨਵੈਂਟ ਸਕੂਲ ਵਿਖੇ ਰੌਣਕਾਂ ਅਗਲੀ ਖ਼ਬਰ 15 ਨਵੰਬਰ ਤੱਕ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਕੈਂਪ
Ad Position 24