13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਝੋਨੇ ਦੀ ਖ਼ਰੀਦ ਦਾ ਟੀਚਾ ਪੂਰਾ ਹੋਣ ਦਾ ਰੋਣਾ ਰੋ ਕੇ ਏਜੰਸੀਆਂ ਨੇ ਝੋਨੇ ਦੀ ਖ਼ਰੀਦ ਕੀਤੀ ਬੰਦ, ਮੰਡੀਆਂ ਵਿਚ ਰੁਲ ਰਿਹਾ ਅੰਨਦਾਤਾ

ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)- ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਮੰਡੀਆਂ ਵਿਚ ਕਿਸਾਨਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ। ਖ਼ਰੀਦ ਏਜੰਸੀਆਂ ਵੱਲੋਂ ਨਿਰਧਾਰਿਤ ਟੀਚਾ ਪੂਰਾ ਹੋਣ ਦਾ ਰੋਣਾ ਰੋ ਕੇ ਝੋਨੇ ਦੀ ਖ਼ਰੀਦ ਬੰਦ ਕਰਨ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ।

Ad Position 21
No active advertisement
ਦਾਣਾ ਮੰਡੀ ਰਾਮਾਂ ਵਿਖੇ ਦੀਵਾਲੀ ਤੋਂ ਪਹਿਲਾਂ ਦੇ ਪਏ ਝੋਨੇ ਦੇ ਢੇਰ ਦੀ ਤਸਵੀਰ। 14-11-2026
ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)- ਝੋਨੇ ਦੀ ਖ਼ਰੀਦ ਬੰਦ ਹੋਣ ਕਾਰਨ ਮੰਡੀਆਂ ਵਿਚ ਕਿਸਾਨਾਂ ਦੀਆਂ ਮੁਸ਼ਕਿਲਾਂ ਲਗਾਤਾਰ ਵਧ ਰਹੀਆਂ ਹਨ। ਖ਼ਰੀਦ ਏਜੰਸੀਆਂ ਵੱਲੋਂ ਨਿਰਧਾਰਿਤ ਟੀਚਾ ਪੂਰਾ ਹੋਣ ਦਾ ਰੋਣਾ ਰੋ ਕੇ ਝੋਨੇ ਦੀ ਖ਼ਰੀਦ ਬੰਦ ਕਰਨ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ। ਆਪਣੀ ਫ਼ਸਲ ਵੇਚਣ ਦੀ ਉਡੀਕ ਵਿਚ ਦੀਵਾਲੀ ਤੋਂ ਪਹਿਲਾਂ ਦੇ ਕਿਸਾਨ ਦਿਨ-ਰਾਤ ਮੰਡੀਆਂ ਵਿਚ ਬੈਠੇ ਹਨ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਵੀਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਖ਼ਰੀਦ ਦਾ ਟੀਚਾ ਪੂਰਾ ਹੋਣ ਦਾ ਹਵਾਲਾ ਦੇ ਕੇ ਸਰਕਾਰੀ ਖ਼ਰੀਦ ਬੰਦ ਕਰਨਾ ਕਿਸਾਨਾਂ ਨਾਲ ਸਰਾਸਰ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸਾਲ ਭਰ ਦੀ ਮਿਹਨਤ ਨਾਲ ਫ਼ਸਲ ਤਿਆਰ ਕਰਕੇ ਮੰਡੀਆਂ ਵਿਚ ਲਿਆਉਂਦੇ ਹਨ, ਪਰ ਸਰਕਾਰੀ ਪ੍ਰਬੰਧਾਂ ਦੀ ਨਾਕਾਮੀ ਕਾਰਨ ਉਨ੍ਹਾਂ ਨੂੰ ਆਪਣੀ ਉਪਜ ਵੇਚਣ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਮੰਡੀਆਂ ਵਿਚ ਪਹੁੰਚਣ ਵਾਲੇ ਹਰ ਕਿਸਾਨ ਦੀ ਫ਼ਸਲ ਖ਼ਰੀਦਣੀ ਯਕੀਨੀ ਬਣਾਈ ਜਾਵੇ, ਨਾ ਕਿ ਨਿਰਧਾਰਿਤ ਟੀਚੇ ਦਾ ਹਵਾਲਾ ਦੇ ਕੇ ਉਨ੍ਹਾਂ ਨੂੰ ਬੇਸਹਾਰਾ ਛੱਡ ਦਿੱਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਦੇ ਖ਼ਜ਼ਾਨਚੀ ਮੰਗਤ ਰਾਏ ਮਿੱਤਲ ਦਾ ਦਿਹਾਂਤ ਅਗਲੀ ਖ਼ਬਰ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵਿਸ਼ਾਲ ਨਗਰ ਕੀਰਤਨ 23 ਨੂੰ- ਪ੍ਰਧਾਨ ਦੀਦਾਰ ਸਿੰਘ ਮੱਕੜ
Ad Position 24